Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ

Deepshikha Sharma, DC Ferozepur, Deputy Commissioner Ferozepur, Ferozepur

Gurpreet Singh

Gurpreet Singh

5 Dariya News

ਫਿਰੋਜ਼ਪੁਰ , 03 Jun 2026

Last updated on: Jun 03, 2026, 15:55 IST

ਜਨਗਣਨਾ-2027 ਦੇ ਪਹਿਲੇ ਫੇਜ਼ (ਹਾਊਸ ਲਿਸਟਿੰਗ ਆਪਰੇਸ਼ਨ) ਦਾ ਕੰਮ ਸਭ ਤੋਂ ਪਹਿਲਾਂ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਫਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਨਮਾਨਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਨੇ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਹੈ, ਜੋ ਹੋਰਨਾਂ ਲਈ ਵੀ ਪ੍ਰੇਰਣਾਦਾਇਕ ਹੈ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਫੇਜ਼ ਤਹਿਤ ਹਾਊਸ ਲਿਸਟਿੰਗ ਆਪਰੇਸ਼ਨ ਦਾ ਕੰਮ 15 ਮਈ 2026 ਤੋਂ ਸ਼ੁਰੂ ਹੋਇਆ ਸੀ, ਜੋ 13 ਜੂਨ 2026 ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਵੱਡੀ ਗਿਣਤੀ ਵਿੱਚ ਗਿਣਤੀਕਾਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ, ਜੋ ਘਰ-ਘਰ ਜਾ ਕੇ ਆਨਲਾਈਨ ਪੋਰਟਲ ਰਾਹੀਂ ਲੋੜੀਂਦਾ ਡਾਟਾ ਇਕੱਤਰ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਪੂਰਾ ਸਹਿਯੋਗ ਦੇਣ ਅਤੇ ਗਿਣਤੀਕਾਰਾਂ ਨੂੰ ਸਹੀ ਤੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਕਾਰਜ ਦੌਰਾਨ ਕਿਸੇ ਵੀ ਨਾਗਰਿਕ ਤੋਂ ਆਧਾਰ ਕਾਰਡ, ਪੈਨ ਕਾਰਡ, ਬੈਂਕ ਵੇਰਵੇ ਜਾਂ ਕਿਸੇ ਵੀ ਤਰ੍ਹਾਂ ਦਾ ਓ.ਟੀ.ਪੀ. ਨਹੀਂ ਮੰਗਿਆ ਜਾਵੇਗਾ। 

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਅਧਿਕਾਰਿਤ ਗਿਣਤੀਕਾਰਾਂ ਨੂੰ ਵਿਸ਼ੇਸ਼ ਪਛਾਣ ਪੱਤਰ (ਆਈ.ਡੀ. ਕਾਰਡ) ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਤੇ ਕਿਊ.ਆਰ. ਕੋਡ ਦਰਜ ਹੈ। ਨਾਗਰਿਕ ਇਸ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਗਿਣਤੀਕਾਰ ਦੀ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਤਸੱਲੀ ਕਰ ਸਕਦੇ ਹਨ ਕਿ ਉਹ ਅਧਿਕਾਰਿਤ ਕਰਮਚਾਰੀ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਨਾਲ ਸਬੰਧਤ ਇੱਕ ਅਹਿਮ ਪ੍ਰਕਿਰਿਆ ਹੈ, ਇਸ ਲਈ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਵਿੱਚ ਆਪਣਾ ਯੋਗਦਾਨ ਪਾਵੇ ਅਤੇ ਗਿਣਤੀਕਾਰਾਂ ਨੂੰ ਲੋੜੀਂਦਾ ਸਹਿਯੋਗ ਦੇਵੇ। ਇਸ ਮੌਕੇ ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ- ਵਧੀਕ ਜਿਲਾ ਸੈਂਸਜ ਅਫਸਰ ਫਿਰੋਜ਼ਪੁਰ ਦੇ ਸ਼੍ਰੀ ਤਰਸੇਮ ਲਾਲ ਸਹਾਇਕ ਖੋਜ ਅਫਸਰ, ਗਿਰੀਸ਼ ਗਰੋਵਰ ਇੰਨਵੈਸਟੀਗੇਟਰ, ਗੁਰਨਾਮ ਸਿੰਘ ਅਤੇ ਅੰਕੁਸ਼ ਵਡੇਰਾ ਯੰਗ ਪ੍ਰੋਫੈਸ਼ਨਲ ਆਦਿ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD