Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Ludhiana

5 Dariya News

5 Dariya News

5 Dariya News

ਲੁਧਿਆਣਾ , 03 Jun 2026

Last updated on: Jun 04, 2026, 09:35 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਸਰਬਜੀਤ ਸਿੰਘ ਉਰਫ਼ ਬਿੱਟੂ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਿਊ ਬਾਬਾ ਦੀਪ ਸਿੰਘ ਨਗਰ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਨੇ ਸਾਹਨੇਵਾਲ ਦੇ ਨਿਵਾਸੀ ਕੁਲਦੀਪ ਕੁਮਾਰ ਤੋਂ ਸਾਈਕਲ ਮਾਰਕੀਟ ਵਿੱਚ 60 ਵਰਗ ਗਜ਼ ਦਾ ਪਲਾਟ ਖਰੀਦਣ ਲਈ ਇੱਕ ਸਮਝੌਤਾ ਕੀਤਾ ਸੀ ਅਤੇ ਅਸੀਂ ਉਸ ਜਗ੍ਹਾ ਦਾ ਕਬਜ਼ਾ ਵੀ ਲੈ ਲਿਆ ਸੀ। ਸਾਲ 2020 ਵਿੱਚ ਉਸਨੂੰ ਪਤਾ ਲੱਗਾ ਕਿ ਸ਼ਿਕਾਇਤਕਰਤਾ ਦੇ ਮਾਮੇ ਦੇ ਪੁੱਤਰ ਗੁਰਜੀਤ ਸਿੰਘ ਉਰਫ਼ ਰਿੰਪੀ ਨੇ ਕੁਲਵੰਤ ਸਿੰਘ ਨਾਮ ਦੇ ਵਿਅਕਤੀ ਤੋਂ ਉਕਤ ਜ਼ਮੀਨ ਦੀ ਜਾਅਲੀ ਰਜਿਸਟਰੀ ਕਰਵਾਈ ਸੀ।

ਇਸ ਰਜਿਸਟਰੀ ਵਿੱਚ ਦਰਜ ਖਸਰਾ ਨੰਬਰ ਸਾਈਕਲ ਮਾਰਕੀਟ ਲੁਧਿਆਣਾ ਦਾ ਨਹੀਂ ਸਗੋਂ ਚੰਦਨ ਨਗਰ ਲੁਧਿਆਣਾ ਦਾ ਸੀ। ਕੁਲਵੰਤ ਸਿੰਘ ਦੀ ਭਾਲ ਕਰਨ ਤੋਂ ਬਾਅਦ, ਉਸਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਉਸਨੇ ਸਾਈਕਲ ਮਾਰਕੀਟ ਵਿੱਚ ਕੋਈ ਦੁਕਾਨ ਗੁਰਜੀਤ ਸਿੰਘ ਉਰਫ਼ ਰਿੰਪੀ ਨੂੰ ਨਹੀਂ ਵੇਚੀ ਹੈ। ਕੁਲਵੰਤ ਸਿੰਘ ਨੇ ਇਹ ਵੀ ਦੱਸਿਆ ਕਿ ਉਸਦਾ ਇੱਕ ਜਾਣਕਾਰ ਵਿਅਕਤੀ ਹੈ ਜਿਸਦਾ ਨਾਮ ਸਰਬਜੀਤ ਸਿੰਘ ਉਰਫ਼ ਬਿੱਟੂ ਹੈ ਜੋ ਰਾਏਕੋਟ ਤਹਿਸੀਲ ਦਫਤਰ ਵਿੱਚ ਦਰਜਾ-4 ਕਰਮਚਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਉਕਤ ਜ਼ਮੀਨ ਆਪਣੇ ਨਾਮ ’ਤੇ ਰਜਿਸਟਰ ਕਰਵਾਉਣਾ ਚਾਹੁੰਦਾ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਬਿੱਟੂ ਨਾਲ ਗੱਲ ਕੀਤੀ ਅਤੇ ਬਿੱਟੂ ਨੇ ਦੱਸਿਆ ਕਿ ਉਹ ਅਧਿਕਾਰੀਆਂ ਨਾਲ ਚੰਗੀ ਬਣਦੀ ਹੈ ਅਤੇ ਉਨ੍ਹਾਂ ਨਾਲ ਗੱਲ ਕਰਕੇ ਉਹ ਪੀਰੂਬੰਦਾ ਸਾਈਕਲ ਮਾਰਟ ਮੁਰਾਦਪੁਰਾ ਵਿੱਚ ਰਜਿਸਟਰੀ ਕਰਵਾ ਦੇਵੇਗਾ। ਜਿਸਦੀ ਕੀਮਤ 3,50,000 ਰੁਪਏ ਹੋਵੇਗੀ ਅਤੇ ਉਹ 25,000 ਰੁਪਏ ਪਹਿਲਾਂ ਲਵੇਗਾ ਅਤੇ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਰਬਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD