Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਅਬਚਲ ਨਗਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ 45 ਲੱਖ ਦੀ ਲਾਗਤ ਨਾਲ ਸਟਰੌਮ ਸੀਵਰ ਪ੍ਰੋਜੈਕਟ ਦੇ ਕੰਮ ਦੀ ਕਰਵਾਈ ਸ਼ੁਰੂਆਤ

Dr Balbir Singh, AAP Punjab

Gurpreet Singh

Gurpreet Singh

5 Dariya News

ਪਟਿਆਲਾ , 01 Jun 2026

Last updated on: Jun 01, 2026, 17:37 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 19 ਅਧੀਨ ਅਬਚਲ ਨਗਰ ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟਰੌਮ ਸੀਵਰ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਸਨੀਕ ਹਾਜ਼ਰ ਸਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰਸ਼ਹਿਰ, ਵਾਰਡ ਅਤੇ ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਸਰਕਾਰ ਵੱਲੋਂ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਅਬਚਲ ਨਗਰ ਦੇ ਵਸਨੀਕਾਂ ਵੱਲੋਂ ਬਰਸਾਤੀ ਮੌਸਮ ਦੌਰਾਨ ਗਲੀਆਂ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਲੰਬੇ ਸਮੇਂ ਤੋਂ ਉਠਾਈ ਜਾ ਰਹੀ ਸੀ। ਇਸ ਸਮੱਸਿਆ ਦੇ ਸਥਾਈ ਹੱਲ ਲਈ 45 ਲੱਖ ਰੁਪਏ ਦੀ ਲਾਗਤ ਨਾਲ ਸਟਰੌਮ ਸੀਵਰ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। 

ਇਸ ਪ੍ਰੋਜੈਕਟ ਤਹਿਤ ਇਲਾਕੇ ਦੀਆਂ ਪੰਜ ਗਲੀਆਂ ਵਿੱਚ ਪਾਈਪ ਲਾਈਨ ਵਿਛਾਈ ਜਾਵੇਗੀ, ਜਿਸ ਨਾਲ ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ ਯਕੀਨੀ ਬਣੇਗੀ ਅਤੇ ਲੋਕਾਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਵਿਕਾਸ ਨੂੰ ਸਿਰਫ਼ ਵੱਡੇ ਸ਼ਹਿਰਾਂ ਤੱਕ ਸੀਮਿਤ ਰੱਖਣਾ ਨਹੀਂ, ਸਗੋਂ ਹਰ ਘਰ ਅਤੇ ਹਰ ਮੁਹੱਲੇ ਤੱਕ ਪਹੁੰਚਾਉਣਾ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਦੇ ਅਨੁਸਾਰ ਵਿਕਾਸ ਕਾਰਜਾਂ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਹਰ ਖੇਤਰ ਵਿੱਚ ਬਰਾਬਰ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਿਹਤ ਅਤੇ ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। 

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਸਟਰੌਮ ਸੀਵਰ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਅਬਚਲ ਨਗਰ ਦੇ ਵਸਨੀਕਾਂ ਨੂ ਰਾਹਤ ਮਿਲੇਗੀ ਅਤੇ ਇਲਾਕੇ ਦੀ ਸਮੁੱਚੀ ਜੀਵਨ ਸ਼ੈਲੀ ਵਿੱਚ ਸੁਧਾਰ ਆਵੇਗਾ। ਇਲਾਕਾ ਨਿਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਪਾਣੀ ਖੜ੍ਹਨ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। 

ਹੁਣ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ।

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD