Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਸਵੀਰ ਸਿੰਘ ਰਾਜਾ ਗਿੱਲ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਕੰਮਾਂ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Jasvir Singh Raja Gill, AAP Punjab, Aashika Jain, DC Hoshiarpur, Deputy Commissioner Hoshiarpur, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 01 Jun 2026

Last updated on: Jun 02, 2026, 13:23 IST

ਵਿਧਾਨ ਸਭਾ ਹਲਕਾ ਉੜਮੁੜ ਦੇ ਸਰਵਪੱਖੀ ਵਿਕਾਸ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਹਲਕੇ ਵਿਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਕੰਮਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। 

ਇਸ ਮੌਕੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਅਤੇ ਐਸਡੀਐਮ ਲਵਪ੍ਰੀਤ ਸਿੰਘ ਵੀ ਮੌਜੂਦ ਸਨ। ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਹਲਕੇ ਵਿਚ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਉੜਮੁੜ ਵਿਧਾਨ ਸਭਾ ਹਲਕੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਵਿਚ ਤੇਜ਼ੀ ਨਾਲ ਕੰਮ ਕੀਤੇ ਜਾ ਰਹੇ ਹਨ। ਮੀਟਿੰਗ ਦੌਰਾਨ ਵਿਧਾਇਕ ਨੇ ਟਾਂਡਾ-ਰੜਾ ਪੁੱਲ ਸੜਕ (ਟਾਂਡਾ ਤੋਂ ਰੜਾ ਪੁੱਲ ਰੋਡ) ਦੀ ਮੁਰੰਮਤ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਰਾਸ਼ਟਰੀ ਰਾਜ ਮਾਰਗ ਅਥਾਰਿਟੀ ਦੇ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। 

ਇਸ ਤੋਂ ਇਲਾਵਾ ਉਨ੍ਹਾਂ ਐਕਸੀਅਨ ਮੰਡੀ ਬੋਰਡ ਨੂੰ ਪਿੰਡ ਪ੍ਰੇਮਪੁਰ ਰਸਤੇ ’ਤੇ ਪੁੱਲ ਨਿਰਮਾਣ ਅਤੇ ਚੋਹਾਨਾ ਤੋਂ ਟਾਹਲੀ ਸੜਕ ਨਿਰਮਾਣ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਨੇ ਐਕਸੀਅਨ ਲੋਕ ਨਿਰਮਾਣ ਵਿਭਾਗ ਨਾਲ ਪਿੰਡ ਖੁੱਡਾ ਤੋਂ ਭੱਟੀਆਂ ਵਾਇਆ ਖੁਣਖੁਣ ਕਲਾਂ ਦੇ ਰਸਤੇ ਸੜਕ ਨਿਰਮਾਣ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ। 

ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੰਮਾਂ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਾਰੇ ਪ੍ਰੋਜੈਕਟਾਂ ਵਿਚ ਗੁਣਵੱਤਾ ਮਿਆਰਾਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਪੂਰਾ ਹੋਣ ਨਾਲ ਖੇਤਰ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸੁਵਿਧਾਵਾਂ ਮਿਲਣਗੀਆਂ, ਪੇਂਡੂ ਸੰਪਰਕ ਸੜਕਾਂ ਵਿਚ ਸੁਧਾਰ ਹੋਵੇਗਾ ਅਤੇ ਆਵਾਜਾਈ ਸੁਖਾਲੀ ਅਤੇ ਸੁਰੱਖਿਅਤ ਬਣੇਗੀ। 

ਉਨ੍ਹਾਂ ਕਿਹਾ ਕਿ ਸੜਕ ਅਤੇ ਪੁੱਲ ਸਬੰਧੀ ਇਹ ਵਿਕਾਸ ਕਾਰਜ ਹਲਕੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਵੀ ਨਵੀਂ ਗਤੀ ਪ੍ਰਦਾਨ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਹਿਤ ਨਾਲ ਜੁੜੇ ਵਿਕਾਸ ਕੰਮਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਵਰਤੀ ਜਾਵੇ ਅਤੇ ਸਾਰੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਸਮੇਂ ਸਿਰ ਪੂਰਾ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੀ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਅਤੇ ਨਿਰਧਾਰਤ ਸਮੇਂ ਅੰਦਰ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਕਾਸ ਪ੍ਰੋਜੇਕਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਹਲਕਾ ਵਾਸੀਆਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਸਮਾਂਬੱਧ ਢੰਗ ਨਾਲ ਮਿਲ ਸਕੇ।

ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ-ਆਪਣੇ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਪੇਸ਼ ਕੀਤੀ ਅਤੇ ਲੰਬਿਤ ਕਾਰਜਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿਵਾਇਆ।

 

Tags: Jasvir Singh Raja Gill , AAP Punjab , Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD