Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਹਿਰੀ ਜਲ 'ਤੇ ਅਧਾਰਤ ਸਰਫੇਸ ਵਾਟਰ ਪ੍ਰਾਜੈਕਟ ਦਾ ਕੰਮ 30 ਸਤੰਬਰ ਤੱਕ ਮੁਕੰਮਲ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ

ਡਿਪਟੀ ਕਮਿਸ਼ਨਰ ਵੱਲੋਂ 24x7 ਸਰਫੇਸ ਵਾਟਰ ਪਲਾਂਟ ਅਬਲੋਵਾਲ ਦੀ ਪ੍ਰਗਤੀ ਦਾ ਜਾਇਜ਼ਾ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

Gurpreet Singh

Gurpreet Singh

5 Dariya News

ਪਟਿਆਲਾ , 02 Jun 2026

Last updated on: Jun 02, 2026, 16:19 IST

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ 'ਤੇ ਅਧਾਰਤ 405 ਕਰੋੜ ਰੁਪਏ ਦੇ ਇਸ ਸਰਫੇਸ ਵਾਟਰ ਜਲ ਸੋਧਕ ਪਲਾਂਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਇਸ ਨੂੰ 30 ਸਤੰਬਰ ਤੱਕ ਹਰ ਪੱਖੋਂ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਅਬਲੋਵਾਲ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੂੰ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਦੇ ਪ੍ਰਾਜੈਕਟ ਮੈਨੇਜਰ ਤਾਬਿਸ਼ ਹਾਸ਼ਮੀ ਨੇ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। 

ਇਸ ਮਗਰੋਂ ਉਨ੍ਹਾਂ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਪਾਈਪਾਂ ਪਾਉਣ ਲਈ ਪੁੱਟੀਆਂ ਸੜਕਾਂ ਦਾ ਵੀ ਨਿਰੀਖਣ ਕਰਦਿਆਂ ਇਨ੍ਹਾਂ ਦੀ ਤੁਰੰਤ ਮੁਰੰਮਤ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੀ ਭਵਿਖੀ ਜੀਵਨ ਰੇਖਾ ਮੰਨੇ ਜਾਂਦੇ ਇਸ ਨਹਿਰੀ ਪਾਣੀ 'ਤੇ ਅਧਾਰਤ ਜਲ ਸਪਲਾਈ ਯੋਜਨਾ ਤਹਿਤ ਸ਼ੁੱਧੀਕਰਨ ਪਲਾਂਟ ਨੂੰ ਜਲਦ ਚਾਲੂ ਕਰਨ ਵਚਨਬੱਧ ਹੈ।

ਉਨ੍ਹਾਂ ਨੇ ਇਸ ਮੌਕੇ ਸਮੁੱਚੇ ਪ੍ਰਾਜੈਕਟ ਸਮੇਤ ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ, ਫਿਲਟਰ, ਮੋਟਰਾਂ, ਪਾਣੀ ਦੀਆਂ ਟੈਂਕੀਆਂ, ਪਾਣੀ ਦੀ ਪੂਰਤੀ ਲਈ ਲਾਇਨਾਂ ਦੇ ਕੰਮ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਕੰਪਨੀ ਨੂੰ ਇਹ ਵੀ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਦਾ ਆਡਿਟ ਕਰਵਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਥਾਪਰ ਯੂਨੀਵਰਸਿਟੀ ਨੇੜੇ ਚੱਲ ਰਹੇ 1200 ਐਮ.ਐਮ ਦੀ ਵਾਟਰ ਸਪਲਾਈ ਦੀ ਪਾਈ ਜਾ ਰਹੀ ਪਾਈਪ ਲਾਈਨ ਦੇ ਕੰਮ, ਤ੍ਰਿਪੜੀ ਖੇਤਰ 'ਚ ਸੜਕਾਂ ਦਾ ਕੰਮ ਸਮੇਤ 22 ਨੰਬਰ ਫਲਾਈਓਵਰ ਦੀ ਸਰਵਿਸ ਲੇਨ ਵਿਖੇ ਚੱਲ ਰਹੇ ਸੜਕ ਦੇ ਕੰਮ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਲੋਕ ਨਿਰਮਾਣ, ਨਗਰ ਨਿਗਮ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਸਮੇਤ ਐਲ ਐਂਡ ਟੀ ਨੂੰ ਆਪਸੀ ਤਾਲਮੇਲ ਕਰਦੇ ਹੋਏ ਦਿਨ-ਰਾਤ ਇਕ ਕਰਕੇ ਸਾਰੇ ਕਾਰਜ ਸਮੇਂ ਤੁਰੰਤ ਮੁਕੰਮਲ ਕਰਨ ਦੀ ਹਦਾਇਤ ਕੀਤੀ। 

ਉਨ੍ਹਾਂ ਨੇ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਟੁੱਟੀਆਂ ਸੜਕਾਂ ਦਾ ਕੰਮ 25 ਜੂਨ ਤੋਂ ਪਹਿਲਾਂ-ਪਹਿਲਾਂ ਹਰ ਪੱਖੋਂ ਮੁਕੰਮਲ ਕੀਤਾ ਜਾਵੇ ਤਾਂ ਜੋ ਬਰਸਾਤਾਂ ਵਿੱਚ ਸਥਾਨਕ ਵਸਨੀਕਾਂ ਨੂੰ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਮਰੁਤ ਸਕੀਮ ਤਹਿਤ ਪੰਜਾਬ ਸਰਕਾਰ ਦੇ ਹਿੱਸੇ ਵਾਲੇ ਇਸ ਅਹਿਮ ਪ੍ਰਾਜੈਕਟ ਤਹਿਤ 236 ਮਿਲੀਅਨ ਲਿਟਰ ਪਾਣੀ ਨੂੰ ਸੰਭਾਲਣ ਲਈ ਜਮੀਨਦੋਜ਼ ਜਲ ਭੰਡਾਰਨ, 115 ਮਿਲੀਅਨ ਲਿਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਜਲ ਸ਼ੁੱਧੀਕਰਨ ਪਲਾਂਟ, 17.25 ਮਿਲੀਅਨ ਲਿਟਰ ਸਾਫ਼ ਪਾਣੀ ਵਾਲਾ ਜਲ ਭੰਡਾਰਨ, ਸ਼ਹਿਰ 'ਚ 300 ਕਿਲੋਮੀਟਰ ਨਵੀਆਂ ਪਾਇਪ ਲਾਈਨਾਂ ਪਾਉਣ ਸਮੇਤ 12 ਟੈਂਕੀਆਂ ਅਤੇ 16 ਜਮੀਨ ਦੋਜ਼ ਟੈਂਕੀਆਂ ਦਾ ਕੰਮ ਅੰਤਮ ਛੋਹਾਂ 'ਤੇ ਹੈ। 

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਕੁਲਜਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD