Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਡੀਜੀਪੀ ਨੇ ਸੂਬੇ ਵਿੱਚ ਕਾਨੂੰਨ ਅਤੇ ਵਿਵਸਥਾ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਫ਼ਸਰਾਂ, ਰੇਂਜ ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨਾਲ ਵਰਚੁਅਲ ਮੀਟਿੰਗ ਦੀ ਕੀਤੀ ਪ੍ਰਧਾਨਗੀ

Gaurav Yadav, Punjab Police, Police, Punjab Admin, Director General of Police Punjab, DGP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 02 Jun 2026

Last updated on: Jun 02, 2026, 14:33 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੀਆਂ ਫੀਲਡ ਯੂਨਿਟਾਂ ਨੂੰ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਪੁਲਿਸ ਦੀ ਗਸ਼ਤ  ਨੂੰ ਰਣਨੀਤਕ ਨਾਕਿਆਂ, ਮੋਬਾਈਲ ਗਸ਼ਤ, ਵਾਹਨਾਂ ਦੀ ਚੈਕਿੰਗ ਰਾਹੀਂ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਹੋਰ ਵਧਾਇਆ ਜਾ ਸਕੇ ਅਤੇ ਉਹਨਾਂ ਲਈ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।

ਡੀਜੀਪੀ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲਿਆਂ/ਕਮਿਸ਼ਨਰੇਟਾਂ ਦੇ ਸੁਪਰਵਾਈਜ਼ਰੀ ਅਫਸਰਾਂ ਵਜੋਂ ਤਾਇਨਾਤ ਸੀਨੀਅਰ ਸਪੈਸ਼ਲ ਡੀਜੀਪੀਜ਼/ਐਡੀਸ਼ਨਲ ਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀਆਂ , ਰੇਂਜ ਆਈਜੀਪੀ/ਡੀਆਈਜੀਜ਼, ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀ) ਲਈ ਨਾਲ ਵਰਚੁਅਲ ਮੋਡ ਰਾਹੀਂ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਦਾ ਮੁੱਖ ਕੇਂਦਰ ਪੰਜਾਬ ਸਰਕਾਰ ਦੀਆਂ ਮੁੱਖ ਪੁਲਿਸਿੰਗ ਤਰਜੀਹਾਂ 'ਤੇ ਜ਼ੋਰ ਦੇਣਾ, ਅਪਰਾਧ ਸਥਿਤੀ ਦੀ ਸਮੀਖਿਆ ਕਰਨਾ ਅਤੇ ਰਾਜ ਭਰ ਵਿੱਚ ਪੁਲਿਸ ਦੀ ਮੌਜੂਦਗੀ ਵਧਾਉਣਾ ਸੀ।

“ਡੀਜੀਪੀ ਗੌਰਵ ਯਾਦਵ ਨੇ ਕਿਹਾ, ''ਮੈਂ ਸਾਰੇ ਸੀ.ਪੀਜ਼ ਅਤੇ ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕੇ  ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਹਨਾਂ ਨਾਕਿਆਂ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਸੁਚੱਜੀ ਜਾਂਚ ਕਰਨ ਅਤੇ ਅਪਰਾਧਿਕ ਤੱਤਾਂ ਨੂੰ ਰੋਕਣ ਅਤੇ ਪੰਜਾਬ ਭਰ ਵਿੱਚ  ਪੁਖਤਾ ਸੁਰੱਖਿਆ ਯਕੀਨੀ ਬਣਾਉਣ ਲਈ ਮੋਬਾਈਲ ਗਸ਼ਤ ਵਿੱਚ ਤੇਜ਼ੀ ਲਿਆਉਣ ਲਈ ਵੀ  ਕਿਹਾ ਗਿਆ ਹੈ। ''

ਉਹਨਾਂ ਜ਼ਿਲ•ਾ ਪੁਲਿਸ ਮੁਖੀਆਂ ਨੂੰ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਵਿਸ਼ਵਾਸ  ਹੋਰ ਮਜ਼ਬੂਤ  ਕਰਨ ਲਈ ਵੱਧ ਤੋਂ ਵੱਧ ਪੁਲਿਸ ਫੋਰਸ ਦੀ ਤਾਇਨਾਤੀ  ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ, ਡੀਜੀਪੀ ਨੇ ਪੰਜਾਬ ਸਰਕਾਰ ਦੀਆਂ ਦੋ ਪ੍ਰਮੁੱਖ ਪਹਿਲਕਦਮੀਆਂ - 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ ਤੇ ਵਾਰ' ਦੀ ਪ੍ਰਗਤੀ ਦੀ ਵਿਆਪਕ ਸਮੀਖਿਆ ਵੀ ਕੀਤੀ।

ਵੱਡੇ ਰਣਨੀਤਕ ਬਦਲਾਅ ਦਾ ਖੁਲਾਸਾ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਪੈਸੇ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਪੁਲਿਸ ਗੈਰ-ਕਾਨੂੰਨੀ ਹਵਾਲਾ ਆਪਰੇਟਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ 'ਤੇ ਜ਼ੋਰ ਦੇ ਰਹੀ ਹੈ। ਡੀਜੀਪੀ ਨੇ ਅੱਗੇ ਕਿਹਾ, “ਸਾਡੀ ਜਾਂਚ ਅਤੇ ਤਰਜੀਹ ਉਹਨਾਂ ਮਨੀ ਸਪਲਾਇਰਾਂ 'ਤੇ ਕੇਂਦਰਿਤ ਹੈ ਜੋ ਮੱਧ-ਪੂਰਬੀ ਦੇਸ਼ਾਂ ਰਾਹੀਂ ਫੰਡਿੰਗ ਨੂੰ ਗੈਰ-ਕਾਨੂੰਨੀ ਹਵਾਲਾ ਨੈੱਟਵਰਕਾਂ ਦੀ ਵਰਤੋਂ ਕਰਕੇ ਪਾਕਿਸਤਾਨ ਭੇਜਣ ਲਈ ਵਰਤਦੇ ਹਨ। 

ਨਸ਼ੀਲੇ ਪਦਾਰਥਾਂ ਦੇ ਵਪਾਰ ਦੇ ਫੰਡਾਂ ਨੂੰ ਚੈਨਲਾਈਜ਼ ਕਰਨ ਵਾਲੇ ਇਨ•ਾਂ ਨੈੱਟਵਰਕਾਂ ਨੂੰ ਪੂਰੀ ਤਰ•ਾਂ ਤਬਾਹ ਕਰ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਜਲਦੀ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ,''। ਲੋਕ-ਪੱਖੀ ਪੁਲਿਸਿੰਗ 'ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਆਮ ਲੋਕਾਂ ਅਤੇ ਪੁਲਿਸ ਫੋਰਸ ਵਿਚਕਾਰ ਆਪਸੀ ਤਾਲਮੇਲ ਵਧਾਉਣ ਦੇ ਨਿਰਦੇਸ਼ ਦਿੱਤੇ। 

ਜ਼ਿਲ•ਾ ਮੁਖੀਆਂ ਨੂੰ ਪੁਲਿਸ-ਜਨਤਕ ਭਾਈਵਾਲੀ  ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਸਥਾਨਕ ਐਸੋਸੀਏਸ਼ਨਾਂ, ਨਾਗਰਿਕਾਂ ਅਤੇ ਗ੍ਰਾਮ ਰੱਖਿਆ ਕਮੇਟੀਆਂ (ਵੀ.ਡੀ.ਸੀ.) ਨਾਲ ਲਗਾਤਾਰ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD