Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

Rahul Chaba, DC Faridkot, Deputy Commissioner Faridkot, Faridkot

Gurpreet Singh

Gurpreet Singh

5 Dariya News

ਫਰੀਦਕੋਟ , 03 Jun 2026

Last updated on: Jun 03, 2026, 16:30 IST

ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਐਨਯੂਮਰੇਸ਼ਨ ਫਾਰਮ ਭਰਵਾਏ ਜਾਣਗੇ। ਇਸੇ ਸਮੇਂ ਦੌਰਾਨ 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਤੋਂ ਐਨਯੂਮਰੇਸ਼ਨ ਫਾਰਮ ਪ੍ਰਾਪਤ ਹੋਣਗੇ, ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਉਪਰੰਤ 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਦੌਰਾਨ ਹੀ 3 ਅਗਸਤ ਤੋਂ 28 ਸਤੰਬਰ 2026 ਤੱਕ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਐਸ.ਆਈ.ਆਰ. ਦੌਰਾਨ ਡਰਾਫਟ ਵੋਟਰ ਸੂਚੀ ਵਿੱਚ ਕੀਤੀਆਂ ਗਈਆਂ ਸੋਧਾਂ, ਨਵੀਆਂ ਸ਼ਮੂਲੀਅਤਾਂ, ਨਾਮ ਕਟੌਤੀਆਂ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੇ ਆਧਾਰ ’ਤੇ 1 ਅਕਤੂਬਰ 2026 ਨੂੰ ਅਪਡੇਟ ਕੀਤੀ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਭੂਮਿਕਾ ਬਹੁਤ ਜ਼ਰੂਰੀ ਹੈ। 

ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ (ਬੀ.ਐੱਲ.ਏ.) ਨਿਯੁਕਤ ਕਰਨ ਅਤੇ ਐਸ.ਆਈ.ਆਰ. ਦੌਰਾਨ ਬੀ.ਐੱਲ.ਓਜ਼ ਦਾ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋਵੇ।

ਮੀਟਿੰਗ ਵਿੱਚ ਸ੍ਰੀਮਤੀ ਪੂਨਮ ਸਿੱਧੂ ਚੋਣ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ੍ਰੀ ਅਮਰਜੀਤ ਸਿੰਘ (ਆਮ ਆਦਮੀ ਪਾਰਟੀ), ਸ੍ਰੀ ਮਨਦੀਪ ਸਿੰਘ (ਸ਼੍ਰੋਮਣੀ ਅਕਾਲੀ ਦਲ), ਸ੍ਰੀ ਗੁਰਭਜਨ ਸਿੰਘ ਸੰਧੂ (ਇੰਡੀਅਨ ਨੈਸ਼ਨਲ ਕਾਂਗਰਸ), ਸ੍ਰੀ ਮਨਜੀਤ ਸਿੰਘ (ਬਹੁਜਨ ਸਮਾਜ ਪਾਰਟੀ), ਸ੍ਰੀ ਠਾਕਰ ਸਿੰਘ ਅਤੇ ਸ੍ਰੀ ਹਰਬੰਸ ਸਿੰਘ [ਕਮਿਊਨਿਸਟ ਪਾਰਟੀ ਆਫ਼ ਇੰਡੀਆ (ਐੱਮ)] ਹਾਜ਼ਰ ਸਨ।

 

Tags: Rahul Chaba , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD