Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ

ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

Mukh Mantri Sehat Yojana

5 Dariya News

5 Dariya News

5 Dariya News

ਚੰਡੀਗੜ੍ਹ , 03 Jun 2026

Last updated on: Jun 04, 2026, 10:27 IST

ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਹ ਫ਼ੈਸਲਾ ਰਾਜ ਦੀ ਸਿਹਤ ਬੀਮਾ ਯੋਜਨਾ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪੰਜਾਬ ਦੇ ਅਣਗਿਣਤ ਪਰਿਵਾਰਾਂ ਲਈ ਹਸਪਤਾਲ ਜਾਣਾ ਅਕਸਰ ਲੰਬੀਆਂ ਕਤਾਰਾਂ, ਭੀੜ-ਭੜੱਕੇ ਵਾਲੇ ਵਾਰਡਾਂ ਅਤੇ ਇਲਾਜ ਲਈ ਲੰਬੀ ਉਡੀਕ ਕਰਨਾ ਮੰਨਿਆ ਜਾਂਦਾ ਹੈ। ਇਸ ਬੋਝ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਹੋਰ ਵਸੀਹ ਬਣਾਉਂਦਿਆਂ ਉਨ੍ਹਾਂ 17 ਮੈਡੀਕਲ ਪ੍ਰਕਿਰਿਆਵਾਂ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਪਹਿਲਾਂ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਸਨ।

ਇਸ ਫ਼ੈਸਲੇ ਨਾਲ ਕੇਵਲ ਸਰਕਾਰੀ ਹਸਪਤਾਲਾਂ ਲਈ ਰਾਖਵੀਆਂ ਪ੍ਰਕਿਰਿਆਵਾਂ ਦੀ ਸੂਚੀ ਹੋਰ ਛੋਟੀ ਹੋ ਗਈ ਹੈ ਅਤੇ ਹੁਣ ਲਾਭਪਾਤਰੀਆਂ ਨੂੰ ਕਾਫ਼ੀ ਵੱਡੇ ਸਿਹਤ ਸੇਵਾ ਨੈੱਟਵਰਕ ਤੋਂ ਇਲਾਜ ਕਰਵਾਉਣ ਦਾ ਮੌਕਾ ਮਿਲੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਨਾਲ ਖ਼ਾਸ ਕਰਕੇ ਉਨ੍ਹਾਂ ਜ਼ਿਲ੍ਹਿਆਂ ਵਿੱਚ ਸਿਹਤ ਸੇਵਾਵਾਂ ਦੀ ਉਪਲੱਬਧਤਾ ਵਿੱਚ ਸੁਧਾਰ ਹੋਵੇਗਾ, ਜਿੱਥੇ ਮਾਹਿਰ ਡਾਕਟਰੀ ਸੇਵਾਵਾਂ ਸੀਮਤ ਹਨ ਜਾਂ ਸਰਕਾਰੀ ਹਸਪਤਾਲਾਂ ਉੱਤੇ ਜ਼ਿਆਦਾ ਮਰੀਜਾਂ ਦੀ ਨਿਰਭਰਤਾ ਹੈ।

ਉਨ੍ਹਾਂ ਕਿਹਾ, “ਇਸ ਨਾਲ ਵੱਡੇ ਸਰਕਾਰੀ ਹਸਪਤਾਲਾਂ ਉੱਤੇ ਦਬਾਅ ਘਟੇਗਾ, ਉਡੀਕ ਸਮਾਂ ਘਟੇਗਾ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇਗਾ।” ਨਵੀਆਂ ਮਨਜ਼ੂਰਸ਼ੁਦਾ ਪ੍ਰਕਿਰਿਆਵਾਂ ਵੱਖ-ਵੱਖ ਮੈਡੀਕਲ ਵਿਸ਼ੇਸ਼ਤਾਵਾਂ ਨਾਲ ਸਬੰਧਤ ਹਨ, ਜਿਸ ਨਾਲ ਲੋਕਾਂ ਨੂੰ ਭੀੜ-ਭੜੱਕੇ ਵਾਲੇ ਵੱਡੇ ਹਸਪਤਾਲਾਂ ਵਿੱਚ ਖੱਜਲ -ਖੁਆਰ ਹੋਣ ਦੀ ਬਜਾਏ ਆਪਣੇ ਘਰ ਦੇ ਨੇੜੇ ਹੀ ਇਲਾਜ ਮਿਲ ਸਕੇਗਾ।

ਕੰਨ, ਨੱਕ ਅਤੇ ਗਲਾ (ਈਐਨਟੀ) ਇਲਾਜ ਦੇ ਤਹਿਤ ਹੁਣ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨੱਕ ਦੀ ਹੱਡੀ ਦੇ ਫ੍ਰੈਕਚਰ ਦੀ ਸੈਟਿੰਗ ਅਤੇ ਐਡੀਨੋਇਡੈਕਟੋਮੀ ਵਰਗੇ ਅਪ੍ਰੇਸ਼ਨ ਕਰਵਾਏ ਜਾ ਸਕਣਗੇ । ਇਹ ਆਮ ਅਪ੍ਰੇਸ਼ਨ ਹਨ ਜਿਨ੍ਹਾਂ ਵਿੱਚ ਖ਼ਾਸ ਤੌਰ ’ਤੇ ਬੱਚਿਆਂ ਅਤੇ ਹਾਦਸਿਆਂ ਦੇ ਪੀੜਤਾਂ ਲਈ ਸਮੇਂ ਸਿਰ ਇਲਾਜ ਜ਼ਰੂਰੀ ਹੁੰਦਾ ਹੈ। ਜਨਰਲ ਸਰਜਰੀ ਦੇ ਖੇਤਰ ਵਿੱਚ ਸਭ ਤੋਂ ਵੱਡਾ ਵਿਸਥਾਰ ਕੀਤਾ ਗਿਆ ਹੈ। ਹਾਈਡ੍ਰੋਸੀਲ ਆਪਰੇਸ਼ਨ, ਫੋੜੇ ਦਾ ਇਲਾਜ, ਐਪੈਂਡਿਕਸ ਸਰਜਰੀ ਅਤੇ ਓਪਨ ਅਤੇ ਲੈਪ੍ਰੋਸਕੋਪਿਕ ਦੋਵੇਂ ਤਰ੍ਹਾਂ ਦੀ ਗਾਲ ਬਲੈਡਰ ਸਰਜਰੀਆਂ ਹੁਣ ਯੋਜਨਾ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹੋਣਗੀਆਂ।

ਇਸ ਨਾਲ ਮਰੀਜ਼ਾਂ ਦੀ ਉਡੀਕ ਘਟੇਗੀ ਅਤੇ ਘਰ ਦੇ ਨੇੜੇ ਇਲਾਜ ਦਾ ਲਾਭ ਮਿਲੇਗਾ। ਮਹਿਲਾ ਸਿਹਤ ਸੇਵਾਵਾਂ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਵਿਸਥਾਰਿਤ ਸੂਚੀ ਵਿੱਚ 12 ਹਫ਼ਤਿਆਂ ਤੋਂ ਵੱਧ ਸਮੇਂ ਦੀ ਗਰਭ ਪਾਤ ਸਬੰਧੀ ਪ੍ਰਕਿਰਿਆ, ਹਿਸਟੈਰੋਟੋਮੀ, ਗਰਭ ਅਵਸਥਾ ਨਾਲ ਜੁੜੀਆਂ ਸਮੱਸਿਆਵਾਂ ਲਈ ਹਸਪਤਾਲ ਵਿੱਚ ਦਾਖ਼ਲਾ ਅਤੇ ਨਾਬਾਲਗ ਲੜਕੀਆਂ, ਅਣਵਿਆਹੀਆਂ ਯੌਨ ਤੌਰ ’ਤੇ ਨਿਸ਼ਕ੍ਰਿਆ ਮਹਿਲਾਵਾਂ ਅਤੇ ਯੌਨ ਸ਼ੋਸ਼ਣ ਦੀਆਂ ਪੀੜਤਾਵਾਂ ਦੀ ਐਨੇਸਥੀਸੀਆ ਅਧੀਨ ਜਾਂਚ ਨੂੰ ਸ਼ਾਮਲ ਕੀਤਾ ਗਿਆ ਹੈ।

ਇਨ੍ਹਾਂ ਸੇਵਾਵਾਂ ਦੇ ਸ਼ਾਮਲ ਹੋਣ ਨਾਲ ਲੋੜਵੰਦ ਅਤੇ ਕਮਜ਼ੋਰ ਵਰਗਾਂ ਨੂੰ ਹੋਰ ਆਸਾਨੀ ਨਾਲ ਤੇ ਸਮੇਂ-ਸਿਰ ਇਲਾਜ ਮਿਲ ਸਕੇਗਾ। ਇਸੇ ਤਰ੍ਹਾਂ ਨੇਤਰ ਰੋਗ ਅਤੇ ਆਰਥੋਪੀਡਿਕ ਸੇਵਾਵਾਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਹੁਣ ਪਟੈਰਿਜੀਅਮ ਐਕਸੀਜ਼ਨ ਅਤੇ ਐਂਟਰੋਪੀਅਨ ਕਰੈਕਸ਼ਨ ਵਰਗੀਆਂ ਅੱਖਾਂ ਨਾਲ ਸਬੰਧਤ ਪ੍ਰਕਿਰਿਆਵਾਂ ਵੀ ਨਿੱਜੀ ਹਸਪਤਾਲਾਂ ਵਿੱਚ ਕਰਵਾਈਆਂ ਜਾ ਸਕਣਗੀਆਂ।

ਉੱਥੇ ਹੀ ਆਰਥੋਪੀਡਿਕ ਮਰੀਜ਼ਾਂ ਨੂੰ ਟੈਂਡਨ ਰਿਲੀਜ਼, ਛੋਟੇ ਜੋੜਾਂ ਦੀਆਂ ਸੱਟਾਂ ਦੇ ਇਲਾਜ ਅਤੇ ਗਿੱਟੇ ਦੇ ਫ੍ਰੈਕਚਰ ਦੇ ਆਪਰੇਸ਼ਨਾਂ ਵਰਗੀਆਂ ਸਰਜਰੀਆਂ ਦਾ ਲਾਭ ਮਿਲੇਗਾ। ਇਨ੍ਹਾਂ ਨਵੀਆਂ ਪ੍ਰਕਿਰਿਆਵਾਂ ਦੇ ਪੈਕੇਜ ਰੇਟ 2,000 ਰੁਪਏ ਤੋਂ ₹27,800 ਰੁਪਏ ਤੱਕ ਨਿਰਧਾਰਤ ਕੀਤੇ ਗਏ ਹਨ। ਇਸ ਐਲਾਨ ਦੇ ਨਾਲ ਯੋਜਨਾ ਦੇ ਦਾਇਰੇ ਦਾ ਇੱਕ ਹੋਰ ਮਹੱਤਵਪੂਰਨ ਵਿਸਥਾਰ ਕੀਤਾ ਗਿਆ ਹੈ।

ਹੁਣ ਇਕੱਲੇ ਰਹਿਣ ਵਾਲੇ ਵਿਅਕਤੀ , ਜਿਨ੍ਹਾਂ ਵਿੱਚ ਸੀਨੀਅਰ ਸਿਟੀਜ਼ਨ, ਵਿਧਵਾਵਾਂ ਅਤੇ ਸੁਤੰਤਰ ਤੌਰ ’ਤੇ ਰਹਿਣ ਵਾਲੇ ਹੋਰ ਵਿਅਕਤੀ ਸ਼ਾਮਲ ਹਨ, ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ। ਸਭ ਲਈ ਉਪਲੱਬਧ ਇਹ ਸਿਹਤ ਬੀਮਾ ਪ੍ਰੋਗਰਾਮ ਪਹਿਲਾਂ ਕੇਵਲ ਦੋ ਜਾਂ ਇਸ ਤੋਂ ਵੱਧ ਮੈਂਬਰਾਂ ਵਾਲੇ ਪਰਿਵਾਰਾਂ ਤੱਕ ਸੀਮਤ ਸੀ। ਹੁਣ ਇਸ ਦਾ ਲਾਭ ਉਨ੍ਹਾਂ ਮਾਪਿਆਂ ਨੂੰ ਵੀ ਮਿਲੇਗਾ ਜਿਨ੍ਹਾਂ ਦੇ ਬੱਚੇ ਵਿਦੇਸ਼ਾਂ ਵਿੱਚ ਵੱਸਦੇ ਹਨ।

ਅਰਜ਼ੀ ਦੇਣ ਲਈ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਪਛਾਣ ਪੱਤਰ ਪੇਸ਼ ਕਰਨਾ ਲਾਜ਼ਮੀ ਹੋਵੇਗਾ, ਜਦਕਿ 18 ਸਾਲ ਤੋਂ ਘੱਟ ਉਮਰ ਦੇ ਬਿਨੈਕਾਰਾਂ ਨੂੰ ਜਨਮ ਸਰਟੀਫਿਕੇਟ ਦੇਣਾ ਹੋਵੇਗਾ। ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਨਾਮਾਂਕਨ ਲਈ ਇੱਕ ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣਾ ਹੋਵੇਗਾ, ਜਿਸ ਦੀ ਤਸਦੀਕ ਸਥਾਨਕ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕੀਤੀ ਜਾਵੇਗੀ। ਰਾਜ ਸਿਹਤ ਏਜੰਸੀ ਦੀ ਰਿਪੋਰਟ ਅਨੁਸਾਰ, ਮੌਜੂਦਾ ਸਮੇਂ ਵਿੱਚ ਲਗਭਗ 65 ਲੱਖ ਪਰਿਵਾਰ ਇਸ ਯੋਜਨਾ ਤਹਿਤ ਕਵਰ ਕੀਤੇ ਜਾ ਚੁੱਕੇ ਹਨ।

ਇਸ ਵੇਲੇ 824 ਹਸਪਤਾਲ, ਜਿਨ੍ਹਾਂ ਵਿੱਚ ਸਰਕਾਰੀ, ਕੇਂਦਰ ਸਰਕਾਰ ਦੇ ਅਤੇ ਸੂਚੀਬੱਧ ਨਿੱਜੀ ਹਸਪਤਾਲ ਸ਼ਾਮਲ ਹਨ, ਯੋਜਨਾ ਤਹਿਤ ਇਲਾਜ ਪ੍ਰਦਾਨ ਕਰ ਰਹੇ ਹਨ। ਲਗਭਗ 2,300 ਬੀਮਾਰੀਆਂ ਅਤੇ ਮੈਡੀਕਲ ਪ੍ਰਕਿਰਿਆਵਾਂ ਨੂੰ ਕਵਰ ਕਰਨ ਵਾਲੀ ਅਤੇ ਲਗਾਤਾਰ ਵਿਕਸਤ ਹੁੰਦੀ ਹੋਈ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ ਬਣ ਚੁੱਕੀ ਹੈ, ਜੋ ਪਹਿਲਾਂ ਨਾਲੋਂ ਕਿਤੇ ਵੱਧ ਲੋਕਾਂ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਪਹੁੰਚਾ ਰਹੀ ਹੈ।

 

Tags: Mukh Mantri Sehat Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD