Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਸੋਧੀ ਹੋਈ ਸਮਾਂ ਸਾਰਣੀ ਜਾਰੀ : ਵਰਜੀਤ ਵਾਲੀਆ

ਹੁਣ 3 ਅਗਸਤ ਨੂੰ ਹੋਵੇਗੀ ਡ੍ਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ, 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਤੇ ਇਤਰਾਜ਼

Varjeet Walia, DC Jalandhar, Jalandhar, Deputy Commissioner Jalandhar

5 Dariya News

5 Dariya News

5 Dariya News

ਜਲੰਧਰ , 01 Jun 2026

Last updated on: Jun 02, 2026, 13:12 IST

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ ਵਿੱਚ ਹਿੱਸਾ ਲੈਣ ਉਪਰੰਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। 

ਇਸੇ ਤਰ੍ਹਾਂ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਸ਼੍ਰੀ ਵਾਲੀਆ ਨੇ ਦੱਸਿਆ ਕਿ ਬਾਕੀ ਸਮਾਂ ਸਾਰਣੀ 14 ਮਈ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੀ ਰਹੇਗੀ,  ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖ਼ਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ ਅਤੇ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਵੱਲੋਂ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਏ ਜਾਣਗੇ। 

ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 1926 ਬੀ.ਐਲ.ਓਜ਼, 189 ਸੁਪਰਵਾਈਜ਼ਰ, 9 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ 5 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਸਮੇਤ ਲੋੜੀਂਦਾ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਅਮਲੇ ਨੂੰ ਐਸ.ਆਈ.ਆਰ ਲਈ ਵਿਸ਼ੇਸ਼ ਸਿਖ਼ਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 16,50,814 ਵੋਟਰਾਂ ਵਿੱਚੋਂ ਐੱਸ.ਆਈ.ਆਰ ਮੈਪਿੰਗ ਤਹਿਤ 13,44,130 ਵੋਟਰ (81.42 ਫੀਸਦੀ) 2003 ਦੀ ਵੋਟਰ ਸੂਚੀ ਨਾਲ ਮੈਪ ਕੀਤੇ ਜਾ ਚੁੱਕੇ ਹਨ। 

ਉਨ੍ਹਾਂ ਦੱਸਿਆ ਕਿ ਸੀ.ਈ.ਓ. ਪੰਜਾਬ ਦੀਆਂ ਹਦਾਇਤਾਂ ਅਨੁਸਾਰ 2003 ਦੀ ਵੋਟਰ ਸੂਚੀ ਨਾਲ ਵੋਟਰ ਮੈਪਿੰਗ ਦੀ ਵਿਸ਼ੇਸ਼ ਸਹੂਲਤ ਦੇਣ ਲਈ 7 ਜੂਨ 2026 ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਬੀ.ਐਲ.ਓਜ਼ ਵੋਟਰਾਂ ਦੀ ਸਹੂਲਤ ਲਈ ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮਕਸਦ ਹੈ ਕਿ ਕੋਈ ਵੀ ਯੋਗ ਵੋਟਰ ਇਸ ਮੈਪਿੰਗ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। 

ਉਨ੍ਹਾਂ ਇਸ ਕੈਂਪ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਬਾਕੀ ਰਹਿੰਦੇ ਵੋਟਰਾਂ ਦੀ ਮੈਪਿੰਗ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਅਜਿਹੇ ਵੋਟਰਾਂ, ਜਿਨ੍ਹਾਂ ਦੀ ਅਜੇ ਤੱਕ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਨਹੀਂ ਹੋਈ, ਨੂੰ ਸਬੰਧਤ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਆਪਣੀ ਮੈਪਿੰਗ ਕਰਵਾਉਣ ਦੀ ਅਪੀਲ ਵੀ ਕੀਤੀ।

ਸ਼੍ਰੀ ਵਾਲੀਆ ਨੇ ਕਿਹਾ ਕਿ ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਹਰੇਕ ਵੋਟਰ ਨੂੰ ਬੀ.ਐਲ.ਓ. ਵੱਲੋਂ ਦਿੱਤਾ ਜਾਣ ਵਾਲਾ ਐਨੂਮੀਰੇਸ਼ਨ ਫਾਰਮ ਭਰਨਾ ਜ਼ਰੂਰੀ ਹੈ। ਜੇਕਰ ਕੋਈ ਵੋਟਰ ਐਨੂਮੀਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡ੍ਰਾਫ਼ਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ-ਸਿਰ ਬੀ.ਐਲ.ਓਜ਼ ਨੂੰ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਬਣਾਇਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਵੋਟਰ ਹੈਲਪਲਾਈਨ ਨੰਬਰ 1950 'ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD