Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਪ੍ਰੀ ਐਸ.ਆਈ.ਆਰ. ਦੌਰਾਨ ਹੋਈ 84.62 ਫੀਸਦ ਮੈਪਿੰਗ

Anindita Mitra, Election Commision Punjab, ECI, Chief Electoral Officer Punjab, CEO Punjab

5 Dariya News

5 Dariya News

5 Dariya News

ਚੰਡੀਗੜ੍ਹ , 02 Jun 2026

Last updated on: Jun 03, 2026, 11:41 IST

ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ  ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਨੇ  ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰੀਮੈਪਿੰਗ ਦੌਰਾਨ ਜਿਨ੍ਹਾਂ ਵੋਟਰਾਂ ਦੇ ਰਿਕਾਰਡ ਦਾ ਮਿਲਾਨ ਨਹੀਂ ਹੋਇਆ ਹੈ ਉਸ ਸਬੰਧੀ ਸੂਚੀ ਸੌਂਪੀ। 

ਉਹਨਾਂ ਵੱਲੋਂ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਅੱਜ ਜੋ ਸੂਚੀ ਸੌਂਪੀ ਗਈ ਹੈ, ਉਹ 27 ਮਈ 2026 ਤੱਕ ਪ੍ਰੀਮੈਪਿੰਗ ਦੌਰਾਨ ਮੈਪ ਨਾ ਹੋਏ ਵੋਟਰਾਂ ਸਬੰਧੀ  ਹੈ ਅਤੇ ਜਿਨਾਂ ਵਿਚੋਂ ਕੁਝ ਵੋਟਰਾਂ ਦੀ ਮੈਪਿੰਗ ਹੋਈ ਹੋਣ ਦੀ ਵੀ ਸੰਭਾਵਨਾ ਹੈ। ਸ੍ਰੀਮਤੀ  ਮਿਤਰਾ ਵੱਲੋਂ ਐਸ.ਆਈ.ਆਰ. ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਨੂੰ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਗਈ। 

ਉਹਨਾਂ ਕਿਹਾ ਕਿ ਘਰੋ-ਘਰੀ ਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਦੀ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਸ.ਆਈ.ਆਰ. ਦੀ ਪ੍ਰਕਿਰਿਆ ਸਬੰਧੀ ਚਿੰਤਾਵਾਂ ਨੂੰ ਦੂਰ ਕਰਦਿਆਂ  ਸੀਈਓ ਨੇ ਦੱਸਿਆ ਕਿ ਜੇਕਰ ਕੋਈ ਵੋਟਰ ਪ੍ਰੀ-ਐਸਆਈਆਰ ਮੁਹਿੰਮ ਦੌਰਾਨ ਮੈਪਿੰਗ ਤੋਂ ਰਹਿ ਜਾਂਦਾ ਹੈ ਤਾਂ ਵੀ ਵੋਟਰ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। 

ਉਸ ਸਥਿਤੀ ਵਿੱਚ, ਚੋਣ ਅਧਿਕਾਰੀ ਵੋਟਰ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਕੁਝ ਦਸਤਾਵੇਜ਼ਾਂ ਦੀ ਮੰਗ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪ੍ਰੀ-ਮੈਪਿੰਗ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ 7 ਜੂਨ 2026  ਨੂੰ ਪੰਜਾਬ ਰਾਜ ਦੇ ਸਾਰੇ ਪੋਲਿੰਗ ਸਟੇਸ਼ਨਾ  ਉਂੱਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੀ.ਐਲ.ਓਜ਼. ਵੱਲੋਂ ਪ੍ਰੀ-ਮੈਪਿੰਗ ਦੇ ਕਾਰਜ ਵਿੱਚ ਵੋਟਰਾਂ ਦੀ ਸਹਾਇਤਾ  ਕੀਤੀ ਜਾਵੇਗੀ।

ਉਹਨਾਂ ਨੁਮਾਇੰਦਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਬੀ.ਐਲ.ਏ.-2 ਦੀ ਨਿਯੁਕਤੀ ਦੇ ਕਾਰਜ ਵਿੱਚ ਤੇਜੀ ਲਿਆਉਣ ਕਿਉਂਕਿ ਐਸ.ਆਈ.ਆਰ. ਦੌਰਾਨ ਬੀ.ਐਲ.ਏ.-2 ਦੀ ਭੂਮਿਕਾ ਬਹੁਤ ਅਹਿਮ ਹੈ, ਇਸ ਲਈ ਸਮੁੱਚੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਇਹ ਨਿਯੁਕਤੀਆਂ ਜਲਦ ਤੋਂ ਜਲਦ ਕਰਨ। ਮੁੱਖ ਚੋਣ ਅਫ਼ਸਰ ਨੇ  ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀ ਵੈੱਬਸਾਈਟ https://voters.eci.gov.in/ ਉੱਤੇ ਜਾ ਕੇ ਵੋਟ ਮੈੰਪ ਕਰਨ ਦੀ ਵਿਧੀ ਤੋਂ ਵੀ ਜਾਣੂ ਕਰਵਾਇਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਿਕ ਸੋਧ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। 

ਇਸੇ ਤਰ੍ਹਾਂ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 03-08-2026 ਤੋਂ  02-09- 2026 ਕਰ ਦਿੱਤਾ ਗਿਆ ਹੈ । ਨੋਟਿਸ ਫੇਜ/ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ  28-09- 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਮਿਸ਼ਨ ਵਲੋਂ ਬਾਕੀ ਸਮਾਂ ਸਾਰਣੀ 14 ਮਈ 2026 ਵਾਲੀ ਹੀ ਰੱਖੀ ਗਈ ਹੈ।

ਮੀਟਿੰਗ ਦੌਰਾਨ , ਐਡੀਸ਼ਨ ਸੀ.ਈ.ਓ. ਸ੍ਰੀ ਅਮਨਦੀਪ ਗਰਗ , ਜੁਆਇੰਟ ਸੀ.ਈ.ਓ. ਸ੍ਰੀਮਤੀ ਨਵਨੀਤ ਕੌਰ ਬੱਲ, ਜੁਆਇੰਟ ਸੀ.ਈ.ਓ. ਗੁਰਿੰਦਰ ਸਿੰਘ ਸੋਢੀ ਤੋਂ ਇਲਾਵਾ ਮਾਨਤਾ ਪ੍ਰਾਪਤ ਪਾਰਟੀਆਂ ਵਿੱਚੋਂ ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਬਹੁਜਨ ਸਮਾਜ ਪਾਰਟੀ ਤੋਂ ਜਸਵੰਤ ਰਾਏ ਅਤੇ ਅਜੀਤ ਸਿੰਘ ਭੈਣੀ, ਭਾਰਤੀ ਜਨਤਾ ਪਾਰਟੀ ਤੋਂ ਐਨ.ਕੇ. ਵਰਮਾ, ਕਮਿਊਨਿਸਟ ਪਾਰਟੀ ਆਫ਼ ਇੰਡੀਆਂ (ਮਾਰਕਸਵਾਦੀ) ਸੁਨੀਲ ਕੁਮਾਰ , ਇੰਡੀਅਨ ਨੈਸ਼ਨਲ ਕਾਂਗਰਸ ਤੋਂ ਕੈਪਟਨ ਸੰਦੀਪ ਸੰਧੂ ਅਤੇ ਹਰਦੀਪ ਸਿੰਘ ਕਿੰਗਰਾ, ਸ਼੍ਰੋਮਣੀ ਅਕਾਲੀ ਦਲ ਤੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਹਾਜ਼ਰ ਸਨ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD