Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਰਾਜਨੀਤਿਕ ਪਾਰਟੀਆਂ ਨੂੰ ਜਲਦ ਤੋਂ ਜਲਦ ਆਪਣੇ ਬੀ.ਐਲ.ਏ ਨਿਯੁਕਤ ਕਰਨ ਦੀ ਕੀਤੀ ਅਪੀਲ

Rahul, DC Tarn Taran, Tarn Taran, Deputy Commissioner Tarn Taran

5 Dariya News

5 Dariya News

5 Dariya News

ਤਰਨ ਤਾਰਨ , 02 Jun 2026

Last updated on: Jun 03, 2026, 11:54 IST

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ। 

ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ 'ਨੋਟਿਸ ਫੇਜ਼' ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ। 

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਰਹੇਗਾ, ਉਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ ਫਾਰਮ ਭਰਨਾ ਪਵੇਗਾ।  

ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਜਲਦ ਤੋਂ ਜਲਦ ਇਸ ਸਬੰਧੀ ਆਪਣੇ ਬੀ.ਐਲ.ਏ ਨਿਯੁਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੀ ਐਸ.ਆਈ.ਆਰ ਵਿੱਚ ਸ਼ਮੂਲੀਅਤ ਵਧਾਉਣ ਲਈ ਬੀ.ਐਲ.ਏ ਨੂੰ ਵੋਟਰਾਂ ਦੇ ਫਾਰਮ ਜਮ੍ਹਾ ਕਰਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ 15 ਜੂਨ ਤੋਂ 19 ਜੂਨ ਤੱਕ  ਬੀ.ਐਲ.ਏਜ਼ ਲਈ ਇਕ ਟ੍ਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਸਮੂਹ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਏਜ਼ ਦੀ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਸ਼ਮੂਲੀਅਤ ਯਕੀਨੀ ਬਣਾਉਣ।

ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ,  ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਕੁਲਦੀਪ ਸਿੰਘ, ਕਾਂਗਰਸ ਤੋਂ ਲਖਵਿੰਦਰ ਸਿੰਘ ਤੇ ਬਰਕਤ ਸਿੰਘ ਵੋਹਰਾ, ਆਮ ਆਦਮੀ ਪਾਰਟੀ ਤੋਂ ਮਨਦੀਪ ਸਿੰਘ ਗਿੱਲ ਤੇ ਮਨਜੀਤ ਸਿੰਘ ਰੰਧਾਵਾ ਅਤੇ ਭਾਜਪਾ ਤੋਂ ਵਿਵੇਕ ਅਗਰਵਾਲ ਸ਼ਾਮਿਲ ਸਨ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD