Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਤਰੁਨਪ੍ਰੀਤ ਸਿੰਘ ਸੌਂਦ ਨੇ ਚੁਕਾਈ ਅਹੁਦੇ ਦੀ ਸਹੁੰ

Tarunpreet Singh Sond, AAP Punjab, Sanjay Gupta, Punjab State Electricity Regulatory Commission, PSERC, Mohali

5 Dariya News

5 Dariya News

5 Dariya News

ਮੋਹਾਲੀ , 03 Jun 2026

Last updated on: Jun 04, 2026, 10:19 IST

ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਰਹੇ ਹਨ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਕਈ ਹੋਰ ਪ੍ਰਮੁੱਖ ਅਹੁਦਿਆਂ 'ਤੇ ਵੀ ਸੇਵਾ ਨਿਭਾਈ ਹੈ।

ਸ੍ਰੀ ਗੁਪਤਾ ਨੂੰ ਵੱਕਾਰੀ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਅਤੇ ਸ਼ਾਸਨ ਦੀ ਡੂੰਘੀ ਸਮਝ ਪੰਜਾਬ ਵਿੱਚ ਬਿਜਲੀ ਸੈਕਟਰ ਦੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਖਪਤਕਾਰ-ਅਨੁਕੂਲ ਅਤੇ ਕੁਸ਼ਲ ਢੰਗ ਨਾਲ ਬਿਜਲੀ ਰੈਗੂਲੇਸ਼ਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਨ੍ਹਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਕਮਿਸ਼ਨ ਦੀ ਭੂਮਿਕਾ ਵਧੇਰੇ ਮਹੱਤਵਪੂਰਨ ਹੈ।

ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਸੰਜੇ ਗੁਪਤਾ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ, ਬਿਜਲੀ ਐਕਟ 2003 ਦੇ ਉਪਬੰਧਾਂ ਅਨੁਸਾਰ ਕੰਮ ਕਰਨਾ ਜਾਰੀ ਰੱਖੇਗਾ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬਿਜਲੀ ਖੇਤਰ ਦੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰੇਗਾ।

ਸ੍ਰੀ ਗੁਪਤਾ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਕੰਮ ਕਰਨਗੇ ਕਿ ਜਿੰਨਾ ਸੰਭਵ ਹੋ ਸਕੇ ਬਿਜਲੀ ਕੱਟ ਘੱਟ ਤੋਂ ਘੱਟ ਲੱਗਣ ਅਤੇ ਖਪਤਕਾਰਾਂ ਲਈ ਗੁਣਵੱਤਾ ਵਾਲੀ ਬਿਜਲੀ ਉਪਲੱਬਧ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਟਰਾਂਸਮਿਸ਼ਨ ਲੌਸਿਜ਼ ਨੂੰ ਕੰਟਰੋਲ ਅਤੇ ਮੁੱਦਿਆਂ ਨੂੰ ਹੱਲ ਕਰਕੇ ਲੋੜੀਂਦੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਸੀਐਮਡੀ ਡਾ. ਬਸੰਤ ਗਰਗ, ਮੈਂਬਰ ਪੀ.ਐਸ.ਈ.ਆਰ.ਸੀ. ਰਵਿੰਦਰ ਸਿੰਘ ਸੈਣੀ ਅਤੇ ਰਵੀ ਕੁਮਾਰ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਦਰਪਾਲ ਸਿੰਘ ਸਮੇਤ ਬਿਜਲੀ ਵਿਭਾਗ, ਪੀ.ਐਸ.ਈ.ਆਰ.ਸੀ. ਦੇ ਹੋਰ ਸੀਨੀਅਰ ਅਧਿਕਾਰੀ, ਨਵ-ਨਿਯੁਕਤ ਚੇਅਰਪਰਸਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Tarunpreet Singh Sond , AAP Punjab , Sanjay Gupta , Punjab State Electricity Regulatory Commission , PSERC , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD