Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਕੈਡਿਟ ਐਨਡੀਏ, ਏਐਫਏ ਵਿੱਚ ਸ਼ਾਮਲ

Military, Air Force, Indian Air Force, Armed Forces Preparatory Institute, AFPI, Mai Bhago Armed Forces Preparatory Institute, Mai Bhago AFPI, Mehakpreet Kaur, Komalpreet Kaur

5 Dariya News

5 Dariya News

5 Dariya News

ਚੰਡੀਗੜ੍ਹ , 02 Jun 2026

Last updated on: Jun 03, 2026, 09:50 IST

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਦ੍ਰਿੜ੍ਹਤਾ ਅਤੇ ਸਾਹਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮਹਿਲਾ ਕੈਡਿਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਲਿਸਟ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂਕਿ ਮਹਿਲਾ ਕੈਡੇਟ ਕੋਮਲਪ੍ਰੀਤ ਕੌਰ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿੱਚ ਦਾਖਲੇ ਲਈ ਦੇਸ਼ ਭਰ ਵਿਚੋਂ 18ਵਾਂ ਰੈਂਕ ਹਾਸਲ ਕੀਤਾ ਹੈ।

ਸੰਸਥਾ ਦੇ ਸਿਧਾਂਤ 'ਸੁਭ ਕਰਮਨ ਤੇ ਕਬਹੂੰ ਨ ਟਰੋਂ' ਉਤੇ ਖਰਾ ਉਤਰਦਿਆਂ ਇਨ੍ਹਾਂ ਕੈਡਿਟਾਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਦੋਵੇਂ ਮਹਿਲਾ ਕੈਡਿਟਾਂ ਨਿਮਰ ਪਿਛੋਕੜ ਨਾਲ ਸਬੰਧਤ ਹਨ। ਮਹਿਕਪ੍ਰੀਤ ਕੌਰ ਰੂਪਨਗਰ ਦੇ ਪਿੰਡ ਪਪਰਾਲੀ ਦੇ ਕਿਸਾਨ ਸ. ਅਮਰਜੀਤ ਸਿੰਘ ਅਤੇ ਰੁਪਿੰਦਰ ਕੌਰ ਦੀ ਧੀ ਹੈ, ਜਦੋਂਕਿ ਕੋਮਲਪ੍ਰੀਤ ਕੌਰ ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਗੁਰਮੀਤ ਸਿੰਘ ਅਤੇ ਬਲਜੀਤ ਕੌਰ ਦੀ ਧੀ ਹੈ।

ਕੋਮਲਪ੍ਰੀਤ ਕੌਰ ਦੇ ਪਿਤਾ ਭਾਰਤੀ ਫੌਜ ਵਿੱਚ ਹਵਲਦਾਰ ਹਨ। ਦੋਵੇਂ ਮਹਿਲਾ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਇੱਕ ਨਵੇਂ, ਅਭਿਲਾਸ਼ੀ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਨਾ ਸਿਰਫ਼ ਭਾਰਤ ਦੀ ਸਭ ਤੋਂ ਮੁਸ਼ਕਲ ਰੱਖਿਆ ਪ੍ਰੀਖਿਆ ਪਾਸ ਕੀਤੀ ਹੈ, ਸਗੋਂ ਉਨ੍ਹਾਂ ਨੇ ਛੋਟੇ ਕਸਬਿਆਂ ਅਤੇ ਪਿੰਡਾਂ ਤੋਂ ਆਉਣ ਵਾਲੀ ਪੰਜਾਬ ਦੀ ਹਰ ਧੀ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਨਵਾਂ ਜੋਸ਼ ਭਰਿਆ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰੈਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ। ਇਸ ਪ੍ਰਾਪਤੀ ਉੱਤੇ ਮਾਣ ਮਹਿਸੂਸ ਕਰਦਿਆਂ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਲਈ ਨਾ-ਮਾਤਰ ਅਸਾਮੀਆਂ ਵਿਰੁੱਧ ਪਹਿਲਾ ਆਲ ਇੰਡੀਆ ਰੈਂਕ ਪ੍ਰਾਪਤ ਕਰਨਾ ਵੱਡੀ ਪ੍ਰਾਪਤੀ ਹੈ।

ਮਹਿਕਪ੍ਰੀਤ ਅਤੇ ਕੋਮਲਪ੍ਰੀਤ ਦੀ ਇਸ ਪ੍ਰਾਪਤੀ ਨੇ ਹਥਿਆਰਬੰਦ ਸੈਨਾਵਾਂ ਵਿੱਚ ਸੂਬੇ ਦੀਆਂ ਹੋਰ ਲੜਕੀਆਂ ਨੂੰ ਭੇਜਣ  ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਨੇ ਦੋਵਾਂ ਕੈਡਿਟਾਂ ਨੂੰ ਦੇਸ਼ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

Tags: Military , Air Force , Indian Air Force , Armed Forces Preparatory Institute , AFPI , Mai Bhago Armed Forces Preparatory Institute , Mai Bhago AFPI , Mehakpreet Kaur , Komalpreet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD