Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਜੀਤ ਸਿੰਘ ਰੰਧਾਵਾ ਨੇ ਜਵਾਹਰਪੁਰ ਤੋਂ 51ਵੀਂ ਅਤੇ 52ਵੀਂ ਬੱਸ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਕੀਤਾ ਰਵਾਨਾ

Kuljit Singh Randhawa, AAP Punjab, Dera Bassi, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ , 02 Jun 2026

Last updated on: Jun 02, 2026, 15:23 IST

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬਸੀ ਹਲਕੇ ਤੋਂ ਅੱਜ51 ਵੀਂ ਅਤੇ 52ਵੀਂ ਬੱਸ ਨੂੰ ਰਵਾਨਾ ਕੀਤਾ ਗਿਆ। ਇਹ ਬੱਸਾਂ ਜਵਾਹਰਪੁਰ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀਆਂ ਗਈਆਂ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਯਾਤਰੀ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲਿਆਂਵਾਲਾ ਬਾਗ, ਵਾਲਮੀਕੀ ਮੰਦਰ, ਰਾਮ ਤੀਰਥ ਅਤੇ ਵਾਘਾ ਬਾਰਡਰ ਆਦਿ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਡੇਰਾਬਸੀ ਪਰਤਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ ਅਤੇ ਹੋਰਨਾਂ ਸੂਬਿਆਂ ਨਾਲੋਂ ਪਹਿਲਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕੀਤੇ ਵਾਅਦੇ ਅਤੇ ਗਾਰੰਟੀਆਂ ਲਗਭਗ ਪੂਰੇ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਆਉਣ-ਜਾਣ ਲਈ ਮੁਫ਼ਤ ਏ.ਸੀ. ਬੱਸਾਂ, ਰਹਿਣ ਲਈ ਏ.ਸੀ. ਕਮਰੇ, ਤਿੰਨ ਵਾਰ ਖਾਣਾ, ਦੋ ਵਾਰ ਚਾਹ ਅਤੇ ਸਨੈਕਸ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਹਰ ਬੱਸ ਵਿੱਚ ਇੱਕ ਸਹਾਇਕ ਅਤੇ ਡਾਕਟਰੀ ਟੀਮ ਵੀ ਮੌਜੂਦ ਰਹਿੰਦੀ ਹੈ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸੀਨੀਅਰ ਸਿਟੀਜ਼ਨਾਂ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਸੂਬੇ ਭਰ ਦੇ ਬਜ਼ੁਰਗਾਂ ਵਿੱਚ ਇਸ ਪ੍ਰਤੀ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਵਿਕਾਸ ਲਈ ਕੀਤੇ ਉਪਰਾਲਿਆਂ ਨਾਲ ਪੰਜਾਬ ਤਰੱਕੀ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ।

 

Tags: Kuljit Singh Randhawa , AAP Punjab , Dera Bassi , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD