Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ

ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

Tarunpreet Singh Sond, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 02 Jun 2026

Last updated on: Jun 03, 2026, 10:28 IST

ਮਨਰੇਗਾ ਕਾਮਿਆਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਨੂੰ ਤੇਜ਼ੀ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ। ਸ. ਸੌਂਦ ਨੇ ਵਿਭਾਗ ਦੇ ਸਕੱਤਰ ਸ੍ਰੀ ਅਜਿਤ ਬਾਲਾਜੀ ਜੋਸ਼ੀ ਅਤੇ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਸ਼ੇਨਾ ਅਗਰਵਾਲ ਨਾਲ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਬੜੀ ਗਹੁ ਨਾਲ ਸੁਣਿਆ।

ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ ਮਨਰੇਗਾ ਅਧੀਨ ਲਗਭਗ 2100 ਕਾਮੇ ਕੰਮ ਕਰ ਰਹੇ ਹਨ। ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਕਾਮਿਆਂ ਵੱਲੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਪਿੰਡਾਂ ’ਚ ਵਸਦੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਇਨ੍ਹਾਂ ਕਾਮਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ।

ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗੀ। ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਮਨਰੇਗਾ ਕਾਮਿਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਪਾਰਦਰਸ਼ੀ, ਕਰਮਚਾਰੀ-ਪੱਖੀ ਅਤੇ ਜਵਾਬਦੇਹ ਪ੍ਰਸ਼ਾਸਨ ਬਣਾਈ ਰੱਖਣ ਵਿੱਚ ਭਰੋਸਾ ਰੱਖਦੀ ਹੈ ਅਤੇ ਆਪਣੇ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਦਾ ਹਵਾਲਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ, ਸਰਕਾਰੀ ਕਰਮਚਾਰੀਆਂ ਅਤੇ ਪੇਂਡੂ ਭਾਈਚਾਰਿਆਂ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ, ਪੇਂਡੂ ਸ਼ਾਸਨ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਅਤੇ ਸੂਬੇ ਭਰ ਵਿੱਚ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਕੱਤਰ ਸ਼੍ਰੀ ਅਜਿਤ ਬਾਲਾਜੀ ਜੋਸ਼ੀ ਨੇ ਵੀ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਉਠਾਏ ਗਏ ਸਾਰੇ ਮੁੱਦਿਆਂ ਦੀ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਕੇ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਨੀਤੀਗਤ ਫੈਸਲਿਆਂ ਅਤੇ ਵਿੱਤੀ ਪ੍ਰਭਾਵਾਂ ਨਾਲ ਜੁੜੇ ਮਾਮਲਿਆਂ ਦੇ ਵਿਹਾਰਕ ਅਤੇ ਟਿਕਾਊ ਹੱਲ ਲੱਭਣ ਲਈ ਵਿੱਤ ਵਿਭਾਗ ਨਾਲ ਵੀ ਚਰਚਾ ਕੀਤੀ ਜਾਵੇਗੀ। ਮੀਟਿੰਗ ਦੌਰਾਨ ਮੌਜੂਦ ਪਤਵੰਤਿਆਂ ਵਿੱਚ ਯੂਨੀਅਨ ਦੇ ਨੁਮਾਇੰਦੇ ਗੁਰਸੇਵਕ ਸਿੰਘ, ਪ੍ਰੇਮ ਸੁਖਦਰ ਗੁਰਦੀਪ ਦਾਸ, ਸੁਖਪ੍ਰਤਾਪ ਦਵਿੰਦਰ ਸਿੰਘ, ਅਮਰੀਕ ਸਿੰਘ ਮਹਿਰਾਜ, ਰਣਜੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਸੰਦੀਪ ਕੱਕੜ ਸ਼ਾਮਲ ਸਨ।

 

Tags: Tarunpreet Singh Sond , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD