Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਰਾਜਨੀਤਿਕ ਪਾਰਟੀਆਂ ਨੂੰ ਜਲਦ ਤੋਂ ਜਲਦ ਆਪਣੇ ਬੀ.ਐਲ.ਏ ਨਿਯੁਕਤ ਕਰਨ ਦੀ ਕੀਤੀ ਅਪੀਲ

Dalwinderjit Singh, DC Amritsar, Amritsar, Deputy Commissioner Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 03 Jun 2026

Last updated on: Jun 03, 2026, 16:06 IST

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ-2026) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਦੀ ਪਹਿਲੀ ਮੰਜ਼ਿਲ `ਤੇ ਸਥਿਤ ਕਮਰਾ ਨੰਬਰ 168 (ਮੀਟਿੰਗ ਹਾਲ) ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੂੰ ਐਸ.ਆਈ.ਆਰ-2026 ਦੇ ਨਵੇਂ ਸੋਧੇ ਹੋਏ ਸ਼ਡਿਊਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ। 

ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਨੋਟਿਸ ਫੇਜ਼ ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਰਹੇਗਾ, ਉਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ ਇਨਿਯੂਮੀਰੇਸ਼ਨ ਫਾਰਮ ਭਰਨਾ ਪਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ 07.06.2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ `ਤੇ ਬੀ.ਐਲ.ਓਜ਼ ਵੱਲੋਂ ਵਿਸ਼ੇਸ਼ (ਸਪੈਸ਼ਲ) ਕੈਂਪ ਲਗਾਏ ਜਾਣਗੇ। 

ਇਨ੍ਹਾਂ ਕੈਂਪਾ ਦਾ ਮੁੱਖ ਉਦੇਸ਼ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਨੂੰ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਕਰਨਾ ਹੋਵੇਗਾ। ਉਹਨਾਂ ਸੂਚਿਤ ਕੀਤਾ ਕਿ ਜ਼ਿਲ੍ਹੇ ਵਿੱਚ ਕੁੱਲ 19,71,604 ਵੋਟਰਾਂ ਵਿੱਚੋ ਹੁਣ ਤੱਕ 17,38,253 ਵੋਟਰਾ ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫਲਤਾ ਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਅਜੇ ਵੀ ਜ਼ਿਲ੍ਹੇ ਦੇ 2,33,351 ਵੋਟਰ ਅਨਮੈਪਡ ਹਨ, ਜਿਨ੍ਹਾਂ ਨੂੰ ਕਵਰ ਕਰਨਾ ਅਤੀ ਜ਼ਰੂਰੀ ਹੈ। 

ਇਨ੍ਹਾ ਨੂੰ ਕਵਰ ਕਰਨ ਲਈ ਸਮੂਹ ਚੋਣ ਹਲਕਿਆਂ ਦੇ ਅਨਮੈਪਡ ਵੋਟਰ ਦੀ ਬੂਥ ਵਾਇਜ਼ ਲਿਸਟਾ ਦੀ ਹਾਰਡ ਕਾਪੀ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਸਪਲਾਈ ਕੀਤੀਆ ਗਈਆਂ ਅਤੇ ਬੇਨਤੀ ਕੀਤੀ ਗਈ ਇਨ੍ਹਾ ਲਿਸਟਾ ਨੂੰ ਬੀ.ਐਲ.ਏ/ਪਾਰਟੀ ਵਰਕਰਾ ਨਾਲ ਸਾਂਝੀਆਂ ਕੀਤੀਆਂ ਜਾਣ ਅਤੇ ਮਿਤੀ 07.06.2026 ਨੂੰ ਵੋਟਰਾ ਦੀ ਵੱਧ ਤੋਂ ਵੱਧ ਮੈਪਿੰਗ ਕਰਵਾਈ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ ਦੀ ਇਸ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ `ਤੇ ਜਲਦ ਤੋਂ ਜਲਦ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ। ਇਸ ਸਬੰਧੀ 15 ਜੂਨ ਤੋਂ 19 ਜੂਨ ਤੱਕ ਬੀ.ਐਲ.ਏਜ਼ ਲਈ ਚੋਣ ਹਲਕੇ ਵਿੱਚ ਟ੍ਰੇਨਿੰਗ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। 

ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਏਜ਼ ਦੀ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਸ਼ਮੂਲੀਅਤ ਯਕੀਨੀ ਬਣਾਉਣ। ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਰਾਜਿੰਦਰ ਸਿੰਘ ਕਾਹਲੋਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

 

 

Tags: Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD