Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਿਆਣਾ ਵਿੱਚ ਅਨਾਜ ਭੰਡਾਰਨ ਲਈ 20 ਲੱਖ ਮੀਟ੍ਰਿਕ ਟਨ ਸਮਰੱਥਾ ਦੇ ਨਵੇਂ ਗੋਦਾਮ ਬਣਾਏ ਜਾਣਗੇ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਜ਼ਨ-2047 ਤਹਿਤ ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਵਿੱਚ ਦਿੱਤੇ ਵਿਸਤਾਰ ਦਿਸ਼ਾ-ਨਿਰਦੇਸ਼

Nayab Singh Saini, Chief Minister of Haryana, BJP Haryana, Anurag Rastogi

5 Dariya News

5 Dariya News

5 Dariya News

ਚੰਡੀਗੜ੍ਹ , 02 Jun 2026

Last updated on: Jun 03, 2026, 11:07 IST

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਉਗਾਏ ਗਏ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਹਰਿਆਣਾ ਵਿੱਚ ਅਨਾਜ ਭੰਡਾਰਨ ਦੀ ਯੋਗ ਵਿਵਸਥਾ ਕੀਤੀ ਜਾਵੇਗੀ। ਇਸ ਦੇ ਤਹਿਤ ਹਰਿਆਣਾ ਵਿੱਚ 20 ਲੱਖ ਮੀਟ੍ਰਿਕ ਟਨ ਸਮਰੱਥਾ ਦੇ ਨਵੇਂ ਗੋਦਾਮ ਬਣਾਏ ਜਾਣਗੇ, ਜਿਸ ਦੇ ਲਈ ਅਧਿਕਾਰੀ ਪੂਰੀ ਤਿਆਰੀ ਕਰਕੇ ਟੀਚਾ ਹਾਸਲ ਕਰਨ ਦੀ ਦਿਸ਼ਾ ਵਿੱਚ ਜੁਟ ਜਾਣ।

ਮੁੱਖ ਮੰਤਰੀ ਨੇ ਇਹ ਨਿਰਦੇਸ਼ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ-2047 ਤਹਿਤ ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੇ। ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼੍ਰੀ ਜੇ ਗਣੇਸ਼ਨ ਨੇ ਦੱਸਿਆ ਕਿ ਅਨਾਜ ਦਾ ਖੁੱਲ੍ਹੇ ਵਿੱਚ ਭੰਡਾਰਨ ਹੋਣ ਜਾਂ ਯੋਗ ਭੰਡਾਰਨ ਦੀ ਘਾਟ ਕਾਰਨ ਸੂਬੇ ਵਿੱਚ ਅਨਾਜ ਦਾ 4 ਤੋਂ 5 ਫੀਸਦੀ ਤੱਕ ਨੁਕਸਾਨ ਹੋ ਜਾਂਦਾ ਹੈ। 

ਇਸ ਨੁਕਸਾਨ ਤੋਂ ਬਚਣ ਲਈ ਕਵਰਡ ਸਟੋਰੇਜ ਦਾ ਪ੍ਰਬੰਧ ਕਰਨਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ ਕਣਕ ਦਾ 115 ਲੱਖ ਮੀਟ੍ਰਿਕ ਟਨ, ਝੋਨੇ ਦਾ 71 ਲੱਖ ਐਮ.ਟੀ., ਫਲਾਂ ਤੇ ਸਬਜ਼ੀਆਂ ਦਾ 110 ਲੱਖ ਐਮ.ਟੀ. ਅਤੇ ਦੁੱਧ ਤੇ ਹੋਰ ਡੇਅਰੀ ਉਤਪਾਦਾਂ ਦਾ 115 ਲੱਖ ਐਮ.ਟੀ. ਉਤਪਾਦਨ ਹੁੰਦਾ ਹੈ। ਰਾਸ਼ਟਰੀ ਅੰਨ ਸੁਰੱਖਿਆ ਵਿੱਚ ਹਰਿਆਣਾ ਦਾ ਯੋਗਦਾਨ ਲਗਭਗ 25 ਫੀਸਦੀ ਹੈ। ਇਸ ਸਮੇਂ ਹਰਿਆਣਾ ਵਿੱਚ 66 ਲੱਖ ਮੀਟ੍ਰਿਕ ਟਨ ਅਨਾਜ ਭੰਡਾਰਨ ਦੀ ਸਮਰੱਥਾ ਹੈ, ਜਿਸ ਨੂੰ 130 ਲੱਖ ਐਮ.ਟੀ. ਤੱਕ ਵਧਾਉਣ ਦੀ ਲੋੜ ਹੈ।

ਇਸ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਅਨਾਜ ਦੇ ਨੁਕਸਾਨ 'ਤੇ ਰੋਕ ਲਗਾਉਣ ਲਈ ਕਵਰਡ ਸਟੋਰੇਜ ਦੇ ਨਿਰਮਾਣ, ਕੋਲਡ ਸਟੋਰੇਜ ਦੀ ਸਮਰੱਥਾ ਵਧਾਉਣ ਅਤੇ ਉਪਲਬਧ ਸਰੋਤਾਂ ਦੀ ਯੋਗ ਵਰਤੋਂ ਕਰਨ ਦੀ ਕਾਰਜ ਯੋਜਨਾ ਬਣਾਈ ਜਾਵੇ। ਸਾਰੇ ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਪੀ.ਪੀ.ਪੀ. ਮੋਡ ਵਿੱਚ 20 ਲੱਖ ਮੀਟ੍ਰਿਕ ਟਨ ਸਮਰੱਥਾ ਦੇ ਗੋਦਾਮ ਬਣਾਉਣ ਦਾ ਟੀਚਾ ਪੂਰਾ ਕੀਤਾ ਜਾਵੇ ਤਾਂ ਜੋ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਨਾਜ, ਬਾਗ਼ਬਾਨੀ ਫ਼ਸਲਾਂ, ਸਬਜ਼ੀਆਂ ਅਤੇ ਫਲਾਂ ਦੇ ਯੋਗ ਭੰਡਾਰਨ ਲਈ ਅਗਲੇ 5 ਸਾਲਾਂ ਦੇ ਅੰਦਰ ਇੱਕ ਅਜਿਹੀ ਕਾਰਜ ਯੋਜਨਾ ਨੂੰ ਅਮਲੀ ਰੂਪ ਦਿੱਤਾ ਜਾਵੇਗਾ ਜਿਸ ਨਾਲ ਉਤਪਾਦਿਤ ਅਨਾਜ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਣੇ ਗੋਦਾਮਾਂ ਨੂੰ ਊਰਜਾ ਉਤਪਾਦਨ ਦਾ ਵੀ ਸਾਧਨ ਬਣਾਇਆ ਜਾਵੇ। 

ਸਾਰੇ ਗੋਦਾਮਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾ ਕੇ ਇਨ੍ਹਾਂ ਨੂੰ ਗ੍ਰਿਡ ਨਾਲ ਜੋੜਿਆ ਜਾਵੇ ਤਾਂ ਜੋ ਬਿਜਲੀ ਦਾ ਉਤਪਾਦਨ ਵਧਾਇਆ ਜਾ ਸਕੇ। ਇਸੇ ਤਰ੍ਹਾਂ ਮੰਡੀਆਂ ਅਤੇ ਗੋਦਾਮਾਂ ਵਿੱਚ ਮਜ਼ਦੂਰ ਦੀ ਪਿੱਠ 'ਤੇ ਬੋਰੀ ਲੱਦਣ ਦੀ ਬਜਾਏ, ਇਸ ਕੰਮ ਲਈ ਕਨਵੇਅਰ ਬੈਲਟ ਜਾਂ ਹੋਰ ਤਕਨੀਕੀ ਵਿਵਸਥਾ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤੇ ਜਾਣ।

ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼੍ਰੀ ਜੇ ਗਣੇਸ਼ਨ ਨੇ ਫ਼ਸਲ ਦੇ ਨੁਕਸਾਨ 'ਤੇ ਰੋਕ ਲਗਾਉਣ ਅਤੇ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਟੀਚਿਆਂ ਦੀ ਪ੍ਰਾਪਤੀ ਲਈ ਵਿਭਾਗ ਵੱਲੋਂ ਅਗਲੇ 5 ਸਾਲਾਂ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਦਾ ਖਾਕਾ ਪੇਸ਼ ਕਰਦਿਆਂ ਦੱਸਿਆ ਕਿ ਇਸ ਨਾਲ 3000 ਤੋਂ 5000 ਕਰੋੜ ਰੁਪਏ ਦੇ ਨੁਕਸਾਨ ਨੂੰ ਰੋਕਿਆ ਜਾ ਸਕੇਗਾ।

ਇਸ ਮੌਕੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਰੁਣ ਕੁਮਾਰ ਗੁਪਤਾ, ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼੍ਰੀ ਜੇ ਗਣੇਸ਼ਨ, ਡਿਪਾਰਟਮੈਂਟ ਆਫ ਫਿਊਚਰ ਦੀ ਪ੍ਰਮੁੱਖ ਸਕੱਤਰ ਸ਼੍ਰੀਮਤੀ ਅਮਨੀਤ ਪੀ ਕੁਮਾਰ, ਮੁੱਖ ਮੰਤਰੀ ਦੇ ਓ.ਐੱਸ.ਡੀ. ਅਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ ਅਤੇ ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ਼੍ਰੀ ਯਸ਼ਪਾਲ ਯਾਦਵ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Nayab Singh Saini , Chief Minister of Haryana , BJP Haryana , Anurag Rastogi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD