Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼

12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

Harjot Singh Bains, AAP Punjab, Manish Sisodia

5 Dariya News

5 Dariya News

5 Dariya News

ਚੰਡੀਗੜ੍ਹ , 01 Jun 2026

Last updated on: Jun 02, 2026, 09:47 IST

ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਦਘਾਟਨੀ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ 600 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਨੂੰ ਅਚੀਵਮੈਂਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। 

ਸ. ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਐਲਾਨ ਕੀਤਾ ਕਿ ਇਸ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ, ਛੇਵੀਂ ਜਮਾਤ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ। 

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਅਤੇ ਵਿਸ਼ਵ ਪੱਧਰ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਨਵੀਆਂ ਤਕਨਾਲੋਜੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਏ.ਆਈ. ਰਵਾਇਤੀ ਭੂਮਿਕਾਵਾਂ ਨੂੰ ਬਦਲਦਿਆਂ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ, ਇਸ ਲਈ ਪੰਜਾਬ ਦੇ ਬੱਚਿਆਂ ਨੂੰ ਅੱਗੇ ਹੋ ਕੇ ਇਸ ਬਦਲਾਅ ਦਾ ਹਿੱਸਾ ਬਣਨਾ ਚਾਹੀਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਵੱਲੋਂ ਹਾਲ ਹੀ ‘ਚ ਜਾਰੀ ਕੀਤੇ ਗਏ ਰੈਂਕਿੰਗ ਇੰਡੈਕਸ ਵਿੱਚ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਸਿਖ਼ਰਲਾ ਸਥਾਨ ਮੱਲਿਆ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ-ਅਧਾਰਤ ਸੁਧਾਰ ਸੂਬੇ ਦੇ ਇਸ ਮੋਹਰੀ ਦਰਜੇ ਨੂੰ ਕਾਇਮ ਰੱਖਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਈ.ਬੀ. ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਹੁਣ ਔਨਲਾਈਨ ਉਪਲਬਧ ਹੋਣਗੀਆਂ ਅਤੇ ਇਹ ਸੁਤੰਤਰ ਪਹੁੰਚ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਅਤੇ ਨਿਰਪੱਖਤਾ ਨੂੰ ਹੋਰ ਮਜ਼ਬੂਤ ਕਰੇਗੀ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਸਵਾਲ ਪੁੱਛ ਕੇ ਅਤੇ ਸੁਧਾਰਾਂ ਬਾਰੇ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ, ਜਿੱਥੇ ਨੀਤੀ ਨਿਰਮਾਤਾਵਾਂ ਅਤੇ ਨੌਜਵਾਨ ਸਿੱਖਿਆਰਥੀਆਂ ਦਰਮਿਆਨ ਅਨੋਖਾ ਤੇ ਉਸਾਰੂ ਸੰਵਾਦ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਰਾਜ ਭਰ ਵਿੱਚ ਅਕਾਦਮਿਕ ਉੱਤਮਤਾ ਅਤੇ ਨਵੀਨਤਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੌਰਾਨ ਸ੍ਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਸਿੱਖਿਆ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਵਿਚਾਰ ਮੰਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਘਰ ਅਤੇ ਹਰ ਬੱਚੇ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਹੋਣੀ ਜ਼ਰੂਰੀ ਹੈ।

ਇੱਕ ਦੇਸ਼ ਦੀ ਤਰੱਕੀ ਪੂਰੀ ਤਰ੍ਹਾਂ ਆਪਣੀ ਸਿੱਖਿਆ ਪ੍ਰਣਾਲੀ 'ਤੇ ਨਿਰਭਰ ਕਰਦੀ ਹੈ। ਅੰਕੜੇ ਦਰਸਾਉਂਦੇ ਹਨ ਕਿ ਭਾਰਤ ਦੇ ਕਈ ਰਾਜ ਅਜੇ ਵੀ ਸਿੱਖਣ ਦੀ ਗੁਣਵੱਤਾ ਵਿੱਚ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਦੀ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਅਤੇ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ।

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਅਕਾਦਮਿਕ ਉੱਤਮਤਾ ਲਈ ਨਿਰੰਤਰ ਯਤਨਾਂ ਅਤੇ ਨਵੀਨ ਵਿਚਾਰਾਂ ਦੀ ਲੋੜ ਹੁੰਦੀ ਹੈ ਸ੍ਰੀ ਸਿਸੋਦੀਆ ਨੇ ਕਿਹਾ, "ਸਫ਼ਲਤਾ ਸਿਰਫ਼ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਨਵੀਂ ਸੋਚ ਨਾਲ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ। ਸਾਡੇ ਵਿਦਿਆਰਥੀ ਪਹਿਲਾਂ ਹੀ ਸਾਬਤ ਕਰ ਰਹੇ ਹਨ ਕਿ ਸਿੱਖਿਆ ‘ਚ ਦੇਸ਼ ਦੀ ਅਗਵਾਈ ਲਈ ਤਿਆਰ-ਬਰ-ਤਿਆਰ ਹਨ।

 

 

Tags: Harjot Singh Bains , AAP Punjab , Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD