Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

31 ਨਿੱਜੀ ਸਕੂਲਾਂ, ਸਮਾਜਿਕ ਸੰਸਥਾਵਾਂ ਤੇ ਜਾਗਰੂਕ ਨਾਗਰਿਕਾਂ ਦੇ ਸਹਿਯੋਗ ਨਾਲ ਚਲਾਈ ਗਈ ਮੁਹਿੰਮ

Aashika Jain, DC Hoshiarpur, Deputy Commissioner Hoshiarpur, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 03 Jun 2026

Last updated on: Jun 03, 2026, 15:43 IST

ਵਿਸ਼ਵ ਵਾਤਾਵਰਣ ਦਿਵਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ, ਰੈੱਡ ਕ੍ਰਾਸ ਸੁਸਾਇਟੀ ਅਤੇ ਬਿਯੌਂਡ ਦਾ ‘ਆਈ’ ਟਰੱਸਟ ਫਾਊਂਡੇਸ਼ਨ ਦੇ ਸਾਂਝੇ ਯਤਨਾਂ ਨਾਲ ਚਲਾਈ ਗਈ ਜ਼ਿਲ੍ਹਾ ਪੱਧਰੀ ਈ-ਵੇਸਟ ਇਕੱਠਾ ਕਰਨ ਮੁਹਿੰਮ ਤਹਿਤ ਲਗਭਗ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਇਕੱਠਾ ਕਰਕੇ ਅਧਿਕਾਰਤ ਰੀਸਾਈਕਲਰ ਨੂੰ ਵਿਗਿਆਨਕ ਢੰਗ ਨਾਲ ਰੀਸਾਈਕਲਿੰਗ ਲਈ ਭੇਜਿਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬਿਯੌਂਡ ਦਾ ‘ਆਈ’ ਟਰੱਸਟ ਫਾਊਂਡੇਸ਼ਨ ਅਤੇ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਵੱਲੋਂ ‘ਚੜ੍ਹਦਾ ਸੂਰਜ’ ਮੁਹਿੰਮ ਅਧੀਨ ਈ-ਵੇਸਟ ਪ੍ਰਬੰਧਨ ਲਈ ਕੀਤੀ ਗਈ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਪਹਿਲ ਹੈ। 

ਉਨ੍ਹਾਂ ਦੱਸਿਆ ਕਿ ਕੇਵਲ 15 ਦਿਨਾਂ ਵਿੱਚ ਸਕੂਲਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਜਾਗਰੂਕ ਨਾਗਰਿਕਾਂ ਦੇ ਸਹਿਯੋਗ ਨਾਲ ਲਗਭਗ ਡੇਢ ਟਨ ਈ-ਵੇਸਟ ਇਕੱਠਾ ਕੀਤਾ ਗਿਆ, ਜਿਸ ਨੂੰ ਹੁਣ ਵਿਗਿਆਨਕ ਢੰਗ ਨਾਲ ਰੀਸਾਈਕਲਿੰਗ ਲਈ ਭੇਜਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਹਿਲ ਨਾ ਸਿਰਫ਼ ਈ-ਵੇਸਟ ਪ੍ਰਬੰਧਨ ਨੂੰ ਹੋਰ ਬਿਹਤਰ ਅਤੇ ਵਿਗਿਆਨਕ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗੀ, ਸਗੋਂ ਬੱਚਿਆਂ ਅਤੇ ਨਾਗਰਿਕਾਂ ਵਿੱਚ ਇਲੈਕਟ੍ਰਾਨਿਕ ਕੂੜੇ ਦੇ ਸੁਰੱਖਿਅਤ ਨਿਪਟਾਰੇ ਪ੍ਰਤੀ ਜਾਗਰੂਕਤਾ ਵੀ ਵਧਾਏਗੀ। 

ਉਨ੍ਹਾਂ ਕਿਹਾ ਕਿ ਈ-ਵੇਸਟ ਦੀ ਆਰਥਿਕ ਮਹੱਤਤਾ ਵੀ ਹੁੰਦੀ ਹੈ ਅਤੇ ਜੇਕਰ ਇਸ ਨੂੰ ਅਧਿਕਾਰਤ ਰੀਸਾਈਕਲਰਾਂ ਤੱਕ ਪਹੁੰਚਾਇਆ ਜਾਵੇ ਤਾਂ ਇਸ ਨੂੰ ਦੁਬਾਰਾ ਵਰਤੋਂ ਵਿੱਚ ਲਿਆ ਕੇ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ। ਆਸ਼ਿਕਾ ਜੈਨ ਨੇ ਕਿਹਾ ਕਿ ਇਹ ਕੋਈ ਇੱਕ ਵਾਰ ਦੀ ਮੁਹਿੰਮ ਨਹੀਂ ਹੈ, ਸਗੋਂ ਇਸ ਨੂੰ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ। 

ਉਨ੍ਹਾਂ ਸਕੂਲਾਂ, ਸਮਾਜਿਕ ਸੰਸਥਾਵਾਂ, ਐਨਜੀਓਜ਼ ਅਤੇ ਜਾਗਰੂਕ ਨਾਗਰਿਕਾਂ ਨੂੰ ਇਸ ਲੋਕ-ਹਿਤੈਸ਼ੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਵਧਾਈ ਦਿੱਤੀ ਅਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਠੋਸ ਕੂੜਾ ਪ੍ਰਬੰਧਨ ਅਪਣਾਉਣ ਅਤੇ ਵੱਖ-ਵੱਖ ਕਿਸਮ ਦੇ ਕੂੜੇ ਲਈ ਵੱਖਰੇ ਡਸਟਬਿਨ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਬਿਯੌਂਡ ਦਾ ‘ਆਈ’ ਟਰੱਸਟ ਫਾਊਂਡੇਸ਼ਨ ਦੇ ਯਤਨਾਂ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਅਤੇ ਸੰਯੁਕਤ ਸਕੱਤਰ ਆਦਿਤਿਆ ਰਾਣਾ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਨਿਭਾਈ ਗਈ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ।

ਬਿਯੌਂਡ ਦਾ ‘ਆਈ’ ਟਰੱਸਟ ਫਾਊਂਡੇਸ਼ਨ ਦੀ ਸੰਸਥਾਪਕ ਮਨਵੀਰ ਸਿੰਘ ਨੇ ‘ਚੜ੍ਹਦਾ ਸੂਰਜ’ ਮੁਹਿੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਜ਼ਿਲ੍ਹਾ ਈ-ਵੇਸਟ ਇਕੱਠਾ ਕਰਨ ਮੁਹਿੰਮ ਦੀ ਸਫਲਤਾ ਸਾਰੇ ਭਾਗੀਦਾਰਾਂ ਨਾਲ ਸਾਂਝੀ ਕੀਤੀ ਅਤੇ ਇਸ ਵਿੱਚ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਅਤੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ।

ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਵਿੱਚ ਇਲੈਕਟ੍ਰਾਨਿਕ ਕੂੜੇ ਦੇ ਸੁਰੱਖਿਅਤ ਅਤੇ ਵਿਗਿਆਨਕ ਨਿਪਟਾਰੇ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਤਹਿਤ ਵਿਦਿਆਰਥੀਆਂ ਨੂੰ ਆਪਣੇ ਘਰਾਂ ਵਿੱਚ ਪਏ ਬੇਕਾਰ ਜਾਂ ਖਰਾਬ ਇਲੈਕਟ੍ਰਾਨਿਕ ਉਪਕਰਣ ਸਕੂਲਾਂ ਵਿੱਚ ਜਮ੍ਹਾਂ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। 

ਬਾਅਦ ਵਿੱਚ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਇਹ ਈ-ਵੇਸਟ ਇਕੱਠਾ ਕਰਕੇ ਅਧਿਕਾਰਤ ਰੀਸਾਈਕਲਿੰਗ ਕੇਂਦਰ, ਲੁਧਿਆਣਾ ਭੇਜਿਆ ਗਿਆ। ਸਮਾਗਮ ਵਿੱਚ ਜ਼ਿਲ੍ਹੇ ਦੇ 18 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਨੁਮਾਇੰਦਿਆਂ ਸਮੇਤ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਮੈਂਬਰ ਹਾਜ਼ਰ ਰਹੇ। ਮੁਹਿੰਮ ਵਿੱਚ ਜ਼ਿਲ੍ਹੇ ਦੇ 31 ਨਿੱਜੀ ਸਕੂਲਾਂ ਨੇ ਸਰਗਰਮ ਭਾਗੀਦਾਰੀ ਨਿਭਾਈ।

ਮੁਹਿੰਮ ਦੌਰਾਨ ਈ-ਵੇਸਟ ਦੇ ਵਿਗਿਆਨਕ ਨਿਪਟਾਰੇ ਪ੍ਰਤੀ ਜਾਗਰੂਕਤਾ ਦਿਖਾਉਂਦੇ ਹੋਏ ਆਪਣਾ ਇਲੈਕਟ੍ਰਾਨਿਕ ਕੂੜਾ ਸਵੈ-ਇੱਛਾ ਨਾਲ ਜਮ੍ਹਾਂ ਕਰਵਾਉਣ ਵਾਲੇ ਨਾਗਰਿਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚ ਗੁਰਸਿਮਰਨ ਹਸਪਤਾਲ ਦੇ ਸੰਚਾਲਕ ਡਾ. ਸੰਦੀਪ ਸਿੰਘ, ਬਾਲ ਰੋਗ ਮਾਹਰ ਡਾ. ਡੀ.ਵੀ. ਸਲਵਾਨ ਅਤੇ ਸਮਾਜਸੇਵਿਕਾ ਨਾਜ਼ਮ ਰਿਆੜ ਪ੍ਰਮੁੱਖ ਤੌਰ ‘ਤੇ ਸ਼ਾਮਲ ਰਹੇ। 

ਸਨਮਾਨਤ ਸੰਸਥਾਵਾਂ ਵਿਚ ਵਿੱਚ ਵਿਦਿਆ ਮੰਦਰ ਸਕੂਲ, ਹੁਸ਼ਿਆਰਪੁਰ, ਅਕੈਡਮਿਕ ਹਾਈਟਸ ਪਬਲਿਕ ਸਕੂਲ, ਚੌਧਰੀ ਬਲਬੀਰ ਸਿੰਘ ਸਕੂਲ, ਡੀ.ਏ.ਵੀ. ਮਾਡਲ ਸਕੂਲ, ਪੱਟੀ, ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਤੇ ਪੰਡੋਰੀ ਖਜੂਰ ਸਕੂਲ ਸ਼ਾਮਲ ਹਨ। ਇਸ ਤੋਂ ਇਲਾਵਾ ਸਤਿਆ ਸਾਈ ਵਿਦਿਆ ਨਿਕੇਤਨ ਸਕੂਲ, ਟਾਡਲਰਜ਼ ਹੋਮ ਸਕੂਲ, ਹੁਸ਼ਿਆਰਪੁਰ ਸਮੇਤ ਸਾਰੇ ਭਾਗੀਦਾਰ ਸਕੂਲਾਂ ਨੂੰ ਵੀ ਮੁਹਿੰਮ ਵਿੱਚ ਉਤਸ਼ਾਹਪੂਰਵਕ ਭਾਗ ਲੈਣ ਲਈ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤੇ ਗਏ।

ਪ੍ਰੋਗਰਾਮ ਵਿੱਚ ਚਾਰਟਰਡ ਅਕਾਊਂਟੈਂਟ ਨੈਂਸੀ ਸਿੰਘ, ਮਾਸਟਰਮਾਈਂਡ ਇੰਸਟੀਚਿਊਟ ਦੇ ਮੁਖੀ ਅਤੇ ਸੰਸਕਾਰੀ ਸਟੂਡੈਂਟਸ ਐਨਜੀਓ ਦੇ ਸੰਸਥਾਪਕ ਮਨੀ ਗੋਗੀਆ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD