Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਹਸਪਤਾਲਾਂ ਵਿੱਚ ਸਾਫ਼-ਸਫ਼ਾਈ ਅਤੇ ਸੁਰੱਖਿਆ ਵਿਵਸਥਾ ਨੂੰ ਪੀਪੀਪੀ ਮੋਡ 'ਤੇ ਕਰਵਾਇਆ ਜਾਵੇਗਾ : ਆਰਤੀ ਸਿੰਘ ਰਾਓ

ਚਰਖੀ ਦਾਦਰੀ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਗਵਰਨਮੈਂਟ ਮੈਡੀਕਲ ਕਾਲਜ ਦਾ ਨਾਮ ਸੁਤੰਤਰਤਾ ਸੰਗਰਾਮੀ ਰਾਓ ਤੁਲਾਰਾਮ ਦੇ ਨਾਮ 'ਤੇ ਹੋਵੇਗਾ

Arti Singh Rao, BJP Haryana, Haryana

Gurpreet Singh

Gurpreet Singh

5 Dariya News

ਚੰਡੀਗੜ੍ਹ , 02 Jun 2026

Last updated on: Jun 02, 2026, 16:36 IST

ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਫੋਕਸ ਰਾਜ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਵਧੇਰੇ ਮਜ਼ਬੂਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ 'ਤੇ ਹੈ। ਅੱਜ ਚੰਡੀਗੜ੍ਹ ਵਿੱਚ ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਪ੍ਰਬੰਧਾਂ ਨੂੰ ਬਿਹਤਰ ਕਰਨ ਲਈ ਸਾਫ਼-ਸਫ਼ਾਈ ਅਤੇ ਸੁਰੱਖਿਆ ਵਿਵਸਥਾ ਨੂੰ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਮੋਡ 'ਤੇ ਸੌਂਪਿਆ ਜਾਵੇਗਾ। 

ਇਸ ਕਦਮ ਦਾ ਮੁੱਖ ਉਦੇਸ਼ ਹਸਪਤਾਲਾਂ ਵਿੱਚ ਮਹਿਲਾ ਮਰੀਜ਼ਾਂ, ਨਰਸਾਂ, ਡਾਕਟਰਾਂ ਅਤੇ ਹੋਰ ਸਟਾਫ਼ ਦੀ ਸੁਰੱਖਿਆ ਨੂੰ ਬਹੁਤ ਮਜ਼ਬੂਤ ਕਰਨਾ ਹੈ। ਸਿਹਤ ਮੰਤਰੀ ਨੇ ਔਰਤਾਂ ਵਿਰੁਧ ਹੋਣ ਵਾਲੇ ਅਪਰਾਧਾਂ 'ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸਪੱਸ਼ਟ ਕੀਤਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। 

ਇਸੇ ਕੜੀ ਤਹਿਤ ਉਨ੍ਹਾਂ ਨੇ ਕੁਰੂਕਸ਼ੇਤਰ ਦੇ ਲੋਕ ਨਾਇਕ ਜੈਪ੍ਰਕਾਸ਼ ਨਾਗਰਿਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਹੋਏ ਜਿਨਸੀ ਸ਼ੋਸ਼ਣ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੁਲਜ਼ਮ ਕੰਸਲਟੈਂਟ ਵਿਰੁਧ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਆਰਤੀ ਸਿੰਘ ਰਾਓ ਨੇ ਜਾਣਕਾਰੀ ਦਿੱਤੀ ਕਿ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਗਵਰਨਮੈਂਟ ਮੈਡੀਕਲ ਕਾਲਜ ਦਾ ਨਾਮ ਦੇਸ਼ ਦੇ ਮਹਾਨ ਸੁਤੰਤਰਤਾ ਸੰਗਰਾਮੀ ਰਾਓ ਤੁਲਾਰਾਮ ਦੇ ਨਾਮ 'ਤੇ ਰੱਖਿਆ ਜਾਵੇਗਾ। 

ਇਸ ਨਾਮਕਰਨ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਇਸ ਨਾਮਕਰਨ ਲਈ ਲਗਾਤਾਰ ਯਤਨ ਕਰ ਰਹੇ ਸਨ।ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਯਤਨਾਂ ਨਾਲ ਸਾਡੀ ਨਵੀਂ ਪੀੜ੍ਹੀ ਨੂੰ ਦੇਸ਼ ਦੇ ਮਹਾਨ ਸੁਤੰਤਰਤਾ ਸੰਗਰਾਮੀਆਂ ਦੇ ਸਰਵਉੱਚ ਬਲੀਦਾਨ ਅਤੇ ਸੰਘਰਸ਼ਾਂ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲੇਗਾ। 

ਇਹ ਮੈਡੀਕਲ ਕਾਲਜ ਨਾ ਸਿਰਫ਼ ਮੈਡੀਕਲ ਦੇ ਖੇਤਰ ਵਿੱਚ ਨਵੇਂ ਆਯਾਮ ਸਥਾਪਿਤ ਕਰੇਗਾ, ਬਲਕਿ ਨੌਜਵਾਨਾਂ ਲਈ ਇੱਕ ਵੱਡਾ ਪ੍ਰੇਰਨਾ ਸਰੋਤ ਵੀ ਬਣੇਗਾ, ਜਿਸ ਨਾਲ ਉਹ ਦੇਸ਼ ਸੇਵਾ ਪ੍ਰਤੀ ਪ੍ਰੇਰਿਤ ਹੋਣਗੇ। ਰਾਜ ਦੇ ਨਾਗਰਿਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਰਤੀ ਸਿੰਘ ਰਾਓ ਨੇ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਸਾਰੇ ਜ਼ਿਲ੍ਹਿਆਂ ਵਿੱਚ ਗਾਇਨੀਕੋਲੋਜਿਸਟ, ਐਨਸਥੀਸੀਆ ਅਤੇ ਪੀਡੀਆਟ੍ਰੀਸ਼ੀਅਨ ਦੀ ਉਪਲਬਧਤਾ ਯਕੀਨੀ ਬਣਾਉਣਾ ਹੈ।

ਉਨ੍ਹਾਂ ਦਾ ਮੁੱਖ ਫੋਕਸ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਔਰਤਾਂ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਸਿਹਤ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਮੈਡੀਕਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ ਕਰੀਬ 104.16 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਹਨ। 

ਇਸ ਦੇ ਨਾਲ ਹੀ 15ਵੇਂ ਵਿੱਤ ਕਮਿਸ਼ਨ ਤਹਿਤ ਰਾਜ ਵਿੱਚ 766 ਨਵੀਆਂ ਸਿਹਤ ਸੰਸਥਾਵਾਂ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਵਿੱਚ ਪੇਂਡੂ ਅਤੇ ਕਸਬਾ ਪੱਧਰ 'ਤੇ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ 597 ਉਪ-ਸਿਹਤ ਕੇਂਦਰ, 51 ਪ੍ਰਾਇਮਰੀ ਸਿਹਤ ਕੇਂਦਰ , 7 ਸਾਮੂਦਾਇਕ ਸਿਹਤ ਕੇਂਦਰ ਅਤੇ 111 ਬਲਾਕ ਪਬਲਿਕ ਹੈਲਥ ਸੈਂਟਰ ਸ਼ਾਮਲ ਹਨ। ਮਰੀਜ਼ਾਂ ਨੂੰ ਆਧੁਨਿਕ ਸਹੂਲਤਾਂ ਅਤੇ ਸਸਤੀਆਂ ਦਵਾਈਆਂ ਦੇਣ ਦੇ ਯਤਨਾਂ ਨੂੰ ਰੇਖਾਂਕਿਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਦਿਲ ਦੇ ਮਰੀਜ਼ਾਂ ਦੀ ਸਹੂਲਤ ਲਈ ਰਾਜ ਦੀਆਂ 600 ਸਿਹਤ ਸੰਸਥਾਵਾਂ ਵਿੱਚ ਟੈਲੀ-ਈਸੀਜੀ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। 

ਇਸ ਤੋਂ ਇਲਾਵਾ ਆਮ ਜਨਤਾ ਨੂੰ ਸਸਤੀਆਂ ਅਤੇ ਉੱਚ ਗੁਣਵੱਤਾ ਵਾਲੀਆਂ ਦਵਾਈਆਂ ਉਪਲਬਧ ਕਰਵਾਉਣ ਲਈ 23 ਜ਼ਿਲ੍ਹਾ ਹਸਪਤਾਲਾਂ ਵਿੱਚ 'ਅੰਮ੍ਰਿਤ ਫਾਰਮੇਸੀ' ਸਥਾਪਿਤ ਕੀਤੀਆਂ ਗਈਆਂ ਹਨ। ਇਨ੍ਹਾਂ ਫਾਰਮੇਸੀਆਂ ਵਿੱਚ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਉਹ ਖ਼ੁਦ ਵੀ ਸਮੇਂ-ਸਮੇਂ 'ਤੇ ਅਚਨਚੇਤ ਨਿਰੀਖਣ ਕਰਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

ਵਾਤਾਵਰਣ ਦੀ ਸੰਭਾਲ ਅਤੇ ਆਧੁਨਿਕ ਤਕਨੀਕ ਨੂੰ ਸਿਹਤ ਖੇਤਰ ਨਾਲ ਜੋੜਦਿਆਂ ਆਰਤੀ ਸਿੰਘ ਰਾਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਭਰ ਵਿੱਚ ਗ੍ਰੀਨ ਐਨਰਜੀ  ਨੂੰ ਲਗਾਤਾਰ ਉਤਸ਼ਾਹ ਦਿੱਤਾ ਜਾ ਰਿਹਾ ਹੈ। ਇਸੇ ਦਿਸ਼ਾ ਵਿੱਚ ਹੁਣ ਸਰਕਾਰੀ ਹਸਪਤਾਲਾਂ ਵਿੱਚ ਸੋਲਰ ਪਲਾਂਟ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਅਤੇ ਹਰਿਆਣਾ ਸਰਕਾਰ ਵੀ ਇਸ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਉਤਾਰਨ ਲਈ ਤੇਜ਼ੀ ਨਾਲ ਕਦਮ ਅੱਗੇ ਵਧਾ ਰਹੀ ਹੈ।

 

 

Tags: Arti Singh Rao , BJP Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD