Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਹਰੇਕ ਜ਼ਿਲੇ ਵਿੱਚ ਲਗਾਏ ਜਾਣਗੇ 6.50 ਲੱਖ ਬੂਟੇ

Lal Chand Kataruchak, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 01 Jun 2026

Last updated on: Jun 02, 2026, 09:58 IST

ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਤੇ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਰੀਆਂ ਯੋਜਨਾਵਾਂ ਅਧੀਨ ਸੂਬੇ ਦੇ 23 ਜ਼ਿਲਿਆਂ ਵਿੱਚੋਂ ਹਰੇਕ ਜ਼ਿਲੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਲਗਭਗ 1.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਹੈ।

ਇਹ ਮਹੱਤਵਪੂਰਨ ਪ੍ਰਾਜੈਕਟ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਹੈ। ਇਸ ਸਬੰਧ ਵਿੱਚ ਸਕਾਰਾਤਮਕ ਜ਼ਮੀਨੀ ਨਤੀਜਿਆਂ 'ਤੇ ਜ਼ੋਰ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੀਟਿੰਗ ਵਿੱਚ ਡਿਵੀਜ਼ਨਲ ਜੰਗਲਾਤ ਅਧਿਕਾਰੀਆਂ (ਡੀਐਫਓਜ਼) ਨੂੰ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਲੋੜ ਪਵੇ ਤਾਂ ਵਾਤਾਵਰਣ ਸੰਭਾਲ ਅਤੇ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਾਮਿਲ ਕੀਤਾ ਜਾਵੇ। ਸੂਬਾਈ ਰਾਜਮਾਰਗਾਂ ਦੇ ਦੋਵੇਂ ਪਾਸੇ 500 ਮੀਟਰ ਦੇ ਫਾਸਲੇ ਉੱਤੇ ਬੂਟੇ ਲਗਾਉਣ ਦੇ ਕੰਮ ਲਈ ਵੱਡੇ ਜ਼ਿਲਿਆਂ ਵਿੱਚ 2 ਥਾਵਾਂ ਅਤੇ ਛੋਟੇ ਜ਼ਿਲਿਆਂ ਵਿੱਚ ਇੱਕ ਥਾਂ ਦੀ ਪਛਾਣ ਦੀ ਵਕਾਲਤ ਕਰਦਿਆਂ ਮੰਤਰੀ ਨੇ ਡੀ.ਐਫ.ਓਜ਼. ਨੂੰ ਜ਼ਰੂਰੀ ਪ੍ਰਕਿਰਿਆਵਾਂ ਨੇਪਰੇ ਚੜ੍ਹਾਉਣ ਅਤੇ ਪਛਾਣੀਆਂ ਗਈਆਂ ਥਾਵਾਂ ਸਬੰਧੀ ਵੇਰਵੇ 10 ਜੂਨ ਤੱਕ ਹੈੱਡਕੁਆਰਟਰ ਨੂੰ ਭੇਜਣ ਲਈ ਕਿਹਾ।

ਮੀਟਿੰਗ ਦੌਰਾਨ ਸ੍ਰੀ ਕਟਾਰੂਚੱਕ ਨੂੰ ਦੱਸਿਆ ਗਿਆ ਕਿ ਗ੍ਰੀਨ ਪੰਜਾਬ ਮਿਸ਼ਨ ਵਰਗੀਆਂ ਵੱਖ-ਵੱਖ ਪਹਿਲਕਦਮੀਆਂ ਤਹਿਤ 584 ਹੈਕਟੇਅਰ ਰਕਬੇ 'ਤੇ ਬੂਟੇ ਲਗਾਏ ਜਾਣਗੇ। ਇਸ ਤੋਂ ਇਲਾਵਾ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ 650 ਨਾਨਕ ਬਗੀਚੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਮਿੱਥੇ ਗਏ ਖੇਤਰਾਂ ਵਿੱਚ ਵਿੱਦਿਅਕ ਸੰਸਥਾਵਾਂ, ਹਸਪਤਾਲ ਅਤੇ ਉਦਯੋਗਿਕ ਸੰਸਥਾਵਾਂ ਸ਼ਾਮਿਲ ਹੋਣਗੀਆਂ। ਐਗਰੋ ਫਾਰੈਸਟਰੀ ਪਹਿਲਕਦਮੀ ਦੇ ਹਿੱਸੇ ਵਜੋਂ ਲਗਭਗ 3 ਲੱਖ ਬੂਟੇ ਲਗਾਉਣ ਦਾ ਟੀਚਾ ਹੈ।

ਮੰਤਰੀ ਨੇ ਇਸ ਮੌਕੇ ਵਿਭਾਗ ਵੱਲੋਂ ਬੂਟੇ ਲਗਾਉਣ ਸਬੰਧੀ ਸਥਿਤੀ ਬਾਰੇ ਅਸਲ ਸਮੇਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਵਿਕਸਤ ਕੀਤੀ ਗਈ ਨਿਗਰਾਨੀ ਅਤੇ ਮੁਲਾਂਕਣ ਐਪ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਬੰਧਕੀ ਸਕੱਤਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਕਮਲ ਕਿਸ਼ੋਰ ਯਾਦਵ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀਸੀਐਫ (ਪਲੇਨਜ਼) ਨਿਧੀ ਸ਼੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਏ.ਪੀ.ਸੀ.ਸੀ.ਐਫ. (ਮੁੱਖ ਜੰਗਲੀ ਜੀਵ ਵਾਰਡਨ) ਬਸੰਤਾ ਰਾਜ ਕੁਮਾਰ, ਏ.ਪੀ.ਸੀ.ਸੀ.ਐਫ. (ਐਫ.ਸੀ.ਏ.) ਪ੍ਰਤਿਮਾ ਸ਼੍ਰੀਵਾਸਤਵ ਅਤੇ ਸੀਸੀਐਫ (ਹਿਲਜ਼) ਮਹਾਂਵੀਰ ਸਿੰਘ ਮੌਜੂਦ ਸਨ।

 

Tags: Lal Chand Kataruchak , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD