Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਤੰਬਾਕੂ- ਰਹਿਤ ਦਿਵਸ

ਕਈ ਬੀਮਾਰੀਆਂ ਦਾ ਕਾਰਨ ਹੈ ਤੰਬਾਕੂ ਦੀ ਵਰਤੋਂ : ਸਿਵਲ ਸਰਜਨ

Health, Civil Surgeon Nohali, Mohali

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 01 Jun 2026

Last updated on: Jun 02, 2026, 12:53 IST

ਵਿਸ਼ਵ ਤੰਬਾਕੂ ਰਹਿਤ ਦਿਵਸ ਦੇ ਸਬੰਧ ’ਚ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ। ਸਿਹਤ ਕਾਮਿਆਂ ਨੇ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਮੁਲਾਜ਼ਮਾਂ ਅਤੇ ਹੋਰ ਲੋਕਾਂ ਨੇ ਤੰਬਾਕੂ ਦਾ ਸੇਵਨ ਨਾ ਕਰਨ ਸਬੰਧੀ ਅਹਿਦ ਲਿਆ।

ਆਪਣੇ ਸੰਬੋਧਨ ’ਚ ਡਾ. ਸੰਗੀਤਾ ਜੈਨ ਨੇ ਆਖਿਆ ਕਿ ਸਿਗਰਟ, ਬੀੜੀ, ਜ਼ਰਦਾ, ਪਾਨ ਮਸਾਲਾ, ਈ ਸਿਗਰਟ, ਚਿਲਮ ਆਦਿ ਤੰਬਾਕੂ ਪਦਾਰਥ ਸਰੀਰ ਲਈ ਬੇਹੱਦ ਖ਼ਤਰਨਾਕ ਹਨ। ਪਹਿਲਾਂ ਨੌਜਵਾਨ ਦੋਸਤਾਂ ਦੀ ਰੀਸੋ-ਰੀਸ ਤੰਬਾਕੂ ਖਾਣਾ ਸ਼ੁਰੂ ਕਰਦਾ ਹੈ, ਫਿਰ ਇਸ ਦੇ ਪੱਕੇ ਤੌਰ ’ਤੇ ਲਪੇਟੇ ਵਿਚ ਆ ਜਾਂਦਾ ਹੈ। 

ਇਹ ਮਿੱਠਾ ਜ਼ਹਿਰ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਲੈਂਦਾ ਹੈ, ਇਸ ਲਈ ਤੰਬਾਕੂ ਦਾ ਖਹਿੜਾ ਛੱਡ ਕੇ ਚੰਗੀ ਜ਼ਿੰਦਗੀ ਦਾ ਪੱਲਾ ਫੜਿਆ ਜਾਵੇ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਕਈ ਬੀਮਾਰੀਆਂ ਦਾ ਕਾਰਨ ਹੈ ਜਿਵੇਂ ਕੈਂਸਰ, ਸਾਹ ਦੀ ਸਮੱਸਿਆ, ਦਿਲ ਦੀਆਂ ਬੀਮਾਰੀਆਂ, ਸ਼ੱਕਰ ਰੋਗ, ਦੰਦ ਦੀਆਂ ਬੀਮਾਰੀਆਂ, ਸੁਣਨ ਦੀ ਸਮੱਸਿਆ, ਨਿਗ੍ਹਾ ਦੀ ਕਮੀ ਆਦਿ।

ਤੰਬਾਕੂ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਆਖਿਆ ਕਿ ਤੰਬਾਕੂ ਦੀ ਆਦਤ ਛਡਣਾ ਕੋਈ ਔਖੀ ਗੱਲ ਨਹੀਂ। ਵਿਅਕਤੀ ਅਪਣਾ ਮਨ ਪੱਕਾ ਕਰ ਲਵੇ ਤਾਂ ਇਸ ਤੋਂ ਸਹਿਜੇ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ। ਡਾਕਟਰੀ ਸਲਾਹ ਲਈ ਮੋਹਾਲੀ ਦੇ ਸੈਕਟਰ 66 ਦੇ ਨਸ਼ਾ ਛੁਡਾਊ ਕੇਂਦਰ ਵਿਚ ਤੈਨਾਤ ਮਾਹਰ ਡਾਕਟਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਿਥੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੁਡਾਉਣ ਲਈ ਮੁਫ਼ਤ ਇਲਾਜ ਕੀਤਾ ਜਾਂਦਾ ਹੈ। 

ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਹਸਪਤਾਲ ਵਿਚ ਜਾ ਕੇ ਇਲਾਜ ਸ਼ੁਰੂ ਕਰਵਾਇਆ ਜਾ ਸਕਦਾ ਹੈ। ਇਸ ਮੌਕੇ ਤੰਬਾਕੂ ਨੋਡਲ ਅਫ਼ਸਰ ਡਾ. ਨਵਦੀਪ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਨਵੀਨ ਕੌਸ਼ਿਕ, ਡਾ. ਰਜਨੀਤ ਰੰਧਾਵਾ, ਡਾ. ਹਰਮਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Health , Civil Surgeon Nohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD