Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਸੂਬੇ ਵਿੱਚੋਂ ਹਰ ਮਹੀਨੇ 10 ਲੱਖ ਮੀਟਰਕ ਟਨ ਚੌਲ ਅਤੇ 10 ਲੱਖ ਮੀਟਰਕ ਟਨ ਕਣਕ ਦੀ ਢੋਆ-ਢੁਆਈ ਦੀ ਜ਼ਰੂਰਤ : ਲਾਲ ਚੰਦ ਕਟਾਰੂਚੱਕ

Lal Chand Kataruchak, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 02 Jun 2026

Last updated on: Jun 03, 2026, 10:20 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਟੋਰੇਜ ਸਪੇਸ ਦੇ ਅਹਿਮ ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਕਿਉਂਕਿ ਇਹ ਮੁੱਦਾ ਸੂਬੇ ਦੇ ਖਰੀਦ ਕਾਰਜਾਂ ਨਾਲ ਮੁੱਖ ਤੌਰ 'ਤੇ ਜੁੜਿਆ ਹੋਇਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਇੱਕ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ 'ਤੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਈ ਮੁਲਾਕਾਤਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਢੁਕਵੀਂ ਸਟੋਰੇਜ ਸਪੇਸ ਦੇ ਮੁੱਦੇ ਬਾਰੇ ਜਾਣੂੰ ਕਰਵਾਇਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੀ ਹੈ ਅਤੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਦੁਬਾਰਾ ਉਠਾਉਣ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸੂਬੇ ਕੋਲ 181 ਲੱਖ ਮੀਟਰਿਕ ਟਨ (ਐਲ.ਐਮ.ਟੀ.) ਸਟੋਰੇਜ ਸਪੇਸ ਉਪਲੱਬਧ ਹੈ ਪਰ ਭੰਡਾਰ ਕੀਤੇ ਗਏ ਅਨਾਜ ਦੀ ਮਾਤਰਾ 190 ਐਲ.ਐਮ.ਟੀ. ਹੈ ਜੋ ਕਿ ਕੁੱਲ ਸਟੋਰੇਜ ਸਪੇਸ ਦਾ 105 ਫ਼ੀਸਦ ਹੈ।

ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਕੋਲ ਚੌਲਾਂ ਦਾ ਪਿਛਲਾ ਸਟਾਕ 37.76 ਐਲ.ਐਮ.ਟੀ. ਹੈ ਜਦੋਂ ਕਿ ਕਣਕ ਦਾ ਸਟਾਕ 40 ਐਲ.ਐਮ.ਟੀ. ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਲਤਾਂ ਦੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚੋਂ ਹਰ ਮਹੀਨੇ ਘੱਟੋ-ਘੱਟ 10 ਐਲ.ਐਮ.ਟੀ. ਚੌਲ ਅਤੇ 10 ਐਲ.ਐਮ.ਟੀ. ਕਣਕ ਦੀ ਚੁਕਾਈ ਕੀਤੀ ਜਾਣੀ ਲਾਜ਼ਮੀ ਹੈ ਅਤੇ ਇਸ ਸਬੰਧ ਵਿੱਚ ਅਗਲੇ 4 ਮਹੀਨੇ ਬੇਹੱਦ ਅਹਿਮ ਹਨ।

ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਮੁੱਖ ਤੌਰ 'ਤੇ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਖੇਤੀਬਾੜੀ ਖੇਤਰ ਨਾਲ ਸਬੰਧਤ ਹਰ ਮੁੱਦਾ ਸੂਬਾ ਸਰਕਾਰ ਲਈ ਬੇਹੱਦ ਮਹੱਤਵਪੂਰਨ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਮੌਜੂਦ ਸਨ।

 

Tags: Lal Chand Kataruchak , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD