ਬਲਬੀਰ ਸਿੰਘ ਪਨੂੰ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਪਿੰਡ ਦਮੋਦਰ ਤੋਂ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਅਤੇ ਮਾਣ ਵਾਲਾ ਦਿਨ ਹੈ ਕਿ ਪਿੰਡ ਦਾਮੋਦਰ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸਾਡੇ ਬਜ਼ੁਰਗਾਂ ਅਤੇ ਸੰਗਤਾਂ ਨੂੰ ਆਪਣੇ ਇਤਿਹਾਸਕ ਤੇ ਧਾਰਮਿਕ ਵਿਰਸੇ ਨਾਲ ਜੋੜਨ ਵਿੱਚ ਇੱਕ ਮੀਲ ਪੱਥਰ ਸਾਬਤ ਹੋ ਰਿਹਾ ਹੈ। ਉਨ੍ਹਾਂ ਯਾਤਰਾ 'ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਮੁਬਾਰਕਬਾਦ ਦਿੱਤੀ ਅਤੇਧਾਰਮਿਕ ਯਾਤਰਾ ਸੁਖਦ ਅਤੇ ਸਫਲ ਰਹੇ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ।
ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਬਲਬੀਰ ਸਿੰਘ ਪਨੂੰ ਦਾ ਧੰਨਵਾਦ ਕਰਦਿਆਂ ਕਿ 'ਮੁੱਖ ਮੰਤਰੀ ਤੀਰਥ ਯੋਜਨਾ' ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।