Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਾਂਗਰਸ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਮਾਰਚ ਅਤੇ ਧਰਨੇ

Protest, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਚੰਡੀਗੜ੍ਹ , 02 Jun 2026

Last updated on: Jun 02, 2026, 18:18 IST

ਪੰਜਾਬ ਭਰ ਵਿੱਚ ਕਾਂਗਰਸੀ ਵਰਕਰਾਂ ਨੇ ਅੱਜ ਨੀਟ ਦੇ ਪੇਪਰਾਂ ਦੇ ਵਾਰ-ਵਾਰ ਲੀਕ ਹੋਣ ਅਤੇ ਸੀਬੀਐਸਈ ਵਿੱਚ ਚੱਲ ਰਹੇ ਮਾੜੇ ਪ੍ਰਬੰਧਾਂ ਦੇ ਗੰਭੀਰ ਹਾਲਾਤਾਂ ਖ਼ਿਲਾਫ਼ ਰੋਸ ਮਾਰਚ ਅਤੇ ਧਰਨੇ ਦਿੱਤੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਵੀ ਸਾੜੇ ਅਤੇ ਪ੍ਰਧਾਨ ਨੂੰ ਵਾਰ-ਵਾਰ ਦੀ ਨਾਕਾਮੀ ਲਈ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ।

ਸੈਂਕੜਿਆਂ ਕਾਂਗਰਸ ਵਰਕਰਾਂ ਦੇ ਨਾਲ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ, ਜਿਨ੍ਹਾਂ ਵਿੱਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਹੋਰ ਸ਼ਹਿਰ ਤੇ ਕਸਬੇ ਸ਼ਾਮਲ ਸਨ, ਵਿੱਚ ਹੋਏ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਭਰ ਦੇ ਲਗਭਗ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਪ੍ਰੀਖਿਆ ਦਾ ਪੇਪਰ ਲੀਕ ਹੋ ਗਿਆ।

ਉਨ੍ਹਾਂ ਨੇ ਕਿਹਾ ਕਿ ਇਹ ਦੂਜੀ ਵਾਰ ਹੈ ਜਦੋਂ ਨੀਟ ਦਾ ਪੇਪਰ ਲੀਕ ਹੋਇਆ ਹੈ ਅਤੇ ਇਸਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਜੋਰ ਦਿੰਦਿਆਂ ਕਿਹਾ ਕਿ ਸੋਚੋ ਉਹਨਾਂ ਵਿਦਿਆਰਥੀਆਂ ’ਤੇ ਕੀ ਬੀਤਦੀ ਹੋਵੇਗੀ, ਜਿਨ੍ਹਾਂ ਨੇ ਸਾਲਾਂ ਦੀ ਮਿਹਨਤ ਕੀਤੀ ਹੋਵੇ ਅਤੇ ਬਾਅਦ ਵਿੱਚ ਪਤਾ ਲੱਗੇ ਕਿ ਪੇਪਰ ਲੀਕ ਹੋ ਗਿਆ ਸੀ, ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ ਅਤੇ ਹੁਣ ਉਨ੍ਹਾਂ ਨੂੰ ਮੁੜ ਪ੍ਰੀਖਿਆ ਦੇਣੀ ਪਵੇਗੀ।

ਵੜਿੰਗ ਨੇ ਵਿਦਿਆਰਥੀਆਂ ਪ੍ਰਤੀ ਪ੍ਰਧਾਨ ਮੰਤਰੀ ਦੀ ਉਦਾਸੀਨਤਾ ਅਤੇ ਅਸੰਵੇਦਨਸ਼ੀਲ ਰਵੱਈਏ ਦੀ ਨਿੰਦਾ ਕਰਦਿਆਂ, ਸਵਾਲ ਕੀਤਾ ਕਿ ਉਹ ਪ੍ਰਧਾਨ ਵਰਗੇ ਅਯੋਗ ਅਤੇ ਅਸਮਰੱਥ ਮੰਤਰੀ ਨੂੰ ਕਿਉਂ ਬਚਾ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਨੇ ਮੰਗ ਕੀਤੀ ਕਿ ਵਾਰ-ਵਾਰ ਨੀਟ ਪ੍ਰੀਖਿਆ ਕਰਵਾਉਣ ਵਿੱਚ ਅਸਫਲ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੂੰ ਭੰਗ ਕੀਤਾ ਜਾਵੇ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਲਈ ਇੱਕ ਪੂਰੀ ਤਰ੍ਹਾਂ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਵੇ, ਕਿਉਂਕਿ ਇਸ ਨਾਲ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਦਾ ਸਵਾਲ ਜੁੜਿਆ ਹੋਇਆ ਹੈ।

ਉਨ੍ਹਾਂ ਨੇ ਸੀਬੀਐਸਈ ਦੀ ਆਨਲਾਈਨ ਸਕ੍ਰੀਨ ਮਾਰਕਿੰਗ (ਓਐਸਐਮ) ਪ੍ਰਣਾਲੀ ਵਿੱਚ ਪਾਈਆਂ ਗਈਆਂ ਗੰਭੀਰ ਖਾਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਹ ਪ੍ਰਣਾਲੀ ਨੁਕਸਦਾਰ ਅਤੇ ਅਣਭਰੋਸੇਯੋਗ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸਦਾ ਕਾਰਨ ਇਹ ਹੈ ਕਿ ਜਿਸ ਕੰਪਨੀ ‘ਕੋਐਮਪਟ ਐਡੂਟੈਕ’ ਨੂੰ ਇਹ ਠੇਕਾ ਦਿੱਤਾ ਗਿਆ ਹੈ, ਉਸ ਕੋਲ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਲੋੜੀਂਦਾ ਤਜਰਬਾ ਅਤੇ ਮੁਹਾਰਤ ਨਹੀਂ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਕੋਐਮਪਟ ਐਡੂਟੈਕ ਨੂੰ ਖ਼ਾਸ ਰਿਆਇਤਾਂ ਦਿੱਤੀਆਂ ਗਈਆਂ ਅਤੇ ਨਿਯਮਾਂ ਵਿੱਚ ਤਬਦੀਲੀਆਂ ਕਰਕੇ ਉਸਨੂੰ ਫ਼ਾਇਦਾ ਪਹੁੰਚਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਕੰਪਨੀ ਨੂੰ ਪਹਿਲਾਂ ਤੇਲੰਗਾਨਾ ਸਰਕਾਰ ਵੱਲੋਂ ਬਲੈਕਲਿਸਟ ਕੀਤਾ ਗਿਆ ਸੀ, ਫਿਰ ਵੀ ਸੀਬੀਐਸਈ ਨੇ ਇਸਨੂੰ ਠੇਕਾ ਦੇ ਦਿੱਤਾ, ਜਿਸ ਦੇ ਕਾਰਨ ਉਹੀ ਬਿਹਤਰ ਜਾਣਦੀ ਹੈ। 

ਉਨ੍ਹਾਂ ਨੇ ਸਵਾਲ ਕੀਤਾ ਕਿ ਆਖ਼ਿਰ ਕੋਐਮਪਟ ਐਡੂਟੈਕ ਨੂੰ ਇਹ ਵਿਸ਼ੇਸ਼ ਛੋਟ ਕਿਉਂ ਦਿੱਤੀ ਗਈ, ਜਦਕਿ ਇਹ ਕੰਪਨੀ ਵਿਦਿਆਰਥੀਆਂ ਦੀ ਜ਼ਿੰਦਗੀ ਅਤੇ ਕਰੀਅਰ ਨਾਲ ਖੇਡ ਰਹੀ ਹੈ।

 

Tags: Protest , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD