Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਿੱਖਿਆ ਕ੍ਰਾਂਤੀ : ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

11 ਜੇਈਈ ਕੁਆਲੀਫਾਇਰਾਂ ਨਾਲ ਪਟਿਆਲਾ ਜ਼ਿਲ੍ਹਾ ਸੂਬੇ ਵਿੱਚੋਂ ਰਿਹਾ ਮੋਹਰੀ : ਹਰਜੋਤ ਸਿੰਘ ਬੈਂਸ

Harjot Singh Bains, AAP Punjab, Punjab Sikhya Kranti

5 Dariya News

5 Dariya News

5 Dariya News

ਚੰਡੀਗੜ੍ਹ , 02 Jun 2026

Last updated on: Jun 03, 2026, 09:15 IST

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ ਸਭ ਤੋਂ ਔਖੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ, ਜੇ.ਈ.ਈ. ਐਡਵਾਂਸਡ 2026, ਪਾਸ ਕੀਤੀ ਹੈ। ਉਹਨਾਂ ਦੱਸਿਆ ਕਿ ਸਾਲ 2025 ਵਿੱਚ 44 ਕੁਆਲੀਫਾਈਰਾਂ ਦੇ ਮੁਕਾਬਲੇ ਇਸ ਵਾਰ 34 ਫੀਸਦ ਵਾਧਾ ਦਰਜ ਕੀਤਾ ਗਿਆ ਹੈ।

ਇਸ ਪ੍ਰਾਪਤੀ ’ਤੇ ਮਾਣ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 59 ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਅਤੇ ਸਿਰੜ ਸਦਕਾ ਇਹ ਪ੍ਰਾਪਤੀ ਮਿਲੀ ਹੈ। ਜ਼ਿਲ੍ਹਾਵਾਰ ਅੰਕੜੇ ਸਾਂਝੇ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ 11 ਕੁਆਲੀਫਾਈਰਾਂ ਨਾਲ ਸਭ ਤੋਂ ਮੋਹਰੀ ਵਜੋਂ ਉਭਰਿਆ, ਜਿਸ ਤੋਂ ਬਾਅਦ 7 ਵਿਦਿਆਰਥੀਆਂ ਨਾਲ ਸੰਗਰੂਰ ਦੂਜੇ ਸਥਾਨ ’ਤੇ ਰਿਹਾ ਜਦਕਿ ਲੁਧਿਆਣਾ, ਫਿਰੋਜ਼ਪੁਰ ਅਤੇ ਐਸਏਐਸ ਨਗਰ ਤੋਂ ਛੇ-ਛੇ ਵਿਦਿਆਰਥੀਆਂ ਦੀ ਚੋਣ ਹੋਈ।

ਉਹਨਾਂ ਦੱਸਿਆ ਕਿ ਫਤਿਹਗੜ੍ਹ ਸਾਹਿਬ ਤੋਂ 5 ਵਿਦਿਆਰਥੀ ਕੁਆਲੀਫਾਈ ਹੋਏ ਜਦਕਿ ਅੰਮ੍ਰਿਤਸਰ ਅਤੇ ਜਲੰਧਰ ਦੇ 4-4 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਇਸੇ ਤਰ੍ਹਾਂ ਬਠਿੰਡਾ ਅਤੇ ਗੁਰਦਾਸਪੁਰ ਦੇ 3-3 ਵਿਦਿਆਰਥੀ, ਫਾਜ਼ਿਲਕਾ ਤੋਂ 2 ਅਤੇ ਰੂਪਨਗਰ ਤੇ ਹੁਸ਼ਿਆਰਪੁਰ ਤੋਂ ਇੱਕ-ਇੱਕ ਵਿਦਿਆਰਥੀ ਦੀ ਚੋਣ ਹੋਈ। ਇਸ ਪ੍ਰਾਪਤੀ ਨੂੰ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ‘ਚ ਵੱਡਾ ਮੀਲ ਪੱਥਰ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਕੋਈ ਅਚਨਚੇਤ ਲੱਗਿਆ ਤੁੱਕਾ ਨਹੀਂ ਸਗੋਂ ਅਸੀਂ ਇੱਕ ਸਾਲ ਵਿੱਚ 44 ਤੋਂ 59 ਤੱਕ ਦੇ ਅੰਕੜੇ ਤੱਕ ਪਹੁੰਚ ਹੈ।

ਉਹਨਾਂ ਕਿਹਾ ਕਿ ਇੱਕ ਪਿੰਡ ਦਾ ਬੱਚਾ ਜਿਸ ਵਿੱਚ ਹਿੰਮਤ ਹੈ, ਹੁਣ ਮੁਸ਼ਕਲਾਂ ਨੂੰ ਹਰਾ ਸਕਦਾ ਹੈ ਅਤੇ ਕੋਚਿੰਗ ’ਤੇ ਲੱਖਾਂ ਰੁਪਏ ਖ਼ਰਚੇ ਬਿਨਾਂ ਭਾਰਤ ਦੀ ਸਭ ਤੋਂ ਔਖੀ ਪ੍ਰੀਖਿਆ ਪਾਸ ਕਰ ਸਕਦਾ ਹੈ। ਪੰਜਾਬ ਸਿੱਖਿਆ ਕ੍ਰਾਂਤੀ ਦੀ ਜ਼ਮੀਨੀ ਪੱਧਰ ’ਤੇ ਇਹੋ ਸੱਚਾਈ ਹੈ, ਜੋ ਹੁਣ ਪ੍ਰਤੱਖ ਹੁੰਦੀ ਜਾ ਰਹੀ ਹੈ। ਸਾਡੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਪੜ੍ਹਕੇ ਜੇ.ਈ.ਈ. ਐਡਵਾਂਸਡ ਪਾਸ ਕਰ ਰਹੇ ਹਨ, ਏ.ਸੀ. ਕੋਚਿੰਗ ਸੈਂਟਰਾਂ ਤੋਂ ਕੋਚਿੰਗ ਲੈ ਕੇ ਨਹੀਂ। ਇਹੀ ਅਸਲ ਕ੍ਰਾਂਤੀ ਹੈ।”

ਸ. ਬੈਂਸ ਨੇ ਕਿਹਾ, “ਇਹ ਨਤੀਜਾ ਇਹ ਭੁਲੇਖੇ ਵੀ ਦੂਰ ਕਰਦਾ ਹੈ ਕਿ ਆਈ.ਆਈ.ਟੀ. ਵਿੱਚ ਸਿਰਫ਼ ਵੱਡੀਆਂ ਪ੍ਰਾਈਵੇਟ ਕੋਚਿੰਗ ਹੱਬਾਂ ਤੋਂ ਪੜ੍ਹੇ ਵਿਦਿਆਰਥੀ ਹੀ ਜਾਂਦੇ ਹਨ,”। ਉਹਨਾਂ ਅੱਗੇ ਕਿਹਾ ,“ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਲ ਨਿਸ਼ਾਨਾ ਆਧਾਰਤ ਦਖਲ ਅਤੇ ਯੋਗ ਅਧਿਆਪਕਾਂ ਦੀ ਸਹੀ ਸਲਾਹ ਰਾਹੀਂ, ਸਾਡੇ ਸਰਕਾਰੀ ਸਕੂਲ ਹੁਣ ਉੱਚ-ਪੱਧਰੀ ਇੰਜੀਨੀਅਰਿੰਗ ਹੁਨਰ ਪੈਦਾ ਕਰ ਰਹੇ ਹਨ।

ਪੰਜਾਬ ਦਾ ਹਰ ਬੱਚਾ ਹੁਣ ਵੱਡੇ ਸੁਪਨੇ ਦੇਖ ਸਕਦਾ ਹੈ ਅਤੇ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਪਾਸ ਕਰ ਸਕਦਾ ਹੈ।” ਇਸ ਪ੍ਰਾਪਤੀ ਦਾ ਸਿਹਰਾ ਪ੍ਰਣਾਲੀਗਤ ਸੁਧਾਰਾਂ ਨੂੰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਫਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਨਿਸ਼ਾਨਾ ਬਿੰਨ੍ਹ ਕੇ ਕੀਤੇ ਕੰਮਾਂ ਦਾ ਹੀ ਨਤੀਜਾ ਹੈ।

ਇਹ ਪਹਿਲਕਦਮੀ ਸਰਕਾਰੀ ਸਕੂਲਾਂ ਵਿੱਚ ਜੇਈਈ ਅਤੇ ਨੀਟ ਦੇ ਚਾਹਵਾਨਾਂ ਵਿਦਿਆਰਾਥੀਆਂ ਨੂੰ ਮਿਆਰੀ ਦਰਜੇ ਦੀ ਮੁਫ਼ਤ ਕੋਚਿੰਗ, ਉੱਨਤ ਬੁਨਿਆਦੀ ਢਾਂਚਾ ਅਤੇ ਢੁਕਵੀਂ ਸਲਾਹ ਪ੍ਰਦਾਨ ਕਰਦੀ ਹੈ। ਸ. ਬੈਂਸ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾਵਾਂ ਨੇ ਪਹਿਲਾਂ ਸਰਕਾਰ ਦੇ ਕੋਚਿੰਗ ਪ੍ਰੋਗਰਾਮਾਂ ਨੂੰ ‘ਚੋਣ ਜੁਮਲਾ’ ਦੱਸ ਕੇ ਖਾਰਜ ਕਰ ਦਿੱਤਾ ਸੀ। ਪਰ ਜੇਈਈ ਅਤੇ ਨੀਟ ਕੁਆਲੀਫਾਇਰ ਵਿੱਚ ਸਾਲ-ਦਰ-ਸਾਲ ਲਗਾਤਾਰ ਵਾਧਾ ਅਸਲ ਸੱਚ ਵਿਖਾਉਂਦਾ ਹੈ ਕਿਉਂਕਿ ਅੰਕੜੇ ਝੂਠ ਨਹੀਂ ਬੋਲਦੇ।

ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਦੇਸ਼ ਦੇ ਸਭ ਤੋਂ ਵਧੀਆ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣ ਰਹੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਸਫਲ ਵਿਦਿਆਰਥੀ ਦੇ ਪਿੱਛੇ ਦ੍ਰਿੜ ਇਰਾਦਾ, ਕੁਰਬਾਨੀ ਅਤੇ ਮਿਹਨਤ ਦੀ ਕਹਾਣੀ ਛੁਪੀ ਹੁੰਦੀ ਹੈ। ਉਹਨਾਂ ਇਹ ਵੀ ਕਿਹਾ ਕਿ ਜੇਈਈ ਐਡਵਾਂਸਡ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਸਫਲਤਾ ਸਿਰਫ਼ ਇੱਕ ਪ੍ਰੀਖਿਆ ਦਾ ਨਤੀਜਾ ਨਹੀਂ ਸਗੋਂ ਇਸ ਗੱਲ ਦਾ ਸਬੂਤ ਹੈ ਕਿ ਸਹੀ ਸਮੇਂ ’ਤੇ ਮਿਲੇ ਵਿਦਿਅਕ ਮੌਕੇ ਕਿਵੇਂ ਜ਼ਿੰਦਗੀਆਂ ਨੂੰ ਬਦਲ ਸਕਦੇ ਹਨ।

ਸ. ਬੈਂਸ ਨੇ ਹੁਸ਼ਿਆਰਪੁਰ ਦੇ ਸਕੂਲ ਆਫ਼ ਐਮੀਨੈਂਸ ਭਾਗਪੁਰ ਸਤੌਰ ਦੀ ਪ੍ਰਿਆ ਭਾਰਦਵਾਜ ਦੇ ਸਫ਼ਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਕਿਵੇਂ ਪ੍ਰਿਆ ਦੀ ਇਕੱਲੀ ਮਾਂ ਨੇ ਨਿੱਜੀ ਕੰਪਨੀ ਵਿੱਚ ਕੰਮ ਕਰਕੇ ਮਹਿਜ਼ 1.44 ਲੱਖ ਰੁਪਏ ਦੀ ਸਾਲਾਨਾ ਆਮਦਨ ਨਾਲ ਧੀ ਨੂੰ ਪਾਲਿਆ ਅਤੇ ਪਰਿਵਾਰ ਦਾ ਗੁਜ਼ਾਰਾ ਵੀ ਚਲਾਇਆ। ਆਰਥਿਕ ਤੰਗੀ ਦੇ ਬਾਵਜੂਦ ਪ੍ਰਿਆ ਆਪਣੀ ਪੜ੍ਹਾਈ ਪ੍ਰਤੀ ਸੰਜੀਦਾ ਤੇ ਵਚਨਬੱਧ ਰਹੀ ਅਤੇ ਪੰਜਾਬ ਸਰਕਾਰ ਦੀ ਕੋਚਿੰਗ ਅਤੇ ਸਲਾਹ ਸਦਕਾ ਜੇਈਈ ਐਡਵਾਂਸਡ ਪਾਸ ਕੀਤਾ।

ਉਹ ਹੁਣ ਇੱਕ ਇੰਜੀਨੀਅਰ ਬਣਨ ਅਤੇ ਆਪਣੇ ਸਵਰਗੀ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਆਸਵੰਦ ਹੈ। ਪ੍ਰਾਪਤੀਆਂ ਕਰਨ ਵਾਲਿਆਂ ਵਿੱਚ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ, ਐਸਏਐਸ ਨਗਰ ਦਾ ਪ੍ਰਭਜੋਤ ਸਿੰਘ ਵੀ ਸ਼ਾਮਲ ਹੈ। ਉਸ ਦੇ ਪਿਤਾ ਮਜ਼ਦੂਰੀ ਕਰਦੇ ਹਨ ਅਤੇ ਉਸਦੀ ਮਾਂ ਘਰੇਲੂ ਔਰਤ ਹੈ। ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਵਿੱਚੋਂ ਆਉਂਦੇ ਪ੍ਰਭਜੋਤ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਅਕਾਦਮਿਕ ਸਹਾਇਤਾ ਨਾਲ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲ ਤੋਂ ਲਗਾਤਾਰ ਹਿੰਮਤ ਪ੍ਰਾਪਤ ਕੀਤਾ।

ਉਹ ਇੰਜੀਨੀਅਰ ਬਣਕੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕਣ ਦਾ ਸੁਪਨਾ ਦੇਖਦਾ ਹੈ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਦੇ ਸਕੂਲ ਆਫ਼ ਐਮੀਨੈਂਸ ਅਮਲੋਹ ਦੇ ਹਰਸ਼ ਮਾਧਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਮੁਫਤ ਕੋਚਿੰਗ, ਮੌਕ ਟੈਸਟ ਅਤੇ ਸਲਾਹ ਨੇ ਉਸਨੂੰ ਜੇਈਈ ਐਡਵਾਂਸਡ ਦੀ ਤਿਆਰੀ ਵਿੱਚ ਮਦਦ ਕੀਤੀ। ਉਸਦੇ ਪਿਤਾ ਇੱਕ ਨਿੱਜੀ ਕੰਪਨੀ ਵਿੱਚ ਪ੍ਰਤੀ ਮਹੀਨਾ 18000 ਰੁਪਏ ਕਮਾਉਂਦੇ ਹਨ ਅਤੇ ਉਸਦਾ ਪਰਿਵਾਰ ਨਿੱਜੀ ਕੋਚਿੰਗ ਦਾ ਖਰਚਾ ਨਹੀਂ ਚੁੱਕ ਸਕਦਾ ਸੀ। ਉਹ ਹੁਣ ਆਈਆਈਟੀ ਮੁੰਬਈ ਵਿੱਚ ਦਾਖਲਾ ਪ੍ਰਾਪਤ ਕਰਨ ਅਤੇ ਆਪਣੇ ਪਰਿਵਾਰ ਲਈ ਇੱਕ ਬਿਹਤਰ ਭਵਿੱਖ ਬਣਾਉਣ ਦੀ ਇੱਛਾ ਰੱਖਦਾ ਹੈ।

 

Tags: Harjot Singh Bains , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD