Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਸਮਾਰੋਹ ਵਿੱਚ ਪਹੁੰਚ ਕੇ ਦਿੱਤੀਆਂ ਸ਼ੁਭਕਾਮਨਾਵਾਂ

Nayab Singh Saini, Chief Minister of Haryana, BJP Haryana, Kewal Singh Dhillon, BJP Punjab, Tarun Chugh, Iqbal Singh Lalpura, Ashwani Sharma, Vijay Sampla

Gurpreet Singh

Gurpreet Singh

5 Dariya News

ਚੰਡੀਗੜ੍ਹ , 03 Jun 2026

Last updated on: Jun 03, 2026, 16:37 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਪੰਜਾਬ ਦੇ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਆਯੋਜਿਤ ਅਹੁਦਾ ਸੰਭਾਲਣ ਸਮਾਰੋਹ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਸਰਦਾਰ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਹੋਵੇਗੀ ਅਤੇ ਪੰਜਾਬ ਵਿੱਚ ਵੀ ਹਰਿਆਣਾ ਵਾਂਗ ਡਬਲ ਇੰਜਣ ਵਾਲੀ ਸਰਕਾਰ ਬਣੇਗੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਭਾਜਪਾ ਦਫ਼ਤਰ ਵਿੱਚ ਪੂਜਾ ਅਤੇ ਅਰਦਾਸ ਕੀਤੀ ਅਤੇ ਦੀਪ ਪ੍ਰਜਵਲਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇੱਕ ਵਿਚਾਰ-ਅਧਾਰਤ ਸੰਗਠਨ ਹੈ, ਜਿੱਥੇ ਵਿਅਕਤੀ ਨਹੀਂ ਸਗੋਂ ਵਿਚਾਰ ਅਤੇ ਰਾਸ਼ਟਰਹਿਤ ਸਰਵਉੱਚ ਹੁੰਦੇ ਹਨ। ਭਾਜਪਾ ਦਾ ਹਰ ਇੱਕ ਵਰਕਰ ਜਨ ਸੇਵਾ ਅਤੇ ਰਾਸ਼ਟਰ ਨਿਰਮਾਣ ਦੇ ਸੰਕਲਪ ਨਾਲ ਕੰਮ ਕਰਦਾ ਹੈ, ਜਿਸ ਕਾਰਨ ਅੱਜ ਭਾਜਪਾ ਵਿਸ਼ਵ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਕੇ ਉੱਭਰੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਸੁਰੱਖਿਆ, ਖੇਤੀਬਾੜੀ, ਉਦਯੋਗ ਅਤੇ ਦੇਸ਼ ਭਗਤੀ ਦੇ ਖੇਤਰ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਸੂਬੇ ਦੇ ਲੋਕ ਵਿਕਾਸ, ਰੁਜ਼ਗਾਰ, ਖੁਸ਼ਹਾਲੀ ਅਤੇ ਸੁਸ਼ਾਸਨ ਦੀ ਇੱਛਾ ਰੱਖਦੇ ਹਨ ਅਤੇ ਭਾਰਤੀ ਜਨਤਾ ਪਾਰਟੀ ਇਨ੍ਹਾਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਨੇ ਕਿਹਾ ਕਿ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਪੰਜਾਬ ਵਿੱਚ ਨਵੀਂ ਊਰਜਾ, ਨਵੀਂ ਦਿਸ਼ਾ ਅਤੇ ਨਵੀਂ ਮਜ਼ਬੂਤੀ ਮਿਲੇਗੀ ਅਤੇ ਜਨਤਾ ਵਿੱਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਪਿਛਲੇ ਸਾਲਾਂ ਵਿੱਚ ਦੇਸ਼ ਵਿੱਚ ਹੋਏ ਵਿਕਾਸ, ਸੁਸ਼ਾਸਨ ਅਤੇ ਗਰੀਬ ਕਲਿਆਣ ਦੇ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਤੇਜ਼ੀ ਨਾਲ ਵਿਕਸਤ ਰਾਸ਼ਟਰ ਬਣਨ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵੀ ਵਿਕਾਸ, ਨਿਵੇਸ਼, ਉਦਯੋਗ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਹਾਸਲ ਕਰੇਗਾ। ਉਨ੍ਹਾਂ ਨੇ ਭਾਜਪਾ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸੰਗਠਨ ਦੇ ਵਿਸਥਾਰ ਨੂੰ ਆਪਣਾ ਮੁੱਖ ਟੀਚਾ ਬਣਾਉਂਦੇ ਹੋਏ ਪਿੰਡ-ਪਿੰਡ, ਸ਼ਹਿਰ-ਸ਼ਹਿਰ ਅਤੇ ਬੂਥ ਪੱਧਰ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਪਹੁੰਚਾਉਣ। 

ਉਨ੍ਹਾਂ ਨੇ ਕਿਹਾ ਕਿ ਆਉਣ ਵਾਲਾ ਸਮਾਂ ਪੰਜਾਬ ਲਈ ਨਵੇਂ ਮੌਕੇ ਲੈ ਕੇ ਆਵੇਗਾ ਅਤੇ ਜਨਤਾ ਵਿਕਾਸ, ਪਾਰਦਰਸ਼ਤਾ ਅਤੇ ਸੁਸ਼ਾਸਨ ਦੀ ਰਾਜਨੀਤੀ ਨੂੰ ਹੋਰ ਵੱਧ ਸਮਰਥਨ ਦੇਵੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਨੂੰ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸਥਾਪਿਤ ਕਰਨ ਲਈ ਸਮੂਹਿਕ ਯਤਨ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ 'ਤੇ ਕੇਂਦਰੀ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ, ਸਾਬਕਾ ਪ੍ਰਦੇਸ਼ ਪ੍ਰਧਾਨ ਸ੍ਰੀ ਸੁਨੀਲ ਜਾਖੜ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਸ. ਨਰਿੰਦਰ ਸਿੰਘ, ਸਰਦਾਰ ਇਕਬਾਲ ਸਿੰਘ ਲਾਲਪੁਰਾ ਅਤੇ ਵਿਜੇ ਸਾਂਪਲਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਮਾਣਯੋਗ ਵਿਅਕਤੀ ਮੌਜ਼ੂਦ ਸਨ।

 

 

Tags: Nayab Singh Saini , Chief Minister of Haryana , BJP Haryana , Kewal Singh Dhillon , BJP Punjab , Tarun Chugh , Iqbal Singh Lalpura , Ashwani Sharma , Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD