Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਪੰਜਾਬ ਵਿੱਚ ਏ ਆਈ ਸਿੱਖਿਆ ਸ਼ੁਰੂ ਕੀਤੀ ਜਾਵੇਗੀ : ਹਰਜੋਤ ਸਿੰਘ ਬੈਂਸ

ਸਕੂਲੀ ਸਿੱਖਿਆ ਵਿੱਚ ਪੰਜਾਬ ਦੀ ਪਹਿਲੀ ਰੈਂਕਿੰਗ ਸਿੱਖਿਆ ਪ੍ਰਣਾਲੀ ਵਿੱਚ ਆਏ ਦੇਖਣਯੋਗ ਬਦਲਾਅ ਅਤੇ ਸੁਧਾਰ ਦਾ ਨਤੀਜਾ : ਮਨੀਸ਼ ਸਿਸੋਦੀਆ

Harjot Singh Bains, AAP Punjab, Manish Sisodia, SAS Nagar

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 02 Jun 2026

Last updated on: Jun 03, 2026, 10:07 IST

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਦੀ ਸਿੱਖਿਆ ਸ਼ੁਰੂ ਕਰੇਗੀ। ਵਿਕਾਸ ਭਵਨ, ਮੋਹਾਲੀ ਵਿਖੇ ‘ਬ੍ਰਾਈਟ ਮਾਈਂਡਜ਼ ਆਫ ਪੰਜਾਬ 2026’ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਉਹਨਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ, ਜਿਨ੍ਹਾਂ ਨੇ 12ਵੀਂ ਜਮਾਤ ਵਿੱਚ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਸਿੱਖਿਆ ਮੰਤਰੀ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਭਗਵੰਤ ਸਿੰਘ ਮਾਨ ਸਰਕਾਰ ਨੇ ਗੁਣਵੱਤਾ ਭਰਪੂਰ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਆਪਣੀ ਪ੍ਰਮੁੱਖ ਤਰਜੀਹ ਬਣਾਇਆ ਸੀ।

ਉਨ੍ਹਾਂ ਕਿਹਾ ਕਿ ਨੀਤੀ ਆਯੋਗ ਵੱਲੋਂ ਸਕੂਲੀ ਸਿੱਖਿਆ ਵਿੱਚ ਪੰਜਾਬ ਨੂੰ ਪਹਿਲਾ ਸਥਾਨ ਦਿੱਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਨੇ ਆਪਣੇ ਵਾਅਦੇ ਇਮਾਨਦਾਰੀ ਨਾਲ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਇਸ ਖੇਤਰ ਵਿੱਚ ਕੇਰਲਾ ਵਰਗੇ ਸੂਬਿਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਆਪਕਾਂ ਨੂੰ ਸਿੰਘਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਉੱਚ ਪੱਧਰੀ ਸਿਖਲਾਈ ਲਈ ਭੇਜਿਆ ਗਿਆ ਹੈ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਲਗਭਗ 1000 ਵਿਦਿਆਰਥੀਆਂ ਨੇ ਜੇ ਈ ਈ ਅਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਨੀਟ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਲੈ ਕੇ ਉੱਠੇ ਸਵਾਲਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੇ ਵਿਦਿਆਰਥੀ ਆਪਣੀ ਮਿਹਨਤ ਅਤੇ ਲਗਨ ਸਦਕਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਵਿੱਚ ਏ ਆਈ ਪਾਠਕ੍ਰਮ ਸ਼ੁਰੂ ਕਰਕੇ ਵਿਦਿਆਰਥੀਆਂ ਨੂੰ ਏ ਆਈ ਯੁੱਗ ਦੀਆਂ ਨੌਕਰੀਆਂ ਲਈ ਤਿਆਰ ਕਰਨ ਲਈ ਵਚਨਬੱਧ ਹੈ, ਤਾਂ ਜੋ ਉਹ ਤੇਜ਼ੀ ਨਾਲ ਬਦਲ ਰਹੀ ਦੁਨੀਆ ਵਿੱਚ ਮੁਕਾਬਲੇ ਦੇ ਯੋਗ ਬਣੇ ਰਹਿਣ। ਉਨ੍ਹਾਂ ਕਿਹਾ ਕਿ ਜਨਰੇਸ਼ਨ ਜ਼ੈੱਡ ਦੀ ਸੋਚ ਅਤੇ ਇੱਛਾਵਾਂ ਭਵਿੱਖ ਨੂੰ ਨਵਾਂ ਰੂਪ ਦੇ ਰਹੀਆਂ ਹਨ ਅਤੇ ‘ਬ੍ਰਾਈਟ ਮਾਈਂਡਜ਼ ਆਫ ਪੰਜਾਬ 2026’ ਵਰਗੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਮਰੱਥ ਬਣਾ ਰਹੀ ਹੈ।

ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਜੋ ਦਿੱਲੀ ਵਿੱਚ ਸਿੱਖਿਆ ਸੁਧਾਰਾਂ ਲਈ ਜਾਣੇ ਜਾਂਦੇ ਹਨ, ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਅਕਾਦਮਿਕ ਸਿੱਖਿਆ, ਕਰੀਅਰ ਯੋਜਨਾ ਅਤੇ ਨਵੀਆਂ ਰੁਜ਼ਗਾਰ ਸੰਭਾਵਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਏ ਆਈ ਪਲੇਟਫਾਰਮਾਂ ਦੀ ਵਰਤੋਂ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਮੌਜੂਦਾ ਵਿਦਿਆਰਥੀ ਗ੍ਰੈਜੂਏਟ ਹੋਣਗੇ, ਉਦੋਂ ਤੱਕ ਰੁਜ਼ਗਾਰ ਦਾ ਸਰੂਪ ਕਾਫ਼ੀ ਬਦਲ ਚੁੱਕਾ ਹੋਵੇਗਾ, ਇਸ ਲਈ ਉਨ੍ਹਾਂ ਨੂੰ ਨਵੀਆਂ ਚੁਣੌਤੀਆਂ ਅਤੇ ਨਵੇਂ ਯੁੱਗ ਦੀਆਂ ਨੌਕਰੀਆਂ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਦੇਸ਼ ਉਦੋਂ ਤੱਕ ਵਿਕਸਤ ਨਹੀਂ ਮੰਨਿਆ ਜਾ ਸਕਦਾ ਜਦੋਂ ਤੱਕ ਉਸ ਦੀ ਸਿੱਖਿਆ ਪ੍ਰਣਾਲੀ ਮਜ਼ਬੂਤ, ਪਾਰਦਰਸ਼ੀ ਅਤੇ ਖਾਮੀਆਂ ਤੋਂ ਰਹਿਤ ਨਾ ਹੋਵੇ।

ਨੀਟ ਪ੍ਰੀਖਿਆ ਨਾਲ ਜੁੜੀਆਂ ਕਥਿਤ ਬੇਨਿਯਮੀਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਲੱਖਾਂ ਵਿਦਿਆਰਥੀਆਂ ਦੇ ਸੁਪਨਿਆਂ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ ਅਤੇ ਜੇਕਰ ਕੋਈ ਗਲਤ ਕੰਮ ਹੋਇਆ ਹੈ ਤਾਂ ਉਸ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਰਵਾਇਤੀ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਖੇਤਰ ਵਿੱਚ ਹੋਣ ਵਾਲੇ ਨੀਟ ਵਰਗੇ ਕਿਸੇ ਵੀ ਅਨਿਆਂ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।

ਵਿਦਿਆਰਥੀਆਂ ਨੂੰ ਨੌਕਰੀਆਂ ਦੇ ਨਾਲ-ਨਾਲ ਉਦਮਤਾ ਵੱਲ ਵੀ ਧਿਆਨ ਦੇਣ ਲਈ ਪ੍ਰੇਰਿਤ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਹਰ ਸਾਲ ਕਰੋੜਾਂ ਨੌਜਵਾਨ ਸਰਕਾਰੀ ਨੌਕਰੀਆਂ ਲਈ ਅਰਜ਼ੀਆਂ ਦਿੰਦੇ ਹਨ, ਪਰ ਉਨ੍ਹਾਂ ਵਿੱਚੋਂ ਬਹੁਤ ਘੱਟ ਨੂੰ ਸਫ਼ਲਤਾ ਮਿਲਦੀ ਹੈ। ਇਸ ਲਈ ਵਿਦਿਆਰਥੀਆਂ ਨੂੰ ਭਵਿੱਖ ਦੇ ਨੇਤਾ ਅਤੇ ਉਦਮੀ ਬਣਨਾ ਚਾਹੀਦਾ ਹੈ, ਜੋ ਖੁਦ ਰੁਜ਼ਗਾਰ ਦੇ ਮੌਕੇ ਪੈਦਾ ਕਰਨ। 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉਦਮਤਾ ਨੂੰ ਉਤਸ਼ਾਹਿਤ ਕਰਨ ਲਈ ‘ਬਿਜ਼ਨਸ ਬਲਾਸਟਰਜ਼’ ਪ੍ਰੋਗਰਾਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ। ਸਮਾਗਮ ਦੇ ਅੰਤ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ, ਆਪਣੇ ਟੀਚਿਆਂ 'ਤੇ ਕੇਂਦਰਿਤ ਰਹਿਣ, ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ, ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਪ੍ਰਣ ਦਿਵਾਇਆ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਡੀ ਪੀ ਆਈ (ਸੈਕੰਡਰੀ) ਸਕੱਤਰ ਸਿੰਘ ਬਲ, ਡੀ ਈ ਓ (ਸੈਕੰਡਰੀ) ਡਾ. ਗਿੰਨੀ ਦੁੱਗਲ, ਡਿਪਟੀ ਡੀ ਈ ਓ ਅੰਗਰੇਜ਼ ਸਿੰਘ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਮੌਜੂਦ ਸਨ। ਸਮਾਗਮ ਦੌਰਾਨ "2035 ਵਿੱਚ ਸਿੱਖਿਆ ਦਾ ਸਰੂਪ ਕਿਹੋ ਜਿਹਾ ਹੋਵੇਗਾ?" ਵਿਸ਼ੇ 'ਤੇ ਆਧਾਰਿਤ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Harjot Singh Bains , AAP Punjab , Manish Sisodia , SAS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD