Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਮੋਹਾਲੀ ਦੇ ਵਿਕਾਸ ਅਤੇ ਲੋਕਾਂ ਦੇ ਹੱਕਾਂ ਲਈ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ: ਬਲਬੀਰ ਸਿੰਘ ਸਿੱਧੂ

Balbir Singh Sidhu, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਮੋਹਾਲੀ , 01 Jun 2026

Last updated on: Jun 01, 2026, 18:03 IST

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੇ ਮੋਹਾਲੀ ਵਿਖੇ ਨਵੇਂ ਚੁਣੇ ਗਏ ਅਤੇ ਸਾਬਕਾ ਨਗਰ ਨਿਗਮ ਕੌਂਸਲਰਾਂ ਦੇ ਨਾਲ-ਨਾਲ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਕਾਂਗਰਸੀ ਉਮੀਦਵਾਰਾਂ ਨਾਲ ਚਾਹ 'ਤੇ ਇਕ ਵਿਸ਼ੇਸ਼ ਮਿਲਣੀ ਦੌਰਾਨ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦਾ ਮਕਸਦ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ, ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਅਤੇ ਮੋਹਾਲੀ ਦੇ ਵਿਕਾਸ ਲਈ ਰਣਨੀਤੀ ਤਿਆਰ ਕਰਨਾ ਸੀ।

ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਕਾਂਗਰਸੀ ਉਮੀਦਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਇਹ ਫ਼ਤਵਾ ਉਨ੍ਹਾਂ ਪ੍ਰਤੀ ਭਰੋਸੇ ਅਤੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਲੋਕ ਸੇਵਾ ਦਾ ਨਤੀਜਾ ਹੈ। 

ਸਿੱਧੂ ਨੇ ਵਾਰਡ ਨੰਬਰ 1 ਤੋਂ ਚਰਨਜੀਤ ਕੌਰ, ਵਾਰਡ ਨੰਬਰ 12 ਤੋਂ ਅਨੁਰਾਧਾ ਆਨੰਦ, ਵਾਰਡ ਨੰਬਰ 14 ਤੋਂ ਕਮਲਪ੍ਰੀਤ ਸਿੰਘ ਬੰਨੀ, ਵਾਰਡ ਨੰਬਰ 25 ਤੋਂ ਮਨਜੀਤ ਕੌਰ, ਵਾਰਡ ਨੰਬਰ 27 ਤੋਂ ਪਰਵਿੰਦਰ ਕੌਰ, ਵਾਰਡ ਨੰਬਰ 30 ਤੋਂ ਹਰਜੀਤ ਸਿੰਘ, ਵਾਰਡ ਨੰਬਰ 37 ਤੋਂ ਬਲਜੀਤ ਕੌਰ ਅਤੇ ਵਾਰਡ ਨੰਬਰ 46 ਤੋਂ ਅਮਨ ਕੁਮਾਰ ਪਾਸਵਾਨ ਨੂੰ ਜਿੱਤ ਦੀਆਂ ਮੁਬਾਰਕਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ-ਆਪਣੇ ਵਾਰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। 

ਉਨ੍ਹਾਂ ਸਾਬਕਾ ਕੌਂਸਲਰਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਹਮੇਸ਼ਾ ਲੋਕ ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ। ਸਿੱਧੂ ਨੇ ਖਾਸ ਤੌਰ 'ਤੇ ਉਨ੍ਹਾਂ ਕਾਂਗਰਸੀ ਉਮੀਦਵਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਿਨ੍ਹਾਂ ਨੇ ਨਗਰ ਨਿਗਮ ਚੋਣਾਂ ਵਿੱਚ ਸੱਤਾਧਾਰੀ ਧਿਰ ਦੇ ਦਬਾਅ, ਸਰਕਾਰੀ ਦਖਲਅੰਦਾਜ਼ੀ ਅਤੇ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਡਟ ਕੇ ਮੁਕਾਬਲਾ ਕੀਤਾ। 

ਉਨ੍ਹਾਂ ਕਿਹਾ ਕਿ ਚੋਣ ਜਿੱਤਣਾ ਹੀ ਸਫਲਤਾ ਦਾ ਇਕੱਲਾ ਮਾਪਦੰਡ ਨਹੀਂ ਹੁੰਦਾ, ਸਗੋਂ ਲੋਕਾਂ ਦੇ ਹੱਕਾਂ ਲਈ ਨਿਡਰ ਹੋ ਕੇ ਲੜਨਾ ਵੀ ਉੰਨਾ ਹੀ ਮਹੱਤਵਪੂਰਨ ਹੈ। ਜਿਨ੍ਹਾਂ ਸਾਥੀਆਂ ਨੇ ਮੁਸ਼ਕਲ ਹਾਲਾਤਾਂ ਵਿੱਚ ਵੀ ਕਾਂਗਰਸ ਦਾ ਝੰਡਾ ਬੁਲੰਦ ਰੱਖਿਆ, ਉਹ ਪਾਰਟੀ ਦੀ ਅਸਲ ਤਾਕਤ ਹਨ।

ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਵੋਟ ਸ਼ੇਅਰ ਕਈ ਵਾਰਡਾਂ ਵਿੱਚ ਮਜ਼ਬੂਤ ਰਿਹਾ, ਜੋ ਲੋਕਾਂ ਦੇ ਪਾਰਟੀ 'ਤੇ ਭਰੋਸੇ ਅਤੇ ਵਰਕਰਾਂ ਦੀ ਮਿਹਨਤ ਦਾ ਸਬੂਤ ਹੈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਦੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਮੁੱਦੇ ਅੱਜ ਵੀ ਅਧੂਰੇ ਪਏ ਹਨ। ਮੀਟਿੰਗ ਦੌਰਾਨ ਹਲਕੇ ਦੇ ਵਿਕਾਸ, ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ, ਲੋਕ ਭਲਾਈ ਨਾਲ ਜੁੜੇ ਮੁੱਦਿਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ। 

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਕਾਂਗਰਸ ਪਾਰਟੀ ਹਮੇਸ਼ਾ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਇਸੇ ਜਜ਼ਬੇ ਨਾਲ ਕੰਮ ਕਰਦੀ ਰਹੇਗੀ। ਸਿੱਧੂ ਨੇ ਕੌਂਸਲਰਾਂ ਅਤੇ ਪਾਰਟੀ ਆਗੂਆਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਅਖੀਰ ਵਿੱਚ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਸਮਰਪਿਤ ਵਰਕਰ ਅਤੇ ਲੋਕਾਂ ਦਾ ਪਿਆਰ ਹੈ। ਇਸੇ ਤਾਕਤ ਦੇ ਬਲਬੂਤੇ ਪਾਰਟੀ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਵਿਚਕਾਰ ਜਾਵੇਗੀ ਅਤੇ ਉਨ੍ਹਾਂ ਦੇ ਹਰ ਮੁੱਦੇ ਦੀ ਲੜਾਈ ਲੜੇਗੀ।

ਇਸ ਮੌਕੇ ਸਾਬਕਾ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ ਜੀ, ਸਾਬਕਾ ਡਿਪਟੀ ਮੇਅਰ ਸ. ਅਮਰੀਕ ਸਿੰਘ ਸੋਹਲ ਜੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD