Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

ਲੁਧਿਆਣਾ (ਉੱਤਰੀ) ਵਿੱਚ ਨਵੀਂ ਸਬ ਤਹਿਸੀਲ ਦਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ ਉਦਘਾਟਨ

Hardeep Singh Mundian, AAP Punjab, Ashok Prashar Pappi, Kulwant Singh Sidhu, Madan Lal Bagga, Himanshu Jain, DC Ludhiana, Ludhiana, Deputy Commissioner Ludhiana

5 Dariya News

5 Dariya News

5 Dariya News

ਲੁਧਿਆਣਾ , 02 Jun 2026

Last updated on: Jun 03, 2026, 11:36 IST

ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਲੁਧਿਆਣਾ (ਉੱਤਰੀ) ਵਿਖੇ ਬਣੀ ਨਵੀਂ ਸਬ ਤਹਿਸੀਲ ਦੇ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੁਧਿਆਣਾ (ਉੱਤਰੀ) ਦੇ ਵਾਸੀਆਂ ਨੂੰ 38 ਲੱਖ ਰੁਪਏ ਦਾ ਤੋਹਫਾ ਦਿੱਤਾ ਹੈ। ਇਸ ਸਬ ਤਹਿਸੀਲ ਲੁਧਿਆਣਾ (ਉੱਤਰੀ) ਵਿੱਚ ਨਾਇਬ ਤਹਿਸੀਲਦਾਰ ਜਗਸੀਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤਾ ਗਿਆ ਹੈ। 

ਨਾਇਬ ਤਹਿਸੀਲਦਾਰ ਜਗਸੀਰ ਸਿੰਘ ਵੱਲੋਂ ਅੱਜ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਚਾਰਜ ਸੰਭਾਲ ਲਿਆ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਹਲਕਾ ਲੁਧਿਆਣਾ (ਉੱਤਰੀ) ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ। 

ਉਨ੍ਹਾਂ ਕਿਹਾ ਕਿ ਲੁਧਿਆਣਾ (ਉੱਤਰੀ) ਵਿਖੇ ਸਬ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 38 ਲੱਖ ਰੁਪਏ ਖਰਚ ਕੀਤੇ ਗਏ ਹਨ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੁਧਿਆਣਾ (ਉੱਤਰੀ) ਸਬ ਤਹਿਸੀਲ ਕੰਪਲੈਕਸ ਜਿਸ ਦਾ ਕੁੱਲ ਖੇਤਰਫਲ ਕਰੀਬ 4400 ਸੁਕੈਅਰ ਫੁੱਟ ਹੈ ਅਤੇ ਕਰੀਬ 2000 ਸੁਕੈਅਰ ਫੁੱਟ ਰਕਬੇ ਵਿੱਚ ਇਹ ਕੰਪਲੈਕਸ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਦਫ਼ਤਰ ਸਬ ਰਜਿਸਟਰਾਰ, ਰਜਿਸਟਰੀ ਰੂਮ, ਰੀਡਰ ਰੂਮ, ਫ਼ਰਦ ਰੂਮ, ਲੋਕਾਂ ਦੇ ਬੈਠਣ ਲਈ ਹਾਲ, ਕੰਨਟੀਨ, ਜਨਰੇਟਰ ਰੂਮ ਅਤੇ ਬਾਥਰੂਮ ਸਥਾਪਤ ਕੀਤੇ ਗਏ ਹਨ ਤਾਂ ਜੋ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮਕਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮਾਲ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਹਰ ਰੋਜ਼ ਆਪਣੇ ਕੰਮਕਾਜ ਲਈ ਇਸ ਸਬ ਤਹਿਸੀਲ ਦਫ਼ਤਰ ਵਿੱਚ ਆਉਣਗੇ ਅਤੇ ਇਸੇ ਕਰਕੇ ਲੋਕਾਂ ਦੀ ਸਹੂਲਤ ਲਈ ਇਸ ਸਬ ਤਹਿਸੀਲ ਕੰਪਲੈਕਸ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਲੋਕ ਪੱਖੀ ਕਾਰਜਾਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। 

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਨਵੇਂ ਕੰਪਲੈਕਸ ਅਤੇ ਰੂਮਾਂ ਨਾਲ ਸਟਾਫ ਨੂੰ ਢੁਕਵਾਂ ਮਾਹੌਲ ਮਿਲੇਗਾ ਜਿਸ ਨਾਲ ਉਹ ਬਿਨਾਂ ਕਿਸੇ ਖੱਜਲ-ਖੁਆਰੀ ਦੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦੇਣਗੇ। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਹੀ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੀ ਹੈ। 

ਉਹਨਾਂ ਕਿਹਾ ਕਿ ਇਹ ਹਲਕਾ ਲੁਧਿਆਣਾ ਉੱਤਰੀ ਦੇ ਲੋਕਾਂ ਦੀ ਇਹ ਬੜੇ ਲੰਮੇ ਸਮੇਂ ਤੋਂ ਮੰਗ ਸੀ ਕਿ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੇ ਕਿਉਂਕਿ ਲੋਕਾਂ ਨੂੰ ਰਜਿਸਟਰੀਆਂ ਕਰਾਉਣ ਲਈ ਬੜੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਅੱਜ ਇਹ ਸਬ ਤਹਿਸੀਲ ਬਣਨ ਕਰਕੇ ਹਲਕਾ ਲੁਧਿਆਣਾ ਉੱਤਰੀ ਦੇ ਲੋਕਾਂ ਨੂੰ ਹੁਣ ਆਪਣੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। 

ਉਹਨਾਂ ਕਿਹਾ ਕਿ ਲੋਕਾਂ ਦੀ ਬੜੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅੱਜ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣਨ ਕਰਕੇ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਵਿਕਾਸ ਤੇ ਕੰਮ ਹੋ ਰਹੇ ਹਨ ਜਿਸ ਨਾਲ ਹਲਕੇ ਦੀ ਨੁਹਾਰ ਬਦਲ ਰਹੀ ਹੈ।

ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਕਿਹਾ ਕਿ ਅੱਜ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੀ ਹੈ। ਲੋਕਾਂ ਦੀ ਮੁੱਖ ਮੰਗ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਸ ਨੂੰ ਬਣਾਇਆ ਹੈ ਕਿਉਂਕਿ ਇਥੋਂ ਦੇ ਲੋਕਾਂ ਨੂੰ ਆਪਣੀਆਂ ਰਜਿਸਟਰੀਆਂ ਕਰਵਾਉਣ ਕਾਫੀ ਦੂਰ ਟਰਾਂਸਪੋਰਟ ਨਗਰ ਜਾਣਾ ਪੈਂਦਾ ਸੀ ਜਿਸ ਨਾਲ ਲੋਕਾਂ ਨੂੰ ਮੁਸ਼ਕਿਲ ਆਉਂਦੀ ਸੀ। ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਇੱਥੇ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੀ ਹੈ। 

ਇਸ ਸਬ ਤਹਿਸੀਲ ਵਿੱਚ ਲੋੜੀਂਦਾ ਸਟਾਫ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇਸ ਸਬ ਤਹਿਸੀਲ ਵਿੱਚ ਫਰਨੀਚਰ ਆਦਿ ਸਭ ਸਹੂਲਤਾਂ ਇਥੇ ਦਿੱਤੀਆਂ ਗਈਆਂ ਹਨ। ਪਬਲਿਕ ਏਰੀਏ ਵਿੱਚ ਵੀ ਏ.ਸੀ ਲਗਾਏ ਗਏ ਹਨ। ਇਸ ਦੇ ਨਾਲ ਹੀ ਪਾਣੀ ਦੀ ਸਹੂਲਤ ਅਤੇ ਵੇਟਿੰਗ ਦੀ ਸਹੂਲਤ ਇਥੇ ਮੌਜੂਦ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ। ਈਜੀ ਰਜਿਸਟਰੀ ਦਾ ਸਟਾਫ ਵੀ ਇੱਥੇ ਲਗਾ ਦਿੱਤਾ ਗਿਆ ਹੈ। ਕੰਪਿਊਟਰ ਅਤੇ ਕੈਮਰੇ ਲਗਾ ਕੇ ਸਬ ਤਹਸੀਲ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬ ਤਹਿਸੀਲ ਵਿੱਚ ਅੱਜ ਤੋਂ ਹੀ ਕੰਮ ਸ਼ੁਰੂ ਹੋ ਜਾਵੇਗਾ।

ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਕਮਿਸ਼ਨਰ ਨਗਰ ਨਿਗਮ ਲੁਧਿਆਣਾ ਨੀਰੂ ਕਤਿਆਲ ਗੁਪਤਾ, ਸਪੈਸ਼ਲ ਸਕੱਤਰ ਮਾਲ ਵਿਭਾਗ ਟੀ.ਬੈਨਿਥ, ਉਪ ਮੰਡਲ ਮਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ ਅਤੇ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੱਛਮੀ) ਕੁਲਦੀਪ ਬਾਵਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਲੁਧਿਆਣਾ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਅਮਨ ਬੱਗਾ, ਗੌਰਵ ਬੱਗਾ, ਬਲਾਕ ਸੰਮਤੀ ਚੇਅਰਮੈਨ ਸਰਬੀ ਜਰਖੜ, ਦਵਿੰਦਰ ਸਿੰਘ (ਲਾਡੀ) ਸੰਗੋਵਾਲ, ਸੋਨੀ ਗਿੱਲ, ਅਮਰਿੰਦਰ ਬੁਲਾਰਾ,  ਨੀਰਜ ਅਹੂਜਾ, ਮਨਜੀਤ ਸਿੰਘ ਢਿੱਲੋਂ, ਬਿੱਟੂ ਭਨੋਟ, ਬਿੱਟੂ ਭਾਰਦਵਾਜ, ਅਸ਼ੋਕ ਕੁਮਾਰ, ਗੁਰਵੀਰ ਬਾਜਵਾ, ਤਜਿੰਦਰ ਰਾਜਾ, ਹਰਜਿੰਦਰ ਬਾਲੀ, ਸਮੂਹ ਕੌਂਸਲਰ ਸਹਿਬਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ  ਇਲਾਕਾ ਨਿਵਾਸੀ ਮੌਜੂਦ ਸਨ।

 

Tags: Hardeep Singh Mundian , AAP Punjab , Ashok Prashar Pappi , Kulwant Singh Sidhu , Madan Lal Bagga , Himanshu Jain , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD