Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ ਯੂਨੀਵਰਸਿਟੀ ਦੇ 'ਸੀਯੂ ਸਕਾਲਰਜ਼ ਸੰਮੇਲਨ 2026' ਦੇ ਤੀਜੇ ਐਡੀਸ਼ਨ ਵਿੱਚ 22 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 3,000 ਸੀਯੂਸੀਈਟੀ ਟੌਪਰਾਂ ਦਾ ਸਨਮਾਨ ਕੀਤਾ ਗਿਆ

Gulab Chand Kataria, Governor of Punjab, Punjab Governor, Punjab Raj Bhavan

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Jun 2026

Last updated on: Jun 03, 2026, 15:27 IST

“ਤੁਸੀਂ ਸਿਰਫ਼ ਨੌਕਰੀ ਦੀ ਭਾਲ ਕਰਨ ਵਾਲੇ ਨੌਜਵਾਨ ਨਾ ਬਣੋ, ਸਗੋਂ ਅਜਿਹੇ ਨੌਜਵਾਨ ਬਣੋ ਜੋ ਦੂਜਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇ। ਨੌਜਵਾਨਾਂ ਨੂੰ ਆਤਮ-ਨਿਰਭਰ ਅਤੇ ਸਮਰੱਥ ਬਣਾਉਣ ਲਈ ਦੇਸ਼ ਵਿੱਚ ਸਟਾਰਟਅੱਪ ਇੰਡੀਆ, ਸਟੈਂਡ ਅੱਪ ਇੰਡੀਆ, ਸਕਿੱਲ ਇੰਡੀਆ, ਡਿਜੀਟਲ ਇੰਡੀਆ, ਪੀਐਮ ਈ-ਵਿੱਦਿਆ, ਸਵੈਮ, ਨੈਸ਼ਨਲ ਡਿਜੀਟਲ ਲਾਈਬ੍ਰੇਰੀ, ਅਟਲ ਇਨੋਵੇਸ਼ਨ ਮਿਸ਼ਨ ਅਤੇ ਪੀਐਮ ਵਿੱਦਿਆ ਲਕਸ਼ਮੀ ਵਰਗੀਆਂ ਅਨੇਕਾਂ ਸਰਕਾਰੀ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਖ਼ੁਦ ਦੇ ਪੈਰਾਂ 'ਤੇ ਖੜੀ ਹੋ ਸਕੇ।“ 

ਇਨ੍ਹਾਂ ਪ੍ਰੇਰਣਾਦਾਇਕ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ 'ਸੀਯੂ ਸਕਾਲਰਜ਼ ਸਮਿਟ 2026' ਦੇ ਤੀਜੇ ਐਡੀਸ਼ਨ ਦਾ ਉਦਘਾਟਨ ਦੌਰਾਨ ਕੀਤਾ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਬਤੌਰ ਮੁੱਖ ਮਹਿਮਾਨ ਇਸ ਵੱਕਾਰੀ ਸਮਿਟ ਦਾ ਉਦਘਾਟਨ ਕੀਤਾ। ਇਸ ਮੌਕੇ ਵਿਗਿਆਨੀ ਪ੍ਰੋਫੈਸਰ (ਡਾ.) ਵਾਈ.ਵੀ.ਐਨ. ਕ੍ਰਿਸ਼ਨਾਮੂਰਤੀ (ਸਾਬਕਾ ਡਾਇਰੈਕਟਰ - ਆਈਆਈਆਰਐਸ, ਐਨਆਰਐਸਸੀ, ਐਨਏਆਰਐਲ ਅਤੇ ਆਈਆਈਐਸਟੀ), ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਚੰਕੀ ਪਾਂਡੇ, ਬਾਲੀਵੁੱਡ ਅਦਾਕਾਰ ਅਤੇ ਕਾਮੇਡੀਅਨ ਕੀਕੂ ਸ਼ਾਰਦਾ, ਇੰਡੋ-ਕੈਨੇਡੀਅਨ ਅਦਾਕਾਰ ਅਤੇ ਪ੍ਰੋਡਿਊਸਰ ਰਜਤ ਬੇਦੀ, ਟਾਟਾ ਕੰਸਲਟੈਂਸੀ ਸਰਵਿਸਿਜ਼ ਲਿਮਟਿਡ (ਟੀਸੀਐਸ) ਦੇ ਹੈੱਡ ਆਪ੍ਰੇਸ਼ਨਜ਼ ਮੈਨੇਜਮੈਂਟ ਤੇ ਸੀਐਸਆਰ ਸੁਸ਼ੀਲ ਖੋਸਲਾ, ਗ੍ਰਾਂਟ ਥੋਰਨਟਨ ਭਾਰਤ ਐਲਐਲਪੀ ਦੇ ਚੀਫ਼ ਲਰਨਿੰਗ ਆਫੀਸਰ ਅੰਕਿਤ ਝਾਂਬ ਅਤੇ ਫਰੈਕਟਲ ਦੇ ਏਪੀਏਸੀ ਅਤੇ ਜੀਸੀਸੀ, ਉਤਪਾਦ, ਗ੍ਰੋਥ ਤੇ ਸਟ੍ਰੈਟੇਜੀ ਰਿਸ਼ੀ ਸੇਠ, ਫਿਲਿਪਸ ਇੰਡੀਆ ਦੇ ਸੀਐਫ਼ਓ ਦੇਵ ਤ੍ਰਿਪਾਠੀ ਅਤੇ ਅਮੈਰੀਕਨ ਐਕਸਪ੍ਰੈਸ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਟੈਲੇਂਟ ਐਕਵਾਜ਼ੀਸ਼ਨ ਡਾਇਰੈਕਟਰ ਡਾ. ਸਚਿਨ ਗੁਲਾਟੀ, ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ, ਚਾਂਸਲਰ ਦੇ ਸਲਾਹਕਾਰ ਪ੍ਰੋ. (ਡਾ.) ਆਰਐਸ ਬਾਵਾ ਸਮੇਤ ਉਦਯੋਗਿਕ ਅਤੇ ਅਕਾਦਮਿਕ ਜਗਤ ਦੀਆਂ ਕਈ ਹੋਰ ਉੱਘੀਆਂ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਕਾਬਲੀਅਤ ਅਤੇ ਹੁਨਰ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਚੰਡੀਗੜ੍ਹ ਯੂਨੀਵਰਸਿਟੀ ਦੀ ਨਿਵੇਕਲੀ ਕੋਸ਼ਿਸ਼ ਤਹਿਤ 'ਸੀਯੂ ਸਕਾਲਰਜ਼ ਸਮਿਟ 2026' ਦੀ ਸ਼ੁਰੂਆਤ ਯੂਨੀਵਰਸਿਟੀ ਦੇ ਐਡਮਿਸ਼ਨ-ਕਮ-ਸਕਾਲਰਸ਼ਿਪ ਐਂਟਰੈਂਸ ਟੈਸਟ 'ਚੰਡੀਗੜ੍ਹ ਯੂਨੀਵਰਸਿਟੀ ਕੌਮਨ ਐਂਟਰੈਂਸ ਟੈਸਟ 2026' ਦੇ ਟੌਪਰਾਂ ਨੂੰ ਸਨਮਾਨਿਤ ਕਰਨ ਦੇ ਨਾਲ ਹੋਈ। ਇਸ ਸਮਿਟ ਵਿੱਚ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਦੇ ਸੀਈਓ, ਪ੍ਰੈਜ਼ੀਡੈਂਟ/ਵਾਈਸ ਪ੍ਰੈਜ਼ੀਡੈਂਟ, ਉਦਯੋਗ ਜਗਤ ਦੇ ਲੀਡਰ ਅਤੇ ਪ੍ਰਸਿੱਧ ਬਾਲੀਵੁੱਡ ਕਲਾਕਾਰਾਂ ਨੇ ਹਿੱਸਾ ਲਿਆ। ਇਨ੍ਹਾਂ ਦਿੱਗਜ ਹਸਤੀਆਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਅਤੇ ਵਿਚਾਰ ਸਾਂਝੇ ਕੀਤੇ, ਤਾਂ ਜੋ ਤੇਜ਼ੀ ਨਾਲ ਬਦਲ ਰਹੀ ਇੰਡਸਟਰੀ ਦੇ ਮੁਤਾਬਕ ਵਿਦਿਆਰਥੀ ਆਪਣੇ ਆਪ ਨੂੰ ਭਵਿੱਖ ਦੀਆਂ ਨਵੀਆਂ ਅਤੇ ਬਦਲਦੀਆਂ ਨੌਕਰੀਆਂ ਲਈ ਤਿਆਰ ਕਰ ਸਕਣ। 

ਇਸ ਸਮਿਟ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਬਿਹਾਰ, ਰਾਜਸਥਾਨ, ਜੰਮੂ ਕਸ਼ਮੀਰ, ਉੱਤਰਾਖੰਡ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਨੌਰਥ ਈਸਟ ਯਾਨਿ ਉੱਤਰ ਪੂਰਬੀ ਸੂਬੇ, ਮਹਾਂਰਾਸ਼ਟਰ, ਓਡੀਸ਼ਾ, ਕੇਰਲਾ, ਆਂਧਰਾ ਪ੍ਰਦੇਸ਼ ਸਮੇਤ ਦੇਸ਼ ਦੇ 22 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਚੁਣੇ ਗਏ ਵੱਖ-ਵੱਖ ਸਟ੍ਰੀਮਜ਼ ਦੇ ਲਗਭਗ 3,000 ਵਿਦਿਆਰਥੀ ਸ਼ਾਮਲ ਹੋਏ। ਤੀਜੇ ਸੀਯੂ ਸਕਾਲਰਸ਼ਿਪ ਸਮਿਟ 2026 ਦੌਰਾਨ ਮਾਹੌਲ ਕਾਫ਼ੀ ਰੌਣਕ ਭਰਿਆ ਰਿਹਾ, ਜਿੱਥੇ ਪ੍ਰੇਰਣਾਦਾਇਕ ਬੁਲਾਰਿਆਂ, ਉਦਯੋਗ ਮਾਹਰਾਂ ਅਤੇ ਸੈਲੀਬ੍ਰਿਟੀਜ਼ ਨਾਲ ਬੇਹੱਦ ਦਿਲਚਸਪ ਅਤੇ ਸਿੱਖਿਆਦਾਇਕ ਇੰਟਰਐਕਟਿਵ ਸੈਸ਼ਲ ਕਰਵਾਏ ਗਏ। 

ਇਨ੍ਹਾਂ ਹਸਤੀਆਂ ਵਿੱਚ ਪ੍ਰਸਿੱਧ ਕਾਮੇਡੀਅਨ ਅਤੇ ਅਦਾਕਾਰ ਕੀਕੂ ਸ਼ਾਰਦਾ, ਹਿਤਾਚੀ ਸਿਸਟਮਜ਼ ਇੰਡੀਆ ਦੇ ਸੀਨੀਅਰ ਉੱਪ ਪ੍ਰਧਾਨ ਅਤੇ ਗਲੋਬਲ ਹੈੱਡ ਮਨਦੀਪ ਸਿੰਘ, ਕੈਲਟਨ ਟੈੱਕ ਸਾਲਿਊਸ਼ਨਜ਼ ਲਿਮਟਿਡ ਦੇ ਉੱਪ ਪ੍ਰਧਾਨ (ਟੈਕਨਾਲੋਜੀ) ਸੁਸ਼ੀਲ ਕੁਮਾਰ ਤ੍ਰਿਪਾਠੀ ਅਤੇ ਐਨਐਸਆਈਐਲ/ਇਸਰੋ ਦੇ ਜਨਰਲ ਮੈਨੇਜਰ (ਸੈਟੇਲਾਈਟ) ਡਾ. ਐਸ ਮੰਗੇਸ਼ ਵਰਗੇ ਵੱਡੇ ਨਾਮ ਸ਼ਾਮਲ ਸਨ। ਆਪਣੇ ਮੁੱਖ ਭਾਸ਼ਣ ਦੌਰਾਨ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦਿਆਂ ਪੰਜਾਬ ਦੇ ਰਾਜਪਾਲ ਕਟਾਰੀਆ ਨੇ ਕਿਹਾ, "ਭਾਰਤ ਦੇ ਨੌਜਵਾਨਾਂ ਨੂੰ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਸਿਰਫ਼ ਪੱਛਮੀ ਮੁਲਕਾਂ ਉੱਪਰ ਹੀ ਨਿਰਭਰ ਨਹੀਂ ਰਹਿਣਾ ਚਾਹੀਦਾ, ਸਗੋਂ ਆਪਣੇ ਦੇਸ਼ ਦੀ ਅਮੀਰ ਅਤੇ ਡੂੰਘੀਆਂ ਜੜ੍ਹਾਂ ਵਾਲੀ ਗਿਆਨ ਵਿਰਾਸਤ ਨਾਲ ਵੀ ਦੁਬਾਰਾ ਜੁੜਨਾ ਚਾਹੀਦਾ ਹੈ। 

ਤੁਸੀਂ ਕੋਈ ਆਮ ਵਿਦਿਆਰਥੀ ਨਹੀਂ ਹੋ, ਤੁਸੀਂ ਮਹਾਨ ਆਰੀਆਭੱਟ, ਚਰਕ, ਸੁਸ਼ਰੁਤ, ਪਾਣਿਨੀ ਅਤੇ ਚਾਣਕਿਆ ਵਰਗੇ ਯੁੱਗ ਪੁਰਸ਼ਾਂ ਦੀ ਬੌਧਿਕ ਅਤੇ ਵਿਗਿਆਨਕ ਵਿਰਾਸਤ ਦੇ ਸਿੱਧੇ ਵਾਰਸ ਹੋ। ਤੁਹਾਡੇ ਅੰਦਰ ਵੀ ਉਹੀ ਚਮਕ, ਖੋਜ ਦੀ ਕੁਸ਼ਲਤਾ ਅਤੇ ਜਗਿਆਸਾ ਦੀ ਭਾਵਨਾ ਲੁਕੀ ਹੋਈ ਹੈ, ਜੋ 21ਵੀਂ ਸਦੀ ਵਿੱਚ ਭਾਰਤ ਨੂੰ ਇੱਕ ਵਾਰ ਫ਼ਿਰ 'ਵਿਸ਼ਵ ਗੁਰੂ' ਵਜੋਂ ਗਲੋਬਲ ਲੀਡਰਸ਼ਿਪ ਦੇ ਸਿਖ਼ਰ ਤੱਕ ਲੈਕੇ ਜਾਵੇਗੀ।" ਚੰਡੀਗੜ੍ਹ ਯੂਨੀਵਰਸਿਟੀ ਦੀਆ ਸਕਾਲਰਸ਼ਿਪ ਸਕੀਮਾਂ ਦੀ ਦਿਲੋਂ ਸ਼ਲਾਘਾ ਕਰਦਿਆਂ ਰਾਜਪਾਲ ਕਟਾਰੀਆ ਨੇ ਅੱਗੇ ਕਿਹਾ, "ਇਸ ਸਾਲ ਵੀ ਯੂਨੀਵਰਸਿਟੀ ਵੱਲੋਂ ਕੁੱਲ 7,000 ਹੋਣਹਾਰ ਵਿਦਿਆਰਥੀਆਂ ਨੂੰ ਲਗਭਗ 200 ਕਰੋੜ ਰੁਪਏ ਦੀ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ, ਜਿਸ ਵਿੱਚੋਂ 2,800 ਸਾਡੀਆਂ ਧੀਆਂ ਹਨ। 

ਸਮਾਜ ਵਿੱਚ ਸਮਾਨਤਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਵੱਲ ਇਹ ਇੱਕ ਬਹੁਤ ਹੀ ਮਜ਼ਬੂਤ ਅਤੇ ਮਿਸਾਲੀ ਕਦਮ ਹੈ। ਯੂਨੀਵਰਸਿਟੀ ਹੁਣ ਤੱਕ ਸੀਯੂ- ਸੀਈਟੀ ਸਕਾਲਰਸ਼ਿਪ ਸਕੀਮ ਤਹਿਤ ਲਗਭਗ 50,000 ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇ ਚੁੱਕੀ ਹੈ। ਪਿਛਲੇ 13 ਸਾਲਾਂ ਦੌਰਾਨ, ਚੰਡੀਗੜ੍ਹ ਯੂਨੀਵਰਸਿਟੀ ਨੇ ਵੱਖ-ਵੱਖ ਹੋਰ ਕੈਟਾਗਰੀਆਂ ਦੇ ਅਧੀਨ ਲਗਭਗ 2.5 ਲੱਖ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਹੈ, ਜਿਨ੍ਹਾਂ ਵਿੱਚੋਂ 82,000 ਤੋਂ ਵੱਧ ਸਾਡੀਆਂ ਧੀਆਂ ਹਨ। 

ਇਹ ਹੈਰਾਨੀਜਨਕ ਅੰਕੜਾ ਇਸ ਗੱਲ ਦਾ ਪੁਖ਼ਤਾ ਸਬੂਤ ਹੈ ਕਿ ਯੂਨੀਵਰਸਿਟੀ ਦੀ ਨੇਕ ਸੋਚ ਅਤੇ ਦ੍ਰਿੜ ਇਰਾਦਾ ਮਾਣਯੋਗ ਪ੍ਰਧਾਨ ਮੰਤਰੀ ਦੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਦੇ ਨਾਹਰੇ ਨੂੰ ਅਸਲ ਜ਼ਮੀਨੀ ਹਕੀਕਤ ਵਿੱਚ ਬਦਲ ਰਿਹਾ ਹੈ।" ਇਸ ਮੌਕੇ ਆਪਣੇ ਸੰਬੋਧਨ ਵਿੱਚ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ ਨੇ ਕਿਹਾ, "ਚੰਡੀਗੜ੍ਹ ਯੂਨੀਵਰਸਿਟੀ ਨੇ ਹਮੇਸ਼ਾ ਹੋਣਹਾਰ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਦੇ ਰਾਹ ਵਿੱਚ ਆਉਣ ਵਾਲੀਆਂ ਵਿੱਤੀ ਰੁਕਾਵਟਾਂ ਨੂੰ ਦੂਰ ਕਰਨ ਦਾ ਯਤਨ ਕੀਤਾ ਹੈ। 

ਸੀਯੂ-ਸੀਈਟੀ ਰਾਹੀਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਇਹ ਸਕਾਲਰਸ਼ਿਪ ਸਿਰਫ਼ ਇੱਕ ਆਰਥਿਕ ਮਦਦ ਨਹੀਂ ਹੈ, ਸਗੋਂ ਇਹ ਉਹਨਾਂ ਦੀ ਯੋਗਤਾ ਦਾ ਸਨਮਾਨ ਹੈ। ਇਹ ਉਹਨਾਂ ਦੀ ਸਖ਼ਤ ਮਿਹਨਤ, ਉਹਨਾਂ ਦੇ ਮਾਪਿਆਂ ਦੀਆਂ ਕੁਰਬਾਨੀਆਂ ਅਤੇ ਉਹਨਾਂ ਦੇ ਸੁਪਨਿਆਂ ਦਾ ਪ੍ਰਤੀਕ ਹੈ। 

ਸਕਾਲਰਸ਼ਿਪ ਮਿਲਣਾ ਇੱਕ ਵੱਡੀ ਪ੍ਰਾਪਤੀ ਜ਼ਰੂਰ ਹੈ, ਪਰ ਇਸ ਦਾ ਅਸਲ ਮਕਸਦ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਇਸ ਲਈ, ਚੰਡੀਗੜ੍ਹ ਯੂਨੀਵਰਸਿਟੀ ਸੀਯੂ-ਸੀਈਟੀ-2026 ਸਕਾਲਰਸ਼ਿਪ ਦਾ ਮੁੱਖ ਉਦੇਸ਼ ਹੋਣਹਾਰ ਅਤੇ ਆਰਥਿਕ ਤੌਰ 'ਤੇ ਪੱਛੜੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਵਿੱਤੀ ਤੰਗੀ ਦੇ ਵਿਸ਼ਵ ਪੱਧਰੀ ਸਿੱਖਿਆ ਹਾਸਲ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।"

ਇਸ ਸਮਿਟ ਦਾ ਇੱਕ ਸਭ ਤੋਂ ਖਾਸ ਅਤੇ ਮੁੱਖ ਆਕਰਸ਼ਣ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਸ਼ਾਲ ਕੈਂਪਸ ਦਾ ਗਾਈਡ ਟੂਰ (ਸਰਵੇਖਣ) ਰਿਹਾ। ਇਸ ਦੌਰਾਨ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀਆਂ ਆਧੁਨਿਕ ਅਤੇ ਹਾਈ-ਟੈਕ ਲੈਬਾਰਟਰੀਆਂ, ਵਿਸ਼ਵ ਪੱਧਰੀ ਸਹੂਲਤਾਂ ਅਤੇ ਬਿਹਤਰੀਨ ਸਿੱਖਿਆ ਕੇਂਦਰਾਂ ਨੂੰ ਨੇੜਿਓਂ ਦੇਖਣ ਅਤੇ ਸਮਝਣ ਦਾ ਮੌਕਾ ਮਿਲਿਆ, ਜਿਸ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

 

Tags: Gulab Chand Kataria , Governor of Punjab , Punjab Governor , Punjab Raj Bhavan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD