Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਤੋਂ ਕੌਮਾਂਤਰੀ ਯੋਗ ਦਿਵਸ-2026 ਦੇ ਉਪਲਕਸ਼ ਵਿੱਚ ਆਯੋਜਿਤ ਸੂਬਾ ਪੱਧਰੀ ਯੋਗ ਅਭਿਆਸ ਮੁਹਿੰਮ ਦਾ ਕੀਤਾ ਸ਼ੁਭਾਰੰਭ

ਯੋਗ ਸਾਡੀ ਮਹਾਨ ਸੱਭਿਆਚਾਰਕ ਵਿਰਾਸਤ ਦਾ ਉਤਸਵ, ਸਿਹਤਮੰਦ ਅਤੇ ਸੰਤੁਲਿਤ ਜੀਵਨ ਦਾ ਅਧਾਰ - ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

Nayab Singh Saini, Chief Minister of Haryana, BJP Haryana, Rao Narbir Singh

5 Dariya News

5 Dariya News

5 Dariya News

ਗੁਰੂਗ੍ਰਾਮ , 01 Jun 2026

Last updated on: Jun 02, 2026, 12:04 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਯੋਗ ਸਿਰਫ਼ ਇੱਕ ਅਭਿਆਸ ਨਹੀਂ, ਸਗੋਂ ਭਾਰਤ ਦੀ ਮਹਾਨ ਸੱਭਿਆਚਾਰਕ ਵਿਰਾਸਤ ਦਾ ਉਤਸਵ ਹੈ, ਜਿਸ ਨੇ ਹਜ਼ਾਰਾਂ ਸਾਲਾਂ ਤੋਂ ਮਨੁੱਖਤਾ ਨੂੰ ਸੰਤੁਲਿਤ, ਸਿਹਤਮੰਦ ਅਤੇ ਅਧਿਆਤਮਿਕ ਜੀਵਨ ਦਾ ਰਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਯੋਗ ਨੂੰ ਵਿਸ਼ਵ ਪੱਧਰ 'ਤੇ ਸਥਾਪਿਤ ਕੀਤਾ ਅਤੇ ਅੱਜ ਪੂਰੀ ਦੁਨੀਆ ਇਸ ਨੂੰ ਅਪਣਾ ਰਹੀ ਹੈ। 

ਯੋਗ ਸਾਡੇ ਰਿਸ਼ੀ-ਮੁਨੀਆਂ ਅਤੇ ਸਾਧਕਾਂ ਦੀ ਅਮੂਲ੍ਹ ਦੇਣ ਹੈ, ਜਿਸ ਦਾ ਵਿਸ਼ਵ ਪੱਧਰ 'ਤੇ ਸਨਮਾਨ ਅਤੇ ਅਭਿਨੰਦਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਸੋਮਵਾਰ ਨੂੰ ਗੁਰੂਗ੍ਰਾਮ ਦੇ ਸੈਕਟਰ-29 ਸਥਿਤ ਮਹਾਰਾਣਾ ਪ੍ਰਤਾਪ ਸਵਰਨ ਜਯੰਤੀ ਪਾਰਕ (ਲੇਜ਼ਰ ਵੈਲੀ) ਵਿੱਚ ਅੰਤਰਰਾਸ਼ਟਰੀ ਯੋਗ ਦਿਵਸ-2026 ਦੇ ਉਪਲਕਸ਼ ਵਿੱਚ ਆਯੋਜਿਤ ਸੂਬਾ ਪੱਧਰੀ ਯੋਗ ਅਭਿਆਸ ਮੁਹਿੰਮ ਦੇ ਸ਼ੁਭਾਰੰਭ ਮੌਕੇ 'ਤੇ ਮੌਜ਼ੂਦ ਯੋਗ ਸਾਧਕਾਂ ਨੂੰ ਸੰਬੋਧਨ ਕਰ ਰਹੇ ਸਨ। 

ਇਸ ਮੌਕੇ 'ਤੇ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਗੁਰੂਗ੍ਰਾਮ ਦੇ ਵਿਧਾਇਕ ਸ੍ਰੀ ਮੁਕੇਸ਼ ਸ਼ਰਮਾ, ਨਲਵਾ ਦੇ ਵਿਧਾਇਕ ਸ੍ਰੀ ਰਣਬੀਰ ਪਨਿਹਾਰ ਮੌਜ਼ੂਦ ਸਨ। ਮੁੱਖ ਮੰਤਰੀ ਨੇ ਦੀਪ ਜਲਾ ਕੇ ਮੁਹਿੰਮ ਦਾ ਸ਼ੁਭਾਰੰਭ ਕਰਨ ਉਪਰੰਤ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੋਗ ਕਿਸੇ ਧਰਮ ਜਾਂ ਸੰਪਰਦਾ ਨਾਲ ਜੁੜਿਆ ਵਿਸ਼ਾ ਨਹੀਂ, ਸਗੋਂ ਮਨੁੱਖਤਾ ਦੀ ਇੱਕ ਵਿਗਿਆਨਕ ਅਤੇ ਅਧਿਆਤਮਿਕ ਧਰੋਹਰ ਹੈ। 

ਸਾਲ 2014 ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਰੱਖੇ ਗਏ ਪ੍ਰਸਤਾਵ ਨੂੰ ਰਿਕਾਰਡ 177 ਦੇਸ਼ਾਂ ਦਾ ਸਮਰਥਨ ਮਿਲਿਆ ਅਤੇ 21 ਜੂਨ, 2015 ਨੂੰ ਪਹਿਲੀ ਵਾਰ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਉਦੋਂ ਤੋਂ ਯੋਗ ਦਾ ਵਿਸ਼ਵ ਵਿਆਪੀ ਵਿਸਤਾਰ ਲਗਾਤਾਰ ਵਧ ਰਿਆ ਹੈ ਅਤੇ ਕਰੋੜਾਂ ਲੋਕ ਇਸ ਨਾਲ ਜੁੜ ਚੁੱਕੇ ਹਨ। 

ਉਨ੍ਹਾਂ ਨੇ ਕਿਹਾ ਕਿ "ਖੇਡੇਗਾ ਭਾਰਤ ਤਾਂ ਖਿੜੇਗਾ ਭਾਰਤ" ਅਤੇ "ਯੋਗ ਦੀ ਡੋਜ਼, ਅੱਧਾ ਘੰਟਾ ਰੋਜ਼" ਵਰਗੇ ਸੰਦੇਸ਼ ਅੱਜ ਦੇ ਸਮੇਂ ਦੀ ਲੋੜ ਹਨ। ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾ ਕੇ ਅਸੀਂ ਸਿਹਤਮੰਦ, ਊਰਜਾਵਾਨ ਅਤੇ ਸਕਾਰਾਤਮਕ ਜੀਵਨ ਜੀਅ ਸਕਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਇਸ ਸਾਲ 12ਵੇਂ ਕੌਮਾਂਤਰੀ ਯੋਗ ਦਿਵਸ ਨੂੰ ਵਿਸ਼ਾਲ ਅਤੇ ਵਿਆਪਕ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਹੈ। 

1 ਜੂਨ ਤੋਂ 21 ਜੂਨ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ, ਉਪ-ਮੰਡਲ, ਬਲਾਕ, ਵਾਰਡ ਅਤੇ ਗ੍ਰਾਮ ਪੰਚਾਇਤ ਪੱਧਰ 'ਤੇ ਯੋਗ ਕੈਂਪ ਆਯੋਜਿਤ ਕੀਤੇ ਜਾਣਗੇ। ਸੂਬਾ ਪੱਧਰੀ ਮੁੱਖ ਪ੍ਰੋਗਰਾਮ 21 ਜੂਨ ਨੂੰ ਪੰਚਕੂਲਾ ਵਿੱਚ ਆਯੋਜਿਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਕੌਮਾਂਤਰੀ ਯੋਗ ਦਿਵਸ ਦਾ ਵਿਸ਼ਾ ‘ਸਿਹਤਮੰਦ ਬੁਢਾਪੇ ਲਈ ਯੋਗ’ ਹੈ, ਜੋ ਅੱਜ ਦੀ ਸਭ ਤੋਂ ਵੱਡੀ ਲੋੜ ਹੈ। 

ਆਧੁਨਿਕ ਜੀਵਨ ਸ਼ੈਲੀ ਨੇ ਜਿੱਥੇ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਉੱਥੇ ਹੀ ਤਣਾਅ, ਨੀਂਦ ਨਾ ਆਉਣਾ, ਅਨਿਯਮਿਤ ਖਾਣ-ਪੀਣ ਅਤੇ ਮਾਨਸਿਕ ਅਸ਼ਾਂਤੀ ਵਰਗੀਆਂ ਸਮੱਸਿਆਵਾਂ ਵੀ ਵਧੀਆਂ ਹਨ। ਅਜਿਹੇ ਸਮੇਂ ਵਿੱਚ ਯੋਗ ਸਰੀਰ ਨੂੰ ਨਿਰੋਗ, ਮਨ ਨੂੰ ਸਥਿਰ ਅਤੇ ਜੀਵਨ ਨੂੰ ਸੰਤੁਲਿਤ ਬਣਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਵਿਸ਼ਾ ‘ਯੋਗ ਯੁਕਤ, ਨਸ਼ਾ ਮੁਕਤ ਹਰਿਆਣਾ’ ਹੈ। ਸੂਬੇ ਦੇ ਨੌਜਵਾਨਾਂ ਨੂੰ ਯੋਗ ਦੇ ਮਾਧਿਅਮ ਰਾਹੀਂ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਯੋਗ ਅਪਣਾਉਣ ਅਤੇ ਨਸ਼ੇ ਤੋਂ ਦੂਰ ਰਹਿਣ ਦਾ ਸੱਦਾ ਵੀ ਦਿੱਤਾ।

ਮੁੱਖ ਮੰਤਰੀ ਨੇ ਸਾਰੇ ਨਾਗਰਿਕਾਂ ਨੂੰ ਸੱਦਾ ਦਿੱਤਾ ਕਿ ਉਹ 21 ਜੂਨ ਤੱਕ ਆਯੋਜਿਤ ਹੋਣ ਵਾਲੇ ਯੋਗ ਪ੍ਰੋਗਰਾਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਹਰਿਆਣਾ ਨੂੰ ਦੇਸ਼ ਦਾ ਸਭ ਤੋਂ ਸਿਹਤਮੰਦ, ਜਾਗਰੂਕ ਅਤੇ ਖੁਸ਼ਹਾਲ ਰਾਜ ਬਣਾਉਣ ਦੇ ਸੰਕਲਪ ਵਿੱਚ ਭਾਗੀਦਾਰ ਬਣਨ। ਇਸ ਮੌਕੇ 'ਤੇ ਹਰਿਆਣਾ ਯੋਗ ਕਮਿਸ਼ਨ ਦੇ ਚੇਅਰਮੈਨ ਡਾ. ਜੈਦੀਪ ਆਰੀਆ ਨੇ ਵੱਖ-ਵੱਖ ਯੋਗ ਕਿਰਿਆਵਾਂ ਦੇ ਲਾਭ ਦੱਸਦਿਆਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਅਤੇ ਹਜ਼ਾਰਾਂ ਯੋਗ ਸਾਧਕਾਂ ਨੂੰ ਸਮੂਹਿਕ ਯੋਗ ਅਭਿਆਸ ਕਰਵਾਇਆ।

ਇਸ ਮੌਕੇ 'ਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਮੰਡਲ ਕਮਿਸ਼ਨਰ ਰਵੀ ਪ੍ਰਕਾਸ਼ ਗੁਪਤਾ, ਸੀਪੀ ਸ਼ਿਵਾਸ ਕਵੀਰਾਜ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਾਜੀਵ ਜੇਤਲੀ ਸਮੇਤ ਵੱਖ-ਵੱਖ ਜਨ ਪ੍ਰਤੀਨਿਧੀ, ਪ੍ਰਸ਼ਾਸਨਿਕ ਅਧਿਕਾਰੀ, ਯੋਗ ਟ੍ਰੇਨਰ ਅਤੇ ਵੱਡੀ ਗਿਣਤੀ ਵਿੱਚ ਯੋਗ ਸਾਧਕ ਮੌਜ਼ੂਦ ਸਨ।

 

 

 

Tags: Nayab Singh Saini , Chief Minister of Haryana , BJP Haryana , Rao Narbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD