Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, Patiala Police, Patiala

5 Dariya News

5 Dariya News

5 Dariya News

ਪਟਿਆਲਾ , 02 Jun 2026

Last updated on: Jun 03, 2026, 12:01 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ ਨੂੰ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋ ਗਏ ਸਨ। ਇਸ ਸਬੰਧ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਸਟੇਸ਼ਨ ਸ਼ੁਤਰਾਣਾ ਨੂੰ ਦਿੱਤੀ ਸੀ ਅਤੇ ਦੋਸ਼ੀ ਅਧਿਕਾਰੀ ਬਾਅਦ ਵਿੱਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਹਮਲਾ ਕਰਨ ਵਾਲੀ ਦੂਜੀ ਧਿਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਬਦਲੇ 20,000/- ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ, ਮੁਲਜ਼ਮ ਐ.ਐਸ.ਆਈ 18000 ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।

ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD