Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਵੱਖ-ਵੱਖ ਮੁਲਾਜਮ ਜੱਥੇਬੰਦੀਆਂ ਨੇ ਕੀਤੀ ਮੁਲਾਕਾਤ

Harchand Singh Barsat, AAP Punjab

Gurpreet Singh

Gurpreet Singh

5 Dariya News

ਐਸ.ਏ.ਐਸ. ਨਗਰ (ਮੋਹਾਲੀ) , 01 Jun 2026

Last updated on: Jun 01, 2026, 17:23 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁਲਾਕਾਤ ਕੀਤੀ ਅਤੇ ਆਪਣੇ ਮੰਗ ਪੱਤਰ ਪੇਸ਼ ਕਰਦਿਆਂ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਦੌਰਾਨ ਸ. ਬਰਸਟ ਨੇ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀ ਮੰਗਾਂ ਤੇ ਵਿਚਾਰ-ਵਟਾਂਦਰਾ ਕਰਕੇ ਹੱਲ ਕੀਤਾ ਜਾਵੇਗਾ।

ਮੁਲਾਕਾਤ ਦੌਰਾਨ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਮੁੱਖ ਦਫ਼ਤਰ ਵਿਖੇ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਅਤੇ ਉਹਨਾਂ ਨੂੰ ਚੰਡੀਗੜ੍ਹ ਦੇ ਡੀ.ਸੀ. ਰੇਟ ਅਨੁਸਾਰ ਭੁਗਤਾਨ ਕਰਨ ਦੀ ਮੰਗ ਰੱਖੀ। ਇਸ ਦੇ ਨਾਲ ਹੀ ਮੰਡੀ ਬੋਰਡ ਵਿੱਚ ਵੱਖ-ਵੱਖ ਅਸਾਮੀਆਂ ਤੇ ਆਊਟ ਸੋਰਸ ਆਧਾਰ 'ਤੇ ਕੰਮ ਕਰ ਰਹੇ ਕਰਮਚਾਰੀਆਂ, ਜਿਨ੍ਹਾਂ ਨੂੰ 3 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਨੂੰ ਕੰਟਰੈਕਟ ਬੇਸਿਸ ਤੇ ਕਰਨ ਦੀ ਮੰਗ ਵੀ ਉਠਾਈ ਗਈ। 

ਇਸੇ ਤਰ੍ਹਾਂ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨੇ ਮੰਡੀ ਬੋਰਡ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕੰਟਰੈਕਟ/ਆਊਟ ਸੋਰਸ ਦਰਜਾ ਚਾਰ ਸਮੇਤ ਟੈਕਨੀਕਲ ਕਰਮਚਾਰੀਆਂ ਨੂੰ ਬੋਰਡ ਵਿੱਚ ਮਰਜ਼ ਕਰਨ ਦੀ ਮੰਗ ਰੱਖੀ। ਯੂਨੀਅਨ ਨੁਮਾਇੰਦਿਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਕਰਮਚਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਪੰਜਾਬ ਮੰਡੀ ਬੋਰਡ ਅਤੇ ਮਾਰਕਿਟ ਕਮੇਟੀ ਆਊਟ ਸੋਰਸ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਮਨਜ਼ੂਰ ਕੀਤੇ ਗਏ ਪੰਜਾਬ ਸਟੇਟ ਆਊਟ ਸੋਰਸ ਪਰਸੋਨਲ ਬਿੱਲ-2026 ਸਬੰਧੀ ਆਪਣੀਆਂ ਚਿੰਤਾਵਾਂ ਚੇਅਰਮੈਨ ਦੇ ਧਿਆਨ ਵਿੱਚ ਲਿਆਂਦੀਆਂ। ਉਨ੍ਹਾਂ ਕਿਹਾ ਕਿ ਬਿੱਲ ਵਿੱਚ ਮੰਡੀ ਬੋਰਡ ਅਤੇ ਮਾਰਕਿਟ ਕਮੇਟੀਆਂ ਨੂੰ ਸਪੱਸ਼ਟ ਤੌਰ 'ਤੇ ਸ਼ਾਮਲ ਨਹੀਂ ਕੀਤਾ ਗਿਆ ਹੈ। 

ਉਨ੍ਹਾਂ ਮੰਗ ਕੀਤੀ ਕਿ 31 ਮਾਰਚ 2026 ਤੋਂ ਪਹਿਲਾਂ ਸੇਵਾਵਾਂ ਵਿੱਚ ਆਏ ਸਾਰੇ ਕਰਮਚਾਰੀਆਂ ਨੂੰ ਇਸ ਬਿੱਲ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਅਤੇ ਆਊਟ ਸੋਰਸ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਜਾਵੇ। ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਾਰੀਆਂ ਜੱਥੇਬੰਦੀਆਂ ਦੇ ਨੁਮਾਇੰਦਿਆਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਰਮਚਾਰੀਆਂ ਦੇ ਸਾਰੇ ਮੁੱਦਿਆਂ ਅਤੇ ਮੰਗਾਂ ਨੂੰ ਪੂਰੀ ਗੰਭੀਰਤਾ ਅਤੇ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਇਹਨਾਂ ਦਾ ਹੱਲ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਉਹਨਾਂ ਦੀਆਂ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਸ. ਬਰਸਟ ਨੇ ਕਿਹਾ ਕਿ ਕਰਮਚਾਰੀ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਹਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। 

ਉਨ੍ਹਾਂ ਕਿਹਾ ਕਿ ਆਪਸੀ ਸੰਵਾਦ ਅਤੇ ਸਹਿਯੋਗ ਨਾਲ ਹਰ ਮੁੱਦੇ ਦਾ ਹੱਲ ਸੰਭਵ ਹੈ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

 

Tags: Harchand Singh Barsat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD