Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਡਾ. ਸੰਨੀ ਸਿੰਘ ਆਹਲੂਵਾਲੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ 2 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸ਼ਰਧਾਲੂ ਕਰਨਗੇ ਅੰਮ੍ਰਿਤਸਰ ਅਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ

Dr Sunny Singh Ahluwalia, Sunny Singh Ahluwalia, AAP Punjab, Mukham Mantri Tirath Yatra Yojana, Mohali

5 Dariya News

5 Dariya News

5 Dariya News

ਮੋਹਾਲੀ , 02 Jun 2026

Last updated on: Jun 03, 2026, 10:23 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਬਜ਼ੁਰਗਾਂ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਾਰਡ ਨੰਬਰ 6 ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਵਾਰਡ ਨੰਬਰ 6 ਤੋਂ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਹ ਬੱਸਾਂ ਫੇਸ 3ਏ ਅਤੇ ਫੇਸ 3ਬੀ1 ਤੋਂ ਰਵਾਨਾ ਹੋਈਆਂ। ਇਸ ਮੌਕੇ ਵਾਰਡ ਦੀਆਂ ਵੱਖ-ਵੱਖ ਆਰ.ਡਬਲਯੂ.ਏ. ਦੇ ਪ੍ਰਧਾਨਾਂ, ਸਮਾਜ ਸੇਵੀਆਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਨੂੰ ਆਦਰ ਸਹਿਤ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਤਿੰਨ ਦਿਨਾਂ ਦੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਦੁਰਗਿਆਣਾ ਮੰਦਰ, ਜਲਿਆਂਵਾਲਾ ਬਾਗ, ਸ੍ਰੀ ਹਰਿਮੰਦਰ ਸਾਹਿਬ, ਵਾਹਗਾ ਬਾਰਡਰ ਅਤੇ ਭਗਵਾਨ ਵਾਲਮੀਕਿ ਤੀਰਥ ਅਸਥਾਨ ਦੇ ਦਰਸ਼ਨ ਕਰਵਾਏ ਜਾਣਗੇ।

ਯਾਤਰਾ ਦੌਰਾਨ ਸ਼ਰਧਾਲੂਆਂ ਲਈ ਰਹਿਣ, ਖਾਣ-ਪੀਣ ਅਤੇ ਆਵਾਜਾਈ ਦੇ ਉੱਚ ਪੱਧਰੀ ਅਤੇ ਸੁਚੱਜੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤੇ ਗਏ ਹਨ। ਡਾ. ਆਹਲੂਵਾਲੀਆ ਨੇ ਦੱਸਿਆ ਕਿ ਯਾਤਰੀਆਂ ਨੂੰ ਏ.ਸੀ. ਬੱਸਾਂ, ਹੋਟਲਾਂ ਵਿੱਚ ਆਰਾਮਦਾਇਕ ਰਹਾਇਸ਼ ਅਤੇ ਗੁਣਵੱਤਾ ਭਰਪੂਰ ਭੋਜਨ ਦੀ ਸੁਵਿਧਾ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਹਰ ਬੱਸ ਵਿੱਚ ਇੱਕ ਸਹਾਇਕ ਤਾਇਨਾਤ ਕੀਤਾ ਗਿਆ ਹੈ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਸਹਾਇਤਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ ਅਤੇ ਯਾਤਰਾ ਲਈ ਵੋਟਰ ਆਈ.ਡੀ. ਕਾਰਡ ਲਾਜ਼ਮੀ ਦਸਤਾਵੇਜ਼ ਵਜੋਂ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਲੋਕ-ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੀਆਂ ਯੋਜਨਾਵਾਂ ਰਾਹੀਂ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

 

Tags: Dr Sunny Singh Ahluwalia , Sunny Singh Ahluwalia , AAP Punjab , Mukham Mantri Tirath Yatra Yojana , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD