Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ

13 ਜ਼ਿਲ੍ਹਿਆਂ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮਿਲੇਗਾ ਲਾਭ

Dr Baljit Kaur, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 01 Jun 2026

Last updated on: Jun 01, 2026, 17:53 IST

ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ ਅਤੇ ਮਾਲੇਰਕੋਟਲਾ ਦੇ ਕੁੱਲ 1241 ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 6.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ 546, ਬਰਨਾਲਾ ਦੇ 19, ਬਠਿੰਡਾ ਦੇ 14, ਫਰੀਦਕੋਟ ਦੇ 10, ਸ੍ਰੀ ਫਤਹਿਗੜ੍ਹ ਸਾਹਿਬ ਦੇ 21, ਜਲੰਧਰ ਦੇ 129, ਕਪੂਰਥਲਾ ਦੇ 90 ਅਤੇ ਮਾਨਸਾ ਦੇ 27 ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਇਸੇ ਤਰ੍ਹਾਂ ਪਟਿਆਲਾ ਦੇ 39, ਪਠਾਨਕੋਟ ਦੇ 208, ਐਸ.ਏ.ਐਸ. ਨਗਰ ਦੇ 22, ਐਸ.ਬੀ.ਐਸ. ਨਗਰ ਦੇ 103 ਅਤੇ ਮਾਲੇਰਕੋਟਲਾ ਦੇ 13 ਲਾਭਪਾਤਰੀਆਂ ਨੂੰ ਵੀ ਇਸ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਯੋਗ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਸਾਬਤ ਹੋ ਰਹੀ ਹੈ ਅਤੇ ਧੀਆਂ ਦੇ ਵਿਆਹ ਸਮੇਂ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਵੇ, ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ.ਬੀ.ਟੀ. (ਡਾਇਰੈਕਟ ਬੈਨੀਫਿਟ ਟਰਾਂਸਫਰ) ਰਾਹੀਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ ਸਿਰ ਸਹਾਇਤਾ ਯਕੀਨੀ ਬਣਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਅਤੇ ਲੋੜਵੰਦ ਪਰਿਵਾਰ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਮਾਜਿਕ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਸੂਬੇ ਦੇ ਵਿਕਾਸ ਵਿੱਚ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

 

 

Tags: Dr Baljit Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD