Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਤੀਜੀ ਅੰਤਰਰਾਸ਼ਟਰੀ ਕਾਨਫ਼ਰੰਸ ਸ਼ਾਨਦਾਰ ਆਯੋਜਨ

ਵੱਖ ਵੱਖ ਦੇਸ਼ਾਂ ਦੇ ਸਿੱਖਿਆਂ ਸ਼ਾਸਤਰੀਆਂ ਅਤੇ ਖੋਜਾਰਥੀਆਂ ਨੇ ਲਿਆ ਹਿੱਸਾ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Gurpreet Singh

Gurpreet Singh

5 Dariya News

ਮੋਹਾਲੀ , 01 Jun 2026

Last updated on: Jun 01, 2026, 16:01 IST

ਖੋਜ, ਨਵੀਨਤਾ ਅਤੇ ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ  ਹੁਲਾਰਾ ਦੇਣ ਦੇ ਆਪਣੇ ਸੰਕਲਪ  ਦੁਹਰਾਉਂਦੇ ਹੋਏ, ਸੀ ਜੀ ਸੀ ਯੂਨੀਵਰਸਿਟੀ, ਮੋਹਾਲੀ ਵੱਲੋਂ 'ਰੀਸੈਂਟ ਐਡਵਾਂਸਮੈਂਟਸ ਇਨ ਕਮਿਊਨੀਕੇਸ਼ਨ, ਕੰਪਿਊਟਿੰਗ ਐਂਡ ਆਰਟੀਫੀਸ਼ੀਅਲ ਇੰਟੈਲੀਜੈਂਸ' ਵਿਸ਼ੇ 'ਤੇ ਤੀਜੀ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਕਾਨਫ਼ਰੰਸ ਨੇ ਸੰਚਾਰ, ਕੰਪਿਊਟਿੰਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਉੱਭਰ ਰਹੀਆਂ ਤਕਨੀਕਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸ਼ਵ ਭਰ ਦੇ ਉੱਘੇ  ਸ਼ਾਸਤਰੀਆਂ, ਵਿਗਿਆਨੀਆਂ, ਉਦਯੋਗਿਕ ਮਾਹਿਰਾਂ ਅਤੇ ਖੋਜਾਰਥੀਆਂ  ਇੱਕ ਸਾਂਝਾ ਮੰਚ ਪ੍ਰਦਾਨ ਕੀਤਾ।

ਕਾਨਫ਼ਰੰਸ ਦੇ ਉਦਘਾਟਨੀ ਸਮਾਰੋਹ ਵਿੱਚ ਅਕਾਦਮਿਕ ਅਤੇ ਉਦਯੋਗ ਜਗਤ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਪ੍ਰੋ. (ਡਾ.) ਭੋਲਾ ਰਾਮ ਗੁਰਜਰ (ਵਾਈਸ ਚਾਂਸਲਰ ਅਤੇ ਡਾਇਰੈਕਟਰ, ਨੀਟਰ ਚੰਡੀਗੜ੍ਹ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਪ੍ਰੋ. (ਡਾ.) ਐੱਮ. ਐਨ. ਹੁੱਡਾ (ਆਈ.ਈ.ਈ.ਈ. ਚੇਅਰਪਰਸਨ ਅਤੇ ਡਾਇਰੈਕਟਰ, ਭਾਰਤੀ ਵਿੱਦਿਆ-ਪੀਠ) ਅਤੇ ਪ੍ਰੋ. ਰਾਜੇਸ਼ ਕੁਮਾਰ ਦੂਬੇ (ਡਾਇਰੈਕਟਰ, ੂਘਛ-ੰਠਠਛ) ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ। 

ਇਸ ਮੌਕੇ ਮੁੱਖ ਬੁਲਾਰਿਆਂ ਵਜੋਂ ਪ੍ਰੋ. (ਡਾ.) ਮਨਿੰਦਰ ਸਿੰਘ (ਥਾਪਰ ਇੰਸਟੀਚਿਊਟ, ਪਟਿਆਲਾ), ਡਾ. ਅਰੁਣ ਕੁਮਾਰ ਸਿੰਘ (ਪੰਜਾਬ ਇੰਜੀਨੀਅਰਿੰਗ ਕਾਲਜ, ਚੰਡੀਗੜ੍ਹ) ਅਤੇ ਥਾਈਲੈਂਡ ਦੀ ਵਾਲੈਲਕ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਡਾ. ਬੁਖੋਰੀ ਸਾਓਹ ਨੇ ਐਡਵਾਂਸਡ ਕੰਪਿਊਟਿੰਗ ਅਤੇ ਏ.ਆਈ. ਦੇ ਬਦਲਦੇ ਸਰੂਪ ਬਾਰੇ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਹ ਕਾਨਫ਼ਰੰਸ ਸੀ.ਜੀ.ਸੀ. ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਵਿਨੈ ਗੋਇਲ ਦੀ ਦੂਰਅੰਦੇਸ਼ੀ ਅਗਵਾਈ ਹੇਠ ਅਤੇ ਡਾ. ਸੱਜਣ ਸਿੰਘ (ਪ੍ਰਿੰਸੀਪਲ ਸੀ.ਸੀ.ਈ. ਅਤੇ ਕਾਨਫ਼ਰੰਸ ਚੇਅਰ) ਦੀ ਦੇਖ-ਰੇਖ ਵਿੱਚ ਕਰਵਾਈ ਗਈ। 

ਇਸ ਕਾਨਫ਼ਰੰਸ  ਅੰਤਰਰਾਸ਼ਟਰੀ ਪੱਧਰ 'ਤੇ ਭਰਵਾਂ ਹੁੰਗਾਰਾ ਮਿਲਿਆ। ਵਿਸ਼ਵ ਭਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਤੋਂ ਕੁੱਲ 1,083 ਖੋਜ ਪੱਤਰ ਪ੍ਰਾਪਤ ਹੋਏ ਸਨ। ਇੱਕ ਸਖ਼ਤ ਸਮੀਖਿਆ ਪ੍ਰਕਿਰਿਆ ਤੋਂ ਬਾਅਦ, 241 ਉੱਚ-ਗੁਣਵੱਤਾ ਵਾਲੇ ਖੋਜ ਪੱਤਰਾਂ  ਪੇਸ਼ਕਾਰੀ ਲਈ ਚੁਣਿਆ ਗਿਆ। ਇਨ੍ਹਾਂ ਖੋਜ ਪੱਤਰਾਂ  16 ਹਾਈਬ੍ਰਿਡ ਪੈਰਲਲ ਤਕਨੀਕੀ ਸੈਸ਼ਨਾਂ ਰਾਹੀਂ ਪੇਸ਼ ਕੀਤਾ ਗਿਆ। 

ਇਸ ਦੌਰਾਨ ਆਰਟੀਫੀਸ਼ੀਅਲ ਇੰਟੈਲੀਜੈਂਸ, ਮਸ਼ੀਨ ਲਰਨਿੰਗ, ਡਾਟਾ ਸਾਇੰਸ, ਇੰਟਰਨੈੱਟ ਆਫ਼ ਥਿੰਗਜ਼, ਸਾਈਬਰ ਸੁਰੱਖਿਆ, ਇੰਟੈਲੀਜੈਂਸ ਨੈੱਟਵਰਕ ਅਤੇ ਆਟੋਮੇਸ਼ਨ ਜਿਹੇ ਵਿਸ਼ੇ ਚਰਚਾ ਦਾ ਵਿਸ਼ਾ ਰਹੇ। ਇਸ ਦੌਰਾਨ ਡਾ. ਬਬਨ ਕੁਮਾਰ ਬਾਂਸੋਦ (ਮੁੱਖ ਵਿਗਿਆਨੀ, ਸੀ ਐੱਸ ਆਈ ਆਰ ਚੰਡੀਗੜ੍ਹ ਅਤੇ ਡਾ. ਆਯੂਸ਼ ਸ੍ਰੀਵਾਸਤਵ ਨੇ ਭਵਿੱਖ ਦੇ ਉਦਯੋਗਾਂ  ਨਵਾਂ ਰੂਪ ਦੇਣ ਵਿੱਚ ਏ.ਆਈ. ਦੀ ਭੂਮਿਕਾ 'ਤੇ ਚਾਨਣਾ ਪਾਇਆ।

ਕਾਨਫ਼ਰੰਸ ਦੇ ਸਮਾਪਤੀ ਸੈਸ਼ਨ ਵਿੱਚ ਜਾਮੀਆ ਮਾਲੀਆ ਇਸਲਾਮੀਆ, ਨਵੀਂ ਦਿੱਲੀ ਦੇ ਪ੍ਰੋ. (ਡਾ.) ਅਬਦੁਲ ਕਯੂਮ ਅੰਸਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਲੋਬਲ ਚੁਨੌਤੀਆਂ ਦੇ ਹੱਲ ਲਈ ਅਜਿਹੇ ਅੰਤਰ-ਅਨੁਸ਼ਾਸਨੀ ਖੋਜ ਮੰਚ ਬਹੁਤ ਜ਼ਰੂਰੀ ਹਨ। 

ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਵੱਲੋਂ ਐਲਾਨ ਕੀਤਾ ਗਿਆ ਕਿ ਕਾਨਫ਼ਰੰਸ ਵਿੱਚ ਪੇਸ਼ ਕੀਤੇ ਗਏ ਚੋਣਵੇਂ ਖੋਜ ਪੱਤਰਾਂ  ਵੱਕਾਰੀ  ਏ ਆਈ ਪੀ ਪਬਲਿਸ਼ਿੰਗ ਪ੍ਰੋਸੀਡਿੰਗਜ਼ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ, ਜੋ ਖੋਜਾਰਥੀਆਂ  ਵਿਸ਼ਵ ਪੱਧਰ 'ਤੇ ਇੱਕ ਨਵੀਂ ਪਛਾਣ ਦਿਵਾਏਗਾ। ਅੰਤ ਵਿੱਚ ਮੈਨੇਜਮੈਂਟ ਵੱਲੋਂ ਆਏ ਹੋਏ ਸਮੂਹ ਮਹਿਮਾਨਾਂ, ਖੋਜਾਰਥੀਆਂ, ਰਿਵਿਊਅਰਾਂ ਅਤੇ ਵਿਦਿਆਰਥੀ ਵਲੰਟੀਅਰਾਂ ਦਾ ਇਸ ਸਮਾਗਮ  ਸਫਲ ਬਣਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD