Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 03 Jun 2026

Last updated on: Jun 03, 2026, 17:44 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2.225 ਕਿਲੋ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੀਚਾ ਦੇ ਵਸਨੀਕ ਸੁਖਦੇਵ ਸਿੰਘ ਉਰਫ਼ ਸੁੱਖ (23) ਅਤੇ ਅੰਮ੍ਰਿਤਸਰ ਦੇ ਪਿੰਡ ਲੋਧੀ ਗੁੱਜਰ ਦੇ ਵਸਨੀਕ ਹਰਜਿੰਦਰ ਸਿੰਘ ਉਰਫ਼ ਜਿੰਦਰ (37) ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਦਤਨ ਅਪਰਾਧੀ ਹਨ ਜਿਨ੍ਹਾਂ ਖ਼ਿਲਾਫ਼ ਪਹਿਲਾਂ ਹੀ ਅਗਵਾ ਅਤੇ ਗੈਰਕਾਨੂੰਨੀ ਹਥਿਆਰ ਰੱਖਣ ਦੇ ਅਪਰਾਧਕ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ (ਚੀਨ ਦਾ ਬਣਿਆ), ਦੋ 9 ਐਮਐਮ ਗਲੌਕ ਪਿਸਤੌਲ (ਆਸਟ੍ਰੀਆ ਦਾ ਬਣਿਆ), ਇੱਕ 9 ਐਮਐਮ ਗਲੌਕ ਪਿਸਤੌਲ (ਅਮਰੀਕਾ ਦਾ ਬਣਿਆ) ਅਤੇ ਦੋ .30 ਬੋਰ ਪਿਸਤੌਲ (ਤੁਰਕੀ ਦਾ ਬਣਿਆ) ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਥਿਤ ਤੌਰ 'ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਪੰਜਾਬ ਵਿੱਚ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਸ਼ੀ ਸੁਖਦੇਵ ਉਰਫ਼ ਸੁੱਖ ਨੂੰ 2.225 ਕਿਲੋ ਹੈਰੋਇਨ ਸਮਤੇ ਗ੍ਰਿਫ਼ਤਾਰ ਕਰ ਲਿਆ। 

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਹੋਰ ਜਾਂਚ ਦੌਰਾਨ ਪੁਲਿਸ ਨੇ ਹਰਜਿੰਦਰ ਸਿੰਘ ਉਰਫ਼ ਜਿੰਦਰ ਨਾਮੀ ਹੋਰ ਮੁਲਜ਼ਮ ਦੀ ਪਛਾਣ ਕਰਕੇ ਉਸਨੂੰ ਚਾਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। 

ਗ੍ਰਿਫ਼ਤਾਰ ਮੁਲਜ਼ਮ ਹਰਜਿੰਦਰ ਉਰਫ਼ ਜਿੰਦਰ ਵੱਲੋਂ ਕੀਤੇ ਗਏ ਖੁਲਾਸਿਆਂ ਦੇ ਆਧਾਰ 'ਤੇ, ਪੁਲਿਸ ਨੇ ਉਸ ਵੱਲੋਂ ਦੱਸੀ ਗਈ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸੁਖਦੇਵ ਉਰਫ਼ ਸੁੱਖ ਪੁਲਿਸ ਥਾਣਾ ਛੇਹਰਟਾ ਵਿਖੇ ਦਰਜ ਪਹਿਲਾਂ ਹੀ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਵਿੱਚ ਉਸਦੇ ਚਾਰ ਸਾਥੀਆਂ ਨੂੰ ਪਹਿਲਾਂ ਸੱਤ ਪਿਸਤੌਲਾਂ ਅਤੇ 12 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ - ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਧੀਨ ਐਫਆਈਆਰ ਨੰ. 115 ਮਿਤੀ 26-05-2026 ਨੂੰ ਅਤੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(8) ਅਧੀਨ ਐਫਆਈਆਰ ਨੰ. 93 ਮਿਤੀ 29-05-2026 ਦਰਜ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD