Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਦਿੱਤੀ ਜਾਵੇ ਤਰਜੀਹ : ਵਰਜੀਤ ਵਾਲੀਆ

ਅਧਿਕਾਰੀਆਂ ਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਕੀਤੀ ਅਹਿਮ ਮੀਟਿੰਗ

Varjeet Walia, DC Jalandhar, Jalandhar, Deputy Commissioner Jalandhar

5 Dariya News

5 Dariya News

5 Dariya News

ਜਲੰਧਰ , 01 Jun 2026

Last updated on: Jun 02, 2026, 12:58 IST

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਇਕ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦਿਆਂ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ  ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਟਰੇਡਰਸ ਕਮਿਸ਼ਨ ਵੱਲੋਂ ਉਠਾਈਆਂ ਗਈਆਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਢੁੱਕਵੇਂ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਗੰਭੀਰ ਯਤਨ ਕੀਤੇ ਜਾ ਰਹੇ ਹਨ ਅਤੇ ਹਰ ਹਫ਼ਤੇ ਸਮੀਖਿਆ ਮੀਟਿੰਗ ਕੀਤੀ ਜਾਂਦੀ ਹੈ, ਤਾਂ ਜੋ ਸਬੰਧਤ ਵਿਭਾਗਾਂ ਰਾਹੀਂ ਮੁਸ਼ਕਲਾਂ ਦਾ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਸ਼੍ਰੀ ਵਾਲੀਆ ਨੇ ਹਲਕਾ ਵਾਈਜ਼ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਯੋਗ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਵੱਲੋਂ ਉਠਾਈਆਂ ਮੁਸ਼ਕਲਾਂ ਦਾ ਸਮੇਂ-ਸਿਰ ਢੁੱਕਵਾਂ ਹੱਲ ਕਰਨ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਲੰਬਿਤ ਮਾਮਲਿਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਇਕ ਟੀਮ ਦੇ ਤੌਰ 'ਤੇ ਕੰਮ ਕਰਨ ਅਤੇ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਸੁਰੱਖਿਆ ਵਿਵਸਥਾ ਕਾਇਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ., ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਸਮੂਹ ਐਸ.ਡੀ.ਐਮਜ਼ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਟਰੇਡਰਜ਼ ਕਮਿਸ਼ਨ ਦੇ ਮੈਂਬਰ ਹਰਿੰਦਰ ਪਾਲ ਸਿੰਘ ਮਨੋਚਾ ਤੇ ਇੰਦਰਵੰਸ਼ ਸਿੰਘ ਚੱਢਾ ਤੋਂ ਇਲਾਵਾ ਕਮਿਸ਼ਨ ਦੇ ਹੋਰ ਨੁਮਾਇੰਦੇ ਨਵਨੀਤ ਜੁਨੇਜਾ, ਸੁਮਿਤ ਸ਼ਰਮਾ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਅਜੈ ਵਰਮਾ ਸ਼ਾਮਲ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD