Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼

ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨੂੰ ਦੱਸਿਆ ਪੰਜਾਬ ਲਈ ਆਦਰਸ਼ ਮਾਡਲ

Kewal Singh Dhillon, BJP Punjab, Tarun Chugh, Iqbal Singh Lalpura, Ashwani Sharma, Vijay Sampla, Sunil Jakhar, Nayab Singh Saini, Chief Minister of Haryana, BJP Haryana

Gurpreet Singh

Gurpreet Singh

5 Dariya News

ਚੰਡੀਗੜ੍ਹ , 03 Jun 2026

Last updated on: Jun 03, 2026, 17:33 IST

ਪੰਜਾਬ ਭਾਰਤੀ ਜਨਤਾ ਪਾਰਟੀ ਨੇ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਨੂੰ ਪੰਜਾਬ ਲਈ ਆਦਰਸ਼ ਮਾਡਲ ਦੱਸਦਿਆਂ ਸੂਬੇ ਵਿੱਚ ਖੁਸ਼ਹਾਲੀ, ਭਾਈਚਾਰੇ ਅਤੇ ਸੁਸ਼ਾਸਨ ਵਾਲਾ ਪੰਜਾਬ ਸਿਰਜਣ ਦਾ ਸੰਕਲਪ ਦੁਹਰਾਇਆ ਹੈ। ਚੰਡੀਗੜ੍ਹ ਵਿੱਚ ਇਹ ਐਲਾਨ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਕੇ ਪੰਜਾਬ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ।

ਇਹ ਸੰਕਲਪ ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਮੌਕੇ ਪ੍ਰਗਟ ਕੀਤਾ ਗਿਆ। ਸੈਕਟਰ-37 ਸਥਿਤ ਪੰਜਾਬ ਭਾਜਪਾ ਮੁੱਖ ਦਫ਼ਤਰ ਵਿੱਚ ਅਹੁਦਾ ਸੰਭਾਲਣ ਸਮੇਂ ਕੇਵਲ ਸਿੰਘ ਢਿੱਲੋਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਥਾਪਿਤ ਕਰਕੇ ਉਨ੍ਹਾਂ ਦੇ ਸ਼ਾਸਨ ਨੂੰ ਪ੍ਰੇਰਣਾ ਸਰੋਤ ਵਜੋਂ ਪੇਸ਼ ਕੀਤਾ।

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਸਕੱਤਰ ਨਰਿੰਦਰ ਸਿੰਘ ਰੈਣਾ, ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ ਅਤੇ ਸ਼ਵੇਤ ਮਲਿਕ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਡਾ. ਅਸ਼ੋਕ ਮਿੱਤਲ ਵਿਸ਼ੇਸ਼, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢ,  ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਅਤੇ ਸਟੇਟ ਮੀਡੀਆ ਹੈਂਡ ਵਿਨੀਤ ਜੋਸ਼ੀ ਵਿਸ਼ੇਸ ਤੌਰ 'ਤੇ ਮੌਜੂਦ ਸਨ।

ਅਹੁਦਾ ਸੰਭਾਲਣ ਉਪਰੰਤ ਆਪਣੇ ਸੰਬੋਧਨ ਵਿੱਚ ਕੇਵਲ ਸਿੰਘ ਢਿੱਲੋਂ ਨੇ ਕਿਹਾ, “ਮਹਾਰਾਜਾ ਰਣਜੀਤ ਸਿੰਘ ਦਾ ਪੰਜਾਬ ਉਹ ਪੰਜਾਬ ਸੀ ਜਿੱਥੇ ਹਰ ਕਿਸਾਨ ਖੁਸ਼ਹਾਲ ਸੀ, ਹਰ ਧਰਮ ਦਾ ਸਤਿਕਾਰ ਹੁੰਦਾ ਸੀ ਅਤੇ ਕੋਈ ਵੀ ਪੰਜਾਬੀ ਡਰ ਦੇ ਸਾਏ ਹੇਠ ਨਹੀਂ ਜੀਉਂਦਾ ਸੀ। ਅਸੀਂ ਅਜਿਹਾ ਪੰਜਾਬ ਬਣਾਉਣ ਲਈ ਵਚਨਬੱਧ ਹਾਂ ਜਿੱਥੇ ਹਰ ਨਾਗਰਿਕ ਨੂੰ ਬਰਾਬਰੀ ਅਤੇ ਸਨਮਾਨ ਮਿਲੇ।”

ਉਨ੍ਹਾਂ ਪਾਰਟੀ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਭਕਾ ਸਾਥ, ਸਭਕਾ ਵਿਕਾਸ’ ਦੇ ਮੰਤਰ ’ਤੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਇਸੇ ਸੋਚ ਨਾਲ ਪੰਜਾਬ ਵਿੱਚ ਲੋਕਾਂ ਦਾ ਭਰੋਸਾ ਜਿੱਤੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਮ ’ਤੇ ਸੱਤਾ ਹਾਸਲ ਕੀਤੀ, ਪਰ ਹਰ ਵਰਗ ਨੂੰ ਨਿਰਾਸ਼ ਕੀਤਾ ਹੈ। ਪੰਜਾਬ ਦੇ ਲੋਕ ਜਿਸ ਅਸਲ ਬਦਲਾਅ ਦੀ ਉਮੀਦ ਕਰ ਰਹੇ ਹਨ, ਉਹ ਸਿਰਫ਼ ਭਾਜਪਾ ਹੀ ਦੇ ਸਕਦੀ ਹੈ।

ਨਾ ਆਪਦਾ, ਨਾ ਕਾਂਪਦਾ, ਪੰਜਾਬ ਮੰਗਦਾ ਭਾਜਪਾ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਮਹਾਰਾਜਾ ਰਣਜੀਤ ਸਿੰਘ ਦੇ ਸੁਸ਼ਾਸਨ ਤੋਂ ਪ੍ਰੇਰਿਤ ਸਰਕਾਰ ਦੇਵੇਗੀ। ਉਨ੍ਹਾਂ ਇਸ ਨੂੰ ‘ਖਾਲਸਾ ਰਾਜ’ ਦੀ ਭਾਵਨਾ ਨਾਲ ਜੋੜਦਿਆਂ ਕਿਹਾ ਕਿ ਭਾਜਪਾ ਪੰਜਾਬ ਨੂੰ ਵਿਕਾਸ, ਸੁਰੱਖਿਆ ਅਤੇ ਸਮਾਜਿਕ ਸਾਂਝ ਦੀ ਰਾਹ ’ਤੇ ਲੈ ਕੇ ਜਾਵੇਗੀ।

ਉਨ੍ਹਾਂ ਪਾਰਟੀ ਵਰਕਰਾਂ ਨੂੰ ਨਵਾਂ ਨਾਅਰਾ “ਨਾ ਆਪਦਾ, ਨਾ ਕਾਂਪਦਾ, ਪੰਜਾਬ ਮੰਗਦਾ ਭਾਜਪਾ” ਦਿੱਤਾ ਅਤੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੀ ਸਮਰੱਥਾ ਸਿਰਫ਼ ਭਾਜਪਾ ਕੋਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਤੋਂ ਹੀ ‘ਆਪ’ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।

ਭਾਜਪਾ ਨੇ ਪੰਜਾਬ ਲਈ ਕੁਰਬਾਨੀਆਂ ਦਿੱਤੀਆਂ : ਸੁਨੀਲ ਜਾਖੜ

ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਲਈ ਹਮੇਸ਼ਾ ਕੁਰਬਾਨੀਆਂ ਅਤੇ ਤਿਆਗ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰਨ ਲਈ ਇੱਕ ਖੇਤਰੀ ਪਾਰਟੀ ਦੇ ਛੋਟੇ ਭਰਾ ਵਜੋਂ ਵੀ ਭੂਮਿਕਾ ਨਿਭਾਈ। ਅੱਜ ਵੀ ਭਾਜਪਾ ਦਾ ਸਭ ਤੋਂ ਵੱਡਾ ਮਕਸਦ ਚੋਣੀ ਜਿੱਤ ਤੋਂ ਵੱਧ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੈ।

ਕਾਂਗਰਸ ਦਾ ਨਾਮ ਲਏ ਬਿਨਾਂ ਉਨ੍ਹਾਂ ਕਿਹਾ, “ਕੁਝ ਲੋਕ ਆਪਣੇ ਆਪ ਨੂੰ ਧਰਮ ਨਿਰਪੱਖ ਕਹਿੰਦੇ ਹਨ, ਪਰ ਸਿਆਸਤ ਧਰਮ ਅਤੇ ਜਾਤ-ਪਾਤ ਦੇ ਨਾਮ ’ਤੇ ਕਰਦੇ ਹਨ। ਉਹ ਪੰਜਾਬ ਵਿੱਚ ਵੰਡ ਦੀ ਰਾਜਨੀਤੀ ਕਰ ਰਹੇ ਹਨ ਅਤੇ ਇਸ ਦਾ ਇਲਾਜ ਸਿਰਫ਼ ਭਾਜਪਾ ਕੋਲ ਹੈ।” ਪੰਜਾਬ ਭਾਜਪਾ ਦੇ ਸਹਿ-ਪ੍ਰਭਾਰੀ ਨਰਿੰਦਰ ਸਿੰਘ ਰੈਣਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ ਅਤੇ ਪਾਰਟੀ ਸੂਬੇ ਨੂੰ ਵਿਕਾਸ ਦਾ ਨਵਾਂ ਮਾਡਲ ਦੇਵੇਗੀ।

ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਨਸ਼ਿਆਂ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਵਾਅਦੇ ਪੂਰੇ ਨਾ ਕਰਨ ਵਾਲੀ ਰਾਜਨੀਤੀ ਤੋਂ ਮੁਕਤੀ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।

ਇਸ ਮੌਕੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਿਸੇ ਵੀ ਗੱਲ ਨੂੰ ਬੇਲੋੜਾ ਵਿਵਾਦ ਨਾ ਬਣਾਇਆ ਜਾਵੇ। ਉਨ੍ਹਾਂ ਮੰਚ ’ਤੇ ਮੌਜੂਦ ਬੀਬੀ ਪ੍ਰਨੀਤ ਕੌਰ ਅਤੇ ਜੈਇੰਦਰ ਕੌਰ ਦੀ ਹਾਜ਼ਰੀ ਦਾ ਵਿਸ਼ੇਸ਼ ਜ਼ਿਕਰ ਕੀਤਾ। ਇਸ ਇਕੱਠ ਨੂੰ ਇਕਬਾਲ ਸਿੰਘ ਲਾਲਪੁਰਾ, ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਵੀ ਸੰਬੋਧਨ ਕੀਤਾ। 

ਇਸ ਦੌਰਾਨ ਮਨੋਰੰਜਨ ਕਾਲੀਆ, ਮਨਪ੍ਰੀਤ ਸਿੰਘ ਬਾਦਲ, ਸੋਮ ਪ੍ਰਕਾਸ਼, ਰਾਣਾ ਗੁਰਮੀਤ ਸਿੰਘ ਸੋਢੀ, ਸਤਨਾਮ ਸਿੰਘ ਸੰਧੂ, ਸ਼ਵੇਤ ਮਲਿਕ, ਅਸ਼ੋਕ ਮਿੱਤਲ ਅਤੇ ਵਿਕਰਮਜੀਤ ਸਿੰਘ ਸਾਹਨੀ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।

ਭਾਜਪਾ ਦਾ ਨਵਾਂ ਆਇਕਨ ਬਣੇ ਮਹਾਰਾਜਾ ਰਣਜੀਤ ਸਿੰਘ

ਅਮਰ ਸ਼ਹੀਦ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਮਾਰਕ ਭਵਨ, ਸੈਕਟਰ-37ਏ, ਚੰਡੀਗੜ੍ਹ ਵਿਖੇ ਅਹੁਦਾ ਸੰਭਾਲਦਿਆਂ ਕੇਵਲ ਸਿੰਘ ਢਿੱਲੋਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਥਾਪਿਤ ਕਰਨਾ ਦਿਨ ਦਾ ਸਭ ਤੋਂ ਮਹੱਤਵਪੂਰਨ ਪ੍ਰਤੀਕਾਤਮਕ ਸੰਦੇਸ਼ ਰਿਹਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਿਰਫ਼ ਲੀਡਰਸ਼ਿਪ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਨਹੀਂ, ਸਗੋਂ ਉਸ ਵਚਨਬੱਧਤਾ ਦਾ ਪ੍ਰਗਟਾਵਾ ਵੀ ਹੈ ਜਿਸ ਤਹਿਤ ਪੰਜਾਬ ਵਿੱਚ ਉਹੀ ਖੁਸ਼ਹਾਲੀ, ਏਕਤਾ ਅਤੇ ਸ਼ਾਨ ਮੁੜ ਸਥਾਪਿਤ ਕਰਨੀ ਹੈ ਜੋ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੌਰਾਨ ਦੇਖਣ ਨੂੰ ਮਿਲੀ ਸੀ।

ਅਰਦਾਸ ਅਤੇ ਮੰਤਰ ਉਚਾਰਨ ਨਾਲ ਹੋਇਆ ਸ਼ੁਭ ਆਰੰਭ

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਆਪਣੇ ਕਾਰਜਕਾਲ ਦੀ ਸ਼ੁਰੂਆਤ ਅਰਦਾਸ ਅਤੇ ਮੰਤਰ ਉਚਾਰਨ ਨਾਲ ਕੀਤੀ। ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਆਪਣੇ ਨਵੇਂ ਦਫ਼ਤਰ ਵਿੱਚ ਪਹਿਲਾਂ ਅਰਦਾਸ ਕਰਵਾਈ ਗਈ ਅਤੇ ਉਸ ਤੋਂ ਬਾਅਦ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਮੰਤਰ ਉਚਾਰਨ ਕੀਤਾ ਗਿਆ।

ਇਸ ਮੌਕੇ ਨਾਇਬ ਸਿੰਘ ਸੈਣੀ, ਸੌਦਾਨ ਸਿੰਘ, ਤਰੁਣ ਚੁੱਘ, ਨਰਿੰਦਰ ਸਿੰਘ ਰੈਣਾ, ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਸ਼ਵੇਤ ਮਲਿਕ, ਸਤਨਾਮ ਸਿੰਘ ਸੰਧੂ ਅਤੇ ਡਾ. ਅਸ਼ੋਕ ਮਿੱਤਲ ਸਮੇਤ ਹੋਰ ਆਗੂਆਂ ਨੇ ਕੇਵਲ ਸਿੰਘ ਢਿੱਲੋਂ ਨੂੰ ਲੱਡੂ ਖੁਆ ਕੇ ਅਤੇ ਗੁਲਦਸਤੇ ਭੇਟ ਕਰਕੇ ਵਧਾਈ ਦਿੱਤੀ।

 

Tags: Kewal Singh Dhillon , BJP Punjab , Tarun Chugh , Iqbal Singh Lalpura , Ashwani Sharma , Vijay Sampla , Sunil Jakhar , Nayab Singh Saini , Chief Minister of Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD