Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਬਲਾਕ ਸੰਮਤੀ ਬਾਬਾ ਬਕਾਲਾ ਸਾਹਿਬ ਦੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਯੋਗਬੀਰ ਸਿੰਘ ਯੋਗੀ ਨੇ ਸੰਭਾਲਿਆ ਅਹੁਦਾ

ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਦੋਵਾਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਅਤੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ

Dalbir Singh Tong, AAP Punjab, Baba Bakala, Harbhajan Singh Subedar, Yogbir Singh Yogi

Gurpreet Singh

Gurpreet Singh

5 Dariya News

ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ , 01 Jun 2026

Last updated on: Jun 01, 2026, 16:10 IST

ਬਲਾਕ ਸੰਮਤੀ ਬਾਬਾ ਬਕਾਲਾ ਸਾਹਿਬ ਦੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਸ. ਯੋਗਬੀਰ ਸਿੰਘ ਯੋਗੀ ਨੇ ਅੱਜ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਦੋਵਾਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਅਤੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬਲਾਕ ਸੰਮਤੀਆਂ ਸਥਾਨਕ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਤਨਦੇਹੀ ਨਾਲ ਕੰਮ ਕਰਨਗੇ।

ਇਸ ਮੌਕੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਯੋਗਬੀਰ ਸਿੰਘ ਯੋਗੀ ਨੇ ਇਸ ਨਵੀਂ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪਾਰਟੀ ਹਾਈਕਮਾਨ, ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਬੀ.ਡੀ.ਪੀ.ਓ. ਸ. ਸਰਬਜੀਤ ਸਿੰਘ, ਚੇਅਰਮੈਨ ਸ. ਗੁਰਦੇਵ ਸਿੰਘ, ਸਰਪੰਚ ਸ. ਗੁਰਜੀਤ ਸਿੰਘ ਫੱਤੂਵਾਲ, ਸਰਪੰਚ ਸ. ਕਰਮਜੀਤ ਸਿੰਘ, ਸਰਪੰਚ ਸ. ਜਸਪਾਲ ਸਿੰਘ, ਸਰਪੰਚ ਸ. ਬਲਦੇਵ ਸਿੰਘ ਨਿੱਝਰ, ਸ. ਸੰਜੀਵ ਭੰਡਾਰੀ, ਸ. ਜਗਤਾਰ ਸਿੰਘ ਬਿੱਲਾ, ਕੌਂਸਲਰ ਸ. ਵਿਸ਼ਾਲ ਮੰਨਣ, ਸਰਪੰਚ ਸ. ਰਣਬੀਰ ਸਿੰਘ, ਸਰਪੰਚ ਸ. ਜੋਬਨ, ਸਰਪੰਚ ਸ. ਦਲਬੀਰ ਸਿੰਘ ਅਤੇ ਸਰਪੰਚ ਸ. ਸੁਖਦੇਵ ਸਿੰਘ ਤਿੰਮੋਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Dalbir Singh Tong , AAP Punjab , Baba Bakala , Harbhajan Singh Subedar , Yogbir Singh Yogi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD