Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ

ਕਿਹਾ: ਔਰਤਾਂ ਨੂੰ ਵਾਅਦੇ ਕੀਤੇ 60,000 ਰੁਪਏ ਦੀ ਬਜਾਏ ਸਿਰਫ਼ 6,000 ਰੁਪਏ ਹੀ ਮਿਲਣਗੇ

Amrinder Singh Raja Warring, Congress, Punjab Congress, Amarinder Singh Raja Warring

Gurpreet Singh

Gurpreet Singh

5 Dariya News

ਚੰਡੀਗੜ੍ਹ , 03 Jun 2026

Last updated on: Jun 03, 2026, 17:01 IST

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਲਈ ਆਮ ਆਦਮੀ ਪਾਰਟੀ ਸਰਕਾਰ ਵੱਲੋਂ 1000 ਰੁਪਏ ਮਹੀਨਾਵਾਰ ਨਕਦ ਸਹਾਇਤਾ ਦੇਣ ਦਾ ਐਲਾਨ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ, ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਘੱਟ ਹੈ, ਬਹੁਤ ਹੀ ਨਾਕਾਫ਼ੀ ਹੈ ਅਤੇ ਬਹੁਤ ਹੀ ਦੇਰ ਨਾਲ ਚੁੱਕਿਆ ਗਿਆ ਕਦਮ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਔਰਤਾਂ ਤੋਂ 1000 ਰੁਪਏ ਮਹੀਨਾਵਾਰ ਸਹਾਇਤਾ ਦਾ ਵਾਅਦਾ ਕਰਕੇ ਵੋਟਾਂ ਲਈਆਂ ਗਈਆਂ, ਲੇਕਿਨ ਹੁਣ ਸਰਕਾਰ ਆਪਣੇ ਕਾਰਜਕਾਲ ਦੇ ਆਖ਼ਰੀ ਪੜਾਅ ਵਿੱਚ ਆ ਕੇ ਇਸ ਯੋਜਨਾ ਦਾ ਐਲਾਨ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਔਰਤਾਂ ਨੂੰ ਪੰਜ ਸਾਲਾਂ ਵਿੱਚ 60,000 ਰੁਪਏ ਮਿਲਣੇ ਚਾਹੀਦੇ ਸਨ, ਹੁਣ ਉਨ੍ਹਾਂ ਨੂੰ ਆਪ ਸਰਕਾਰ ਦੇ ਬਾਕੀ ਬਚੇ ਛੇ ਮਹੀਨਿਆਂ ਦੇ ਕਾਰਜਕਾਲ ਦੌਰਾਨ ਸਿਰਫ਼ 6,000 ਰੁਪਏ ਹੀ ਮਿਲਣਗੇ। ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਬੇਸ਼ਰਮੀ ਭਰੀ ਧੋਖਾਧੜੀ ਹੈ ਕਿ ਤੁਸੀਂ 60,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਿਰਫ਼ 6,000 ਰੁਪਏ ਦੇ ਰਹੇ ਹੋ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਾਂਗਰਸ ਪਾਰਟੀ ਪ੍ਰਤੀ ਔਰਤ 54,000 ਰੁਪਏ ਦੇ ਧੋਖੇ ਖ਼ਿਲਾਫ਼ ਆਪ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਆਪ ਸਰਕਾਰ ਸੱਚਮੁੱਚ ਆਪਣੇ ਵਾਅਦੇ ਪ੍ਰਤੀ ਗੰਭੀਰ ਹੈ, ਤਾਂ ਉਸਨੂੰ ਸੂਬੇ ਦੀ ਹਰ ਔਰਤ ਨੂੰ 54,000 ਰੁਪਏ ਦੀ ਬਕਾਇਆ ਰਕਮ ਅਦਾ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਦੋਂ ਕਾਂਗਰਸ ਦੀ ਸਰਕਾਰ ਬਣੇਗੀ, ਤਾਂ ਉਹ ਇਹ ਯਕੀਨੀ ਬਣਾਏਗੀ ਕਿ ਨਕਦ ਸਹਾਇਤਾ ਸਮੇਤ ਹਰ ਭਲਾਈ ਯੋਜਨਾ ਦਾ ਲਾਭ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਦਿੱਤਾ ਜਾਵੇ। ਇਸ ਸਬੰਧੀ ਵੜਿੰਗ ਨੇ ਕਰਨਾਟਕ ਅਤੇ ਤੇਲੰਗਾਨਾ ਦੀਆਂ ਕਾਂਗਰਸ ਸਰਕਾਰਾਂ ਦੀ ਉਦਾਹਰਨਾਂ ਦਿੰਦਿਆਂ, ਕਿਹਾ ਕਿ ਉੱਥੇ ਸਰਕਾਰ ਬਣਨ ਦੇ ਪਹਿਲੇ ਸਾਲ ਤੋਂ ਹੀ ਔਰਤਾਂ ਨੂੰ ਨਕਦ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਇਹ ਰਕਮ ਹਰ ਮਹੀਨੇ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਂਦੀ ਹੈ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD