Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ : ਡਾ. ਰਵਜੋਤ ਸਿੰਘ

ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ

Dr Ravjot Singh, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 01 Jun 2026

Last updated on: Jun 01, 2026, 18:21 IST

ਭਵਿੱਖ ਵਿੱਚ ਕਿਸੇ ਵੀ ਜੇਲ੍ਹ ਵਿੱਚ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਸੁਰੱਖਿਅਤ, ਅਨੁਸ਼ਾਸਿਤ ਅਤੇ ਸੁਧਾਰਕ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੇਲ੍ਹਾਂ ਵਿੱਚ ਹਿੰਸਕ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜੇਲ੍ਹ ਪ੍ਰਬੰਧਨ, ਸੁਰੱਖਿਆ ਵਿਵਸਥਾਵਾਂ, ਬੰਦੀਆਂ ਦੀ ਭਲਾਈ ਅਤੇ ਵਿਭਾਗੀ ਕਾਰਗੁਜ਼ਾਰੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਾ. ਰਵਜੋਤ ਸਿੰਘ ਨੇ ਜੇਲ੍ਹ ਅਧਿਕਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਦਾ ਲਗਾਤਾਰ ਮੁਲਾਂਕਣ ਕਰਨ, ਕਮਜ਼ੋਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਅਤੇ ਉਪਲਬਧ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਰਾਹੀਂ ਬਿਹਤਰ ਨਤੀਜੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਇੱਕ ਸਮਰੱਥ ਅਤੇ ਜ਼ਿੰਮੇਵਾਰ ਅਧਿਕਾਰੀ ਉਹ ਹੁੰਦਾ ਹੈ ਜੋ ਉਪਲਬਧ ਸਰੋਤਾਂ ਨਾਲ ਆਪਣੀ ਡਿਊਟੀ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਹਿੰਸਾ, ਅਨੁਸ਼ਾਸਨਹੀਣਤਾ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜੇਲ੍ਹ ਪ੍ਰਬੰਧਨ ਨੂੰ ਹੋਰ ਮਜ਼ਬੂਤ, ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣ ‘ਤੇ ਜ਼ੋਰ ਦਿੰਦਿਆਂ ਜੇਲ੍ਹ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਦਾ ਮੁੱਖ ਉਦੇਸ਼ ਸਿਰਫ਼ ਬੰਦੀਆਂ ਨੂੰ ਹਿਰਾਸਤ ਵਿੱਚ ਰੱਖਣਾ ਨਹੀਂ, ਸਗੋਂ ਉਨ੍ਹਾਂ ਦੇ ਸੁਧਾਰ, ਪੁਨਰਵਾਸ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਬੰਦੀਆਂ ਲਈ ਸਿੱਖਿਆ, ਹੁਨਰ ਵਿਕਾਸ, ਸਿਹਤ ਸਹੂਲਤਾਂ ਅਤੇ ਮਨੋਵਿਗਿਆਨਕ ਸਹਾਇਤਾ ਵਰਗੇ ਉਪਰਾਲਿਆਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਆਦੇਸ ਵੀ ਦਿੱਤੇ।

ਮੀਟਿੰਗ ਦੌਰਾਨ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸੁਧਾਰਾਤਮਕ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਵਿੱਚ ਬੰਦੀਆਂ ਲਈ ਸਿਹਤ ਸਹੂਲਤਾਂ, ਖੁਰਾਕ ਪ੍ਰਬੰਧ, ਸਟਾਫ਼ ਦੀ ਭਰਤੀ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਕਰਮਚਾਰੀਆਂ ਨਾਲ ਸਬੰਧਤ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ।

ਇਸ ਮੌਕੇ ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ. ਜੇਲ੍ਹ ਆਰ. ਕੇ. ਜੈਸਵਾਲ ਤੋਂ ਇਲਾਵਾ ਪੰਜਾਬ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Dr Ravjot Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD