Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ

ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

Military, Air Force, Indian Air Force, Maharaja Ranjit Singh Armed Forces Preparatory Institute, MRSAFPI, Air Force Common Admission Test, AFCAT, Sukhraj Singh Heera, Jasnoor Singh

5 Dariya News

5 Dariya News

5 Dariya News

ਚੰਡੀਗੜ੍ਹ , 03 Jun 2026

Last updated on: Jun 04, 2026, 09:49 IST

ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ. ਮੋਹਾਲੀ ਦੇ 10ਵੇਂ ਕੋਰਸ ਦੇ ਦੋ ਕੈਡਿਟਾਂ ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) -2 ਪ੍ਰੀਖਿਆ ਵਿੱਚ ਆਲ-ਇੰਡੀਆ ਦੂਜਾ ਅਤੇ ਛੇਵਾਂ ਰੈਂਕ ਪ੍ਰਾਪਤ ਕੀਤਾ ਹੈ। ਇਕ ਵੱਕਾਰੀ ਪ੍ਰਾਪਤੀ ਵਜੋਂ ਜ਼ਿਲ੍ਹਾ ਰੋਪੜ ਦੇ ਸਰਕਾਰੀ ਸਕੂਲ ਅਧਿਆਪਕ ਦੇ ਪੁੱਤਰ ਸੁਖਰਾਜ ਸਿੰਘ ਹੀਰਾ ਨੇ ਪੂਰੇ ਦੇਸ਼ ਵਿੱਚੋਂ ਦੂਜਾ  ਅਤੇ ਪਠਾਨਕੋਟ ਦੇ ਕੈਡਿਟ ਜਸਨੂਰ ਸਿੰਘ ਨੇ 6ਵਾਂ ਰੈਂਕ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਦੋਵੇਂ ਕੈਡਿਟ ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀਡੀਐਸ) ਕੋਰਸਾਂ ਲਈ ਪਹਿਲਾਂ ਹੀ ਚੁਣੇ ਜਾ ਚੁੱਕੇ ਹਨ। ਸੀਡੀਐਸ ਮੈਰਿਟ ਸੂਚੀ ਵਿੱਚ, ਜਸਨੂਰ ਸਿੰਘ ਨੇ ਹਵਾਈ ਸੈਨਾ ਸ਼੍ਰੇਣੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਸੁਖਰਾਜ ਸਿੰਘ ਹੀਰਾ ਨੇ ਆਰਮੀ ਦੀ ਮੈਰਿਟ ਸੂਚੀ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ। ਏ.ਐਫ.ਸੀ.ਏ.ਟੀ. ਅਤੇ ਸੀਡੀਐਸ ਵਿੱਚ ਇਹਨਾਂ ਹੋਣਹਾਰਾਂ ਦੀ ਦੋਹਰੀ ਸਫਲਤਾ ਸੰਸਥਾ ਵਿੱਚ ਦਿੱਤੀ ਗਈ ਸਖ਼ਤ ਸਿਖਲਾਈ ਅਤੇ ਸੁਚੱਜੀ ਸਲਾਹ ਦਾ ਪ੍ਰਤੱਖ ਪ੍ਰਮਾਣ ਹੈ।

ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੇ ਨੌਜਵਾਨਾਂ ਦੀ ਪ੍ਰਤਿਭਾ ਅਤੇ ਦ੍ਰਿੜਤਾ ਦਾ ਸਪੱਸ਼ਟ ਸਬੂਤ ਹੈ। ਸੁਖਰਾਜ ਅਤੇ ਜਸਨੂਰ ਨੇ ਪੂਰੇ ਸੂਬੇ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਐਮ.ਆਰ.ਐਸ.ਏ.ਐਫ.ਪੀ.ਆਈ. ਅਤੇ ਮਾਈ ਭਾਗੋ ਏ.ਐਫ.ਪੀ.ਆਈ. ਵਰਗੀਆਂ ਡਿਫੈਂਸ ਸਿਖਲਾਈ ਅਕੈਡਮੀਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਤਾਂ ਜੋ ਸਾਧਾਰਨ ਪਿਛੋਕੜ ਵਾਲੇ ਹੋਰ ਨੌਜਵਾਨ ਵੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕਰ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਨੌਜਵਾਨਾਂ ਲਈ ਨੌਕਰੀਆਂ ਅਤੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖਣ ਵਾਲਿਆਂ ਨੂੰ ਵਰਦੀ ਦੇ ਹਾਣ ਦਾ ਬਣਾਉਣਾ ਹੈ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਦੋਵਾਂ ਕੈਡਿਟਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦੇ ਲਗਭਗ 24 ਕੈਡਿਟਾਂ ਨੂੰ ਦੇਸ਼ ਭਰ ਦੀਆਂ ਸਿਖਲਾਈ ਅਕੈਡਮੀਆਂ ਵਿੱਚ ਜਲਦੀ ਹੀ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰ ਪ੍ਰਾਪਤ ਹੋਣ ਦੀ ਪ੍ਰਕਿਰਿਆ ਚੱਲ ਰਹੀ ਹੈ।

 

Tags: Military , Air Force , Indian Air Force , Maharaja Ranjit Singh Armed Forces Preparatory Institute , MRSAFPI , Air Force Common Admission Test , AFCAT , Sukhraj Singh Heera , Jasnoor Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD