Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ ਸੰਪੰਨ, 16 ਵਿੱਚੋਂ 13 ਮਾਮਲਿਆਂ ਦਾ ਹੋਇਆ ਹੱਲ

ਸੜਕ ਸੁਧਾਰ ਕਾਰਜਾਂ ਵਿੱਚ ਤਾਲਮੇਲ ਨਾਲ ਕੰਮ ਕਰਨ ਸਾਰੇ ਵਿਭਾਗ- ਮੁੱਖ ਮੰਤਰੀ

Nayab Singh Saini, Chief Minister of Haryana, BJP Haryana, Rao Narbir Singh

5 Dariya News

5 Dariya News

5 Dariya News

ਗੁਰੂਗ੍ਰਾਮ , 01 Jun 2026

Last updated on: Jun 02, 2026, 12:02 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਜਨਤਕ ਸ਼ਿਕਾਇਤਾਂ ਦੇ ਹੱਲ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਨਾ ਵਰਤਣ। ਸਰਕਾਰ ਦੀ ਪ੍ਰਾਥਮਿਕਤਾ ਆਮ ਨਾਗਰਿਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਹੈ, ਇਸ ਲਈ ਹਰੇਕ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕਰਕੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਉਸ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ। 

ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀ ਜਨਤਾ ਨਾਲ ਸੰਵਾਦ ਬਣਾਈ ਰੱਖਣ ਅਤੇ ਸਮੱਸਿਆਵਾਂ ਦੇ ਹੱਲ ਲਈ ਸਕਾਰਾਤਮਕ ਅਤੇ ਜਵਾਬਦੇਹ ਪਹੁੰਚ ਅਪਣਾਉਣ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ ਅਤੇ ਪ੍ਰਸ਼ਾਸਨਿਕ ਵਿਵਸਥਾ ਵਧੇਰੇ ਪ੍ਰਭਾਵਸ਼ਾਲੀ ਅਤੇ ਜਨਹਿਤਕਾਰੀ ਬਣ ਸਕੇ। ਮੁੱਖ ਮੰਤਰੀ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। 

ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਸੋਹਨਾ ਦੇ ਵਿਧਾਇਕ ਸ੍ਰੀ ਤੇਜਪਾਲ ਤੰਵਰ, ਗੁਰੂਗ੍ਰਾਮ ਦੇ ਵਿਧਾਇਕ ਸ੍ਰੀ ਮੁਕੇਸ਼ ਸ਼ਰਮਾ ਵੀ ਮੌਜ਼ੂਦ ਸਨ। ਮੀਟਿੰਗ ਵਿੱਚ ਕੁੱਲ 16 ਸ਼ਿਕਾਇਤਾਂ ਰੱਖੀਆਂ ਗਈਆਂ, ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਨੇ 13 ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ, ਜਦੋਂ ਕਿ 03 ਮਾਮਲਿਆਂ ਨੂੰ ਅਗਲੀ ਮੀਟਿੰਗ ਤੱਕ ਲੰਬਿਤ (ਬਾਕੀ) ਰੱਖਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਲੰਬਿਤ ਮਾਮਲਿਆਂ ਦੀ ਸਟੇਟਸ ਰਿਪੋਰਟ ਅਗਲੀ ਮੀਟਿੰਗ ਵਿੱਚ ਪੇਸ਼ ਕਰਨ।

ਸੜਕ ਸੁਧਾਰ ਕਾਰਜਾਂ ਵਿੱਚ ਤਾਲਮੇਲ ਨਾਲ ਕੰਮ ਕਰਨ ਸਾਰੇ ਵਿਭਾਗ- ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੀਟਿੰਗ ਦੌਰਾਨ ਗੁਰੂਗ੍ਰਾਮ ਦੀ ਸੜਕ ਵਿਵਸਥਾ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਸ਼ਿਕਾਇਤਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਐਚਐਸਆਈਆਈਡੀਸੀ, ਪੀਡਬਲਯੂਡੀ, ਨਗਰ ਨਿਗਮ ਗੁਰੂਗ੍ਰਾਮ ਅਤੇ ਜੀਐਮਡੀਏ ਦੇ ਅਧਿਕਾਰੀਆਂ ਤੋਂ ਵਿਭਾਗਵਾਰ ਜਾਣਕਾਰੀ ਲੈਂਦਿਆਂ ਵੱਖ-ਵੱਖ ਖੇਤਰਾਂ ਵਿੱਚ ਸੜਕਾਂ ਦੀ ਸਥਿਤੀ 'ਤੇ ਜਵਾਬ ਤਲਬ ਕੀਤਾ। 

ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਕੇਵਲ ਪ੍ਰਾਪਤ ਸ਼ਿਕਾਇਤਾਂ ਦੇ ਅਧਾਰ 'ਤੇ ਹੀ ਨਹੀਂ, ਸਗੋਂ ਖੇਤਰ ਦਾ ਨਿਯਮਿਤ ਨਿਰੀਖਣ ਕਰਕੇ ਖ਼ੁਦ ਵੀ ਉਨ੍ਹਾਂ ਥਾਵਾਂ ਦੀ ਪਛਾਣ ਕਰਨੀ ਚਾਹੀਦੀ ਹੈ ਜਿੱਥੇ ਸੜਕ ਮੁਰੰਮਤ ਜਾਂ ਮੁੜ-ਨਿਰਮਾਣ ਦੀ ਲੋੜ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਦੀ ਸਹੂਲਤ ਨੂੰ ਸਰਵਉੱਚ ਤਰਜੀਹ ਦਿੰਦੇ ਹੋਏ ਸਾਰੇ ਲੋੜੀਂਦੇ ਸੜਕ ਸੁਧਾਰ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਰਾਜ ਸਰਕਾਰ ਦੀ ‘ਮ੍ਹਾਰੀ ਸੜਕ’ ਐਪ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੀ ਨਿਯਮਿਤ ਮਾਨੀਟਰਿੰਗ ਕੀਤੀ ਜਾਵੇ ਅਤੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਸੜਕ ਸਬੰਧੀ ਕਿਸੇ ਵੀ ਸਮੱਸਿਆ ਦਾ ਜਲਦੀ ਨਿਵਾਰਨ ਹੋ ਸਕੇ ਅਤੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਰੱਖਿਅਤ ਯਾਤਾਯਾਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ।

ਧੋਖਾਧੜੀ ਨਾਲ ਮਕਾਨ ਹੜੱਪਣ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਦੇ ਨਿਰਦੇਸ਼

ਮੀਟਿੰਗ ਵਿੱਚ ਲਕਸ਼ਮਣ ਵਿਹਾਰ ਦੀ ਰਹਿਣ ਵਾਲੀ ਇੱਕ ਮਹਿਲਾ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੇ ਸਾਹਮਣੇ ਆਪਣਾ ਦੁੱਖ ਰੱਖਦਿਆਂ ਦੱਸਿਆ ਕਿ ਇੱਕ ਫਾਈਨੈਂਸਰ ਨੇ ਕਰਜ਼ੇ ਦੇ ਲੈਣ-ਦੇਣ ਦੌਰਾਨ ਭਰੋਸੇ ਦੀ ਦੁਰਵਰਤੋਂ ਕਰਦਿਆਂ ਧੋਖਾਧੜੀ ਨਾਲ ਉਨ੍ਹਾਂ ਦੇ ਮਕਾਨ ਦੀ ਰਜਿਸਟਰੀ ਆਪਣੇ ਨਾਮ ਕਰਵਾ ਲਈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਬਾਕੀ ਰਹਿੰਦੀ ਰਕਮ ਮੋੜਨ ਲਈ ਤਿਆਰ ਹੈ, ਪਰ ਇਸ ਦੇ ਬਾਵਜੂਦ ਫਾਈਨੈਂਸਰ ਮਕਾਨ 'ਤੇ ਕਬਜ਼ਾ ਬਣਾਈ ਬੈਠਾ ਹੈ। 

ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰਜਿਸਟਰੀ ਪ੍ਰਕਿਰਿਆ ਦੌਰਾਨ ਤਾਇਨਾਤ ਰਹੇ ਸਬੰਧਤ ਤਹਿਸੀਲਦਾਰ ਦੀ ਭੂਮਿਕਾ ਦੀ ਵੀ ਜਾਂਚ ਕਰਕੇ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਕਿਹਾ। 

ਨਾਲ ਹੀ ਮੁੱਖ ਮੰਤਰੀ ਨੇ ਫਾਈਨੈਂਸਰ ਖ਼ਿਲਾਫ਼ ਪੁਲਿਸ ਕਾਰਵਾਈ ਕਰਦਿਆਂ ਸ਼ਿਕਾਇਤਕਰਤਾ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿਵਾਉਣ ਅਤੇ ਮਕਾਨ ਨੂੰ ਕਬਜ਼ਾ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ।

ਸੈਕਟਰ 4 ਦੀਆਂ ਸਮੱਸਿਆਵਾਂ ਦੀ ਵਿਸਤ੍ਰਿਤ ਰਿਪੋਰਟ ਬਣਾਉਣ ਦੇ ਦਿੱਤੇ ਨਿਰਦੇਸ਼

ਮੀਟਿੰਗ ਵਿੱਚ ਸੈਕਟਰ-4 ਦੇ ਰਹਿਣ ਵਾਲੇ ਇੱਕ ਸ਼ਿਕਾਇਤਕਰਤਾ ਨੇ ਖੇਤਰ ਵਿੱਚ ਪਾਣੀ ਭਰਨ, ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਮੁੱਦਾ ਮੁੱਖ ਮੰਤਰੀ ਦੇ ਸਾਹਮਣੇ ਉਠਾਇਆ। ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੈਕਟਰ-4 ਵਿੱਚ ਮੌਜੂਦ ਸਾਰੀਆਂ ਮੁੱਖ ਸਮੱਸਿਆਵਾਂ ਦਾ ਵਿਆਪਕ ਸਰਵੇਖਣ ਕਰਕੇ ਵਿਸਤ੍ਰਿਤ ਰਿਪੋਰਟ ਤਿਆਰ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਸ਼ਿਕਾਇਤਾਂ ਦੇ ਹੱਲ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸੀਐਮ ਵਿੰਡੋ ਦੇ ਪ੍ਰਮੁੱਖ ਵਿਅਕਤੀ ਨੂੰ ਵੀ ਨਿਰਦੇਸ਼ ਦਿੱਤੇ ਕਿ ਕਿਸੇ ਵੀ ਸ਼ਿਕਾਇਤ ਨੂੰ ਬੰਦ ਕਰਨ ਤੋਂ ਪਹਿਲਾਂ ਸ਼ਿਕਾਇਤਕਰਤਾ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਕੇ ਉਸ ਦੀ ਸੰਤੁਸ਼ਟੀ ਯਕੀਨੀ ਬਣਾਈ ਜਾਵੇ। ਸ਼ਿਕਾਇਤਕਰਤਾ ਦੀ ਸਹਿਮਤੀ ਅਤੇ ਸੰਤੁਸ਼ਟੀ ਪ੍ਰਾਪਤ ਹੋਣ ਤੋਂ ਬਾਅਦ ਹੀ ਸ਼ਿਕਾਇਤ ਦੇ ਹੱਲ ਨੂੰ ਅੰਤਿਮ ਰੂਪ ਦਿੱਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਅਸਲ ਰਾਹਤ ਮਿਲ ਸਕੇ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ’ਤੇ ਉਨ੍ਹਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇ।

ਇਸ ਮੌਕੇ 'ਤੇ ਗੁਰੂਗ੍ਰਾਮ ਦੀ ਮੇਅਰ ਰਾਜਰਾਣੀ ਮਲਹੋਤਰਾ, ਮਾਨੇਸਰ ਦੀ ਮੇਅਰ ਡਾ. ਇੰਦਰਜੀਤ ਕੌਰ, ਜੀਐਮਡੀਏ ਦੇ ਸੀਈਓ ਪੀ.ਸੀ ਮੀਨਾ, ਮੁੱਖ ਮੰਤਰੀ ਦੇ ਓਐਸਡੀ ਅਤੇ ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਵਧੀਕ ਨਿਰਦੇਸ਼ਕ ਵਿਵੇਕ ਕਾਲੀਆ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Nayab Singh Saini , Chief Minister of Haryana , BJP Haryana , Rao Narbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD