Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਰਿੰਦਰ ਕੌਰ ਭਰਾਜ ਨੇ ਪਿੰਡ ਫੱਗੂਵਾਲ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਨਰਿੰਦਰ ਕੌਰ ਭਰਾਜ

Narinder Kaur Bharaj, AAP Punjab, Sangrur

Gurpreet Singh

Gurpreet Singh

5 Dariya News

ਭਵਾਨੀਗੜ੍ਹ , 01 Jun 2026

Last updated on: Jun 01, 2026, 17:26 IST

ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਫੱਗੂਵਾਲ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਪਿੰਡ ਵਾਸੀਆਂ, ਪੰਚਾਇਤੀ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਭਰਾਜ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਤਿਹਾਸਕ ਸੁਧਾਰ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਪੱਧਰ ਤੱਕ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਬਣਨ ਨਾਲ ਪਿੰਡ ਫੱਗੂਵਾਲ ਸਮੇਤ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਇਸ ਕੇਂਦਰ ਵਿੱਚ ਆਮ ਬਿਮਾਰੀਆਂ ਦੇ ਇਲਾਜ, ਨਿਯਮਿਤ ਸਿਹਤ ਜਾਂਚਾਂ, ਟੀਕਾਕਰਨ, ਗਰਭਵਤੀ ਮਹਿਲਾਵਾਂ ਦੀ ਦੇਖਭਾਲ, ਬੱਚਿਆਂ ਦੀ ਸਿਹਤ ਸੰਭਾਲ, ਬਿਮਾਰੀਆਂ ਸਬੰਧੀ ਸਕ੍ਰੀਨਿੰਗ ਅਤੇ ਸਿਹਤ ਸਬੰਧੀ ਜਾਗਰੂਕਤਾ ਸੇਵਾਵਾਂ ਉਪਲਬਧ ਹੋਣਗੀਆਂ। 

ਇਸ ਨਾਲ ਲੋਕਾਂ ਨੂੰ ਛੋਟੇ-ਮੋਟੇ ਇਲਾਜ ਲਈ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਨ੍ਹਾਂ ਦਾ ਸਮਾਂ ਤੇ ਪੈਸਾ ਦੋਵੇਂ ਬਚਣਗੇ। ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਵੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਹਰ ਪਿੰਡ ਦੀਆਂ ਲੋੜਾਂ ਅਨੁਸਾਰ ਵਿਕਾਸ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ ਅਤੇ ਸਰਕਾਰ ਪੰਚਾਇਤਾਂ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅਮਲੀ ਜਾਮਾ ਪਹਿਨਾ ਰਹੀ ਹੈ। 

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਪਿੰਡ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਦੇ ਨਿਰਮਾਣ ਕਾਰਜ ਨੂੰ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਸਹੂਲਤ ਦਾ ਲਾਭ ਮਿਲ ਸਕੇ।

ਇਸ ਮੌਕੇ ਲਖਵਿੰਦਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਫੱਗੂਵਾਲ, ਲੱਕੀ ਫੱਗੂਵਾਲ, ਜਗਸੀਰ ਝਨੇੜੀ, ਬਿੰਦਰ ਖਹਿਰਾ ਪਿੰਡ ਦੀ ਪੰਚਾਇਤ ਦੇ ਨੁਮਾਇੰਦੇ, ਸਿਹਤ ਵਿਭਾਗ ਦੇ ਅਧਿਕਾਰੀ, ਵੱਖ ਵੱਖ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Narinder Kaur Bharaj , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD