Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ

ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ : ਹਰਜੋਤ ਸਿੰਘ ਬੈਂਸ

Harjot Singh Bains, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 03 Jun 2026

Last updated on: Jun 04, 2026, 10:09 IST

ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ 2,200 ਕਿਲੋਮੀਟਰ ਸੀਵਰੇਜ ਲਾਈਨਾਂ ਅਤੇ 1,400 ਹੌਟਸਪੌਟਾਂ ਨੂੰ ਸਾਫ਼ ਕੀਤਾ ਜਾਵੇਗਾ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੁਹੱਲਿਆਂ ਵਿੱਚ 800 ਕਿਲੋਮੀਟਰ ਮੁੱਖ ਟਰੰਕ ਲਾਈਨਾਂ ਅਤੇ 1,400 ਕਿਲੋਮੀਟਰ ਬ੍ਰਾਂਚ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ। ਵਿਭਾਗ ਵੱਲੋਂ 1,400 ਪੁਰਾਣੇ ਹੌਟਸਪੌਟਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਹਰ ਸਾਲ ਮਾਨਸੂਨ ਦੌਰਾਨ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਆਉਂਦੀ ਸੀ।

ਸ. ਬੈਂਸ ਨੇ ਕਿਹਾ, “ਹਰ ਸਾਲ ਜਦੋਂ ਬਾਰਸ਼ ਆਉਂਦੀ ਹੈ ਤਾਂ ਹਰ ਸ਼ਹਿਰ ਅਤੇ ਮੁਹੱਲੇ ਵਿੱਚ ਕੁਝ ਅਜਿਹੇ ਸਥਾਨ ਹੁੰਦੇ ਹਨ ਜਿੱਥੇ ਸੀਵਰੇਜ ਓਵਰਫਲੋਅ ਹੁੰਦਾ ਹੈ। ਇਸ ਵਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ, ਸਾਨੂੰ ਟੀਚਾ ਦਿੱਤਾ ਗਿਆ ਹੈ ਕਿ ਪੰਜਾਬ ਦੇ ਕਿਸੇ ਵੀ ਸ਼ਹਿਰ ਅਤੇ ਕਸਬੇ ਵਿੱਚ ਕਿਤੇ ਵੀ ਸੀਵਰੇਜ ਓਵਰਫਲੋਅ ਨਹੀਂ ਹੋਣਾ ਚਾਹੀਦਾ।”

ਸ਼ਹਿਰ ਪੱਧਰ ਦੇ ਵੇਰਵੇ ਸਾਂਝੇ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜਲੰਧਰ ਵਿੱਚ 108 ਕਿਲੋਮੀਟਰ ਸੀਵਰ ਲਾਈਨਾਂ ਅਤੇ 47 ਹੌਟਸਪੌਟਾਂ ਨੂੰ ਕਵਰ ਕੀਤਾ ਜਾਵੇਗਾ ਜਦਕਿ ਪਟਿਆਲਾ ਵਿੱਚ 93 ਕਿਲੋਮੀਟਰ ਸੀਵਰ ਲਾਈਨਾਂ, ਲੁਧਿਆਣਾ ਵਿੱਚ 40 ਕਿਲੋਮੀਟਰ ਸੀਵਰ ਲਾਈਨਾਂ ਅਤੇ 42 ਹੌਟਸਪੌਟ, ਬਠਿੰਡਾ ਵਿੱਚ 55 ਕਿਲੋਮੀਟਰ ਸੀਵਰ ਲਾਈਨਾਂ ਅਤੇ 39 ਹੌਟਸਪੌਟ, ਮੋਹਾਲੀ ਵਿੱਚ 36 ਕਿਲੋਮੀਟਰ ਸੀਵਰ ਲਾਈਨਾਂ, ਜ਼ੀਰਕਪੁਰ ਵਿੱਚ 14 ਕਿਲੋਮੀਟਰ ਸੀਵਰ ਲਾਈਨਾਂ ਅਤੇ 15 ਹੌਟਸਪੌਟ, ਖਰੜ ਵਿੱਚ 11 ਕਿਲੋਮੀਟਰ ਸੀਵਰ ਲਾਈਨਾਂ ਅਤੇ 11 ਹੌਟਸਪੌਟ, ਧੂਰੀ ਵਿੱਚ 7 ਕਿਲੋਮੀਟਰ ਸੀਵਰ ਲਾਈਨਾਂ ਅਤੇ 3 ਹੌਟਸਪੌਟ, ਕੋਟਕਪੂਰਾ ਵਿੱਚ 21 ਕਿਲੋਮੀਟਰ ਸੀਵਰ ਲਾਈਨਾਂ ਅਤੇ ਨੰਗਲ ਵਿੱਚ 7 ਕਿਲੋਮੀਟਰ ਸੀਵਰ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ, ਜਿੱਥੇ ਪਹਿਲੀ ਵਾਰ ਸਫ਼ਾਈ ਕੀਤੀ ਜਾ ਰਹੀ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਜੇ.ਈਜ਼. ਤੇ ਹੋਰ ਸਟਾਫ ਨੂੰ ਇਸ ਮੁਹਿੰਮ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ, "ਅਸੀਂ ਸੁਪਰ-ਸਕਸ਼ਨ ਮਸ਼ੀਨਾਂ ਅਤੇ ਉੱਚ-ਸਮਰੱਥਾ ਵਾਲੇ ਜੈਟਿੰਗ ਉਪਕਰਣ ਲਗਾਏ ਹਨ। ਅਸਲ-ਸਮੇਂ ਦੀ ਜਾਣਕਾਰੀ ਲਈ ਵੱਖਰੇ ਕੰਟਰੋਲ ਰੂਮ ਅਤੇ ਡਿਜੀਟਲ ਡੈਸ਼ਬੋਰਡ ਸਥਾਪਤ ਕੀਤੇ ਜਾ ਰਹੇ ਹਨ।"

ਉਨ੍ਹਾਂ ਅੱਗੇ ਦੱਸਿਆ ਕਿ ਡੈਸ਼ਬੋਰਡ ਰਾਹੀਂ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਇਸ ਕਾਰਜ ਨੂੰ ਹੋਰ ਸੁਚੱਜਾ ਬਣਾਉਣ ਲਈ ਜੇ.ਈ. ਤੋਂ ਐਸ.ਈ. ਪੱਧਰ ਤੱਕ ਜਵਾਬਦੇਹੀ ਤੈਅ ਕੀਤੀ ਗਈ ਹੈ। ਇਹ ਮੁਹਿੰਮ ਮਿਸ਼ਨ ਮੋਡ ਵਿੱਚ ਪੂਰੀ ਕੀਤੀ ਜਾਵੇਗੀ। ਇੱਕ ਹੈਰਾਨੀਜਨਕ ਉਦਾਹਰਣ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ, ‘‘ ਸਾਡੀ ਟੀਮ ਨੇ ਲੁਧਿਆਣਾ ਦੇ ਭੱਟੀਆਂ ਇਲਾਕੇ ਵਿੱਚ ਸੀਵਰੇਜ ਦੀ ਸਫਾਈ ਕੀਤੀ ਗਈ ਤਾਂ ਪਤਾ ਲੱਗਾ ਕਿ ਇਸ ਦੇ ਨਜ਼ਦੀਕ ਬਣੇ ਇੱਕ ਮਕਾਨ ਦੀ ਉਸਾਰੀ ਸਮੇਂ ਸੀਵਰ ਲਾਈਨ ਕੰਕਰੀਟ ਨਾਲ ਭਰ ਦਿੱਤੀ ਗਈ ਸੀ।

ਇਹ ਲਾਈਨ ਛੇ ਸਾਲਾਂ ਤੋਂ ਬੰਦ ਪਈ ਸੀ, ਜਿਸ ਕਾਰਨ ਪੂਰੇ ਇਲਾਕੇ ਲਈ ਮੁਸੀਬਤ ਬਣੀ ਹੋਈ ਸੀ। ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।’’ ਸਥਾਨਕ ਸਰਕਾਰਾਂ ਮੰਤਰੀ ਸ. ਬੈਂਸ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਫੀਲਡ ਵਿੱਚ ਰਹਿਣਗੇ ਅਤੇ ਸਾਰੇ ਅਧਿਕਾਰੀਆਂ ਨੂੰ ਵੀ ਫੀਲਡ ਵਿੱਚ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ,‘‘ਅਸੀਂ ਆਪਣੇ ਸਾਰੇ ਵਿਧਾਇਕਾਂ ਅਤੇ ਮਿਉਂਸੀਪਲ ਕੌਂਸਲਰਾਂ ਨੂੰ ਵੀ ਇਸ ਮੁਹਿੰਮ ਨਾਲ ਜੋੜ ਰਹੇ ਹਾਂ। ਸਾਡਾ ਉਦੇਸ਼ ਹੈ ਕਿ ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਪਾਣੀ ਭਰਨ, ਸੀਵਰੇਜ ਉਛਲਣ ਅਤੇ ਪਾਣੀ ਖੜ੍ਹਨ ਕਾਰਨ ਡੇਂਗੂ ਦਾ ਫੈਲਾਅ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇ।’’

 

Tags: Harjot Singh Bains , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD