Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ

ਪਾਰਟੀ ਦੀ ਨਵੀਂ ਲੀਡਰਸ਼ਿਪ ਤੋਂ ਨਵੀਂ ਊਰਜਾ, ਨਵਾਂ ਸੰਕਲਪ ਅਤੇ ਮਿਲੇਗੀ ਨਵੀਂ ਦਿਸ਼ਾ

Nayab Singh Saini, Chief Minister of Haryana, BJP Haryana, Mohan Lal Badoli, Dr Archana Gupta, Om Parkash Dhankhar

5 Dariya News

5 Dariya News

5 Dariya News

ਪੰਚਕੂਲਾ , 03 Jun 2026

Last updated on: Jun 04, 2026, 11:25 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਪ੍ਰਧਾਨ ਸੰਗਠਨ ਦਾ ਚਿਹਰਾ ਅਤੇ ਵਰਕਰਾਂ ਦੀਆਂ ਉਮੀਦਾਂ ਦਾ ਕੇਂਦਰ ਹੁੰਦਾ ਹੈ। ਉਹ ਸੰਗਠਨ ਅਤੇ ਜਨਤਾ ਵਿਚਕਾਰ ਇੱਕ ਮਜ਼ਬੂਤ ਸੇਤੂ ਹੁੰਦਾ ਹੈ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਅੰਤਿਮ ਵਿਅਕਤੀ ਤੱਕ ਪਹੁੰਚਾਉਣ ਦਾ ਸਾਧਨ ਹੁੰਦਾ ਹੈ। ਸੂਬਾ ਪ੍ਰਧਾਨ ਦਾ ਅਹੁਦਾ ਬਹੁਤ ਵੱਡੀ ਜ਼ਿੰਮੇਵਾਰੀ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਪੰਚਕੂਲਾ ਵਿੱਚ ਨਵ-ਨਿਯੁਕਤ ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਦੇ ਤਾਜਪੋਸ਼ੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਨਵ-ਨਿਯੁਕਤ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਰੇ ਅਜਿਹੇ ਇਤਿਹਾਸਕ ਪਲ ਦੇ ਗਵਾਹ ਬਣ ਰਹੇ ਹਨ, ਜਦੋਂ ਭਾਰਤੀ ਜਨਤਾ ਪਾਰਟੀ ਹਰਿਆਣਾ ਨੂੰ ਇੱਕ ਨਵੀਂ ਲੀਡਰਸ਼ਿਪ, ਨਵੀਂ ਊਰਜਾ, ਨਵਾਂ ਸੰਕਲਪ ਅਤੇ ਨਵੀਂ ਦਿਸ਼ਾ ਪ੍ਰਾਪਤ ਹੋ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲ ਸੂਬਾ ਪ੍ਰਧਾਨ ਸਿਰਫ ਸੰਗਠਨ ਦਾ ਵਿਸਤਾਰ ਨਹੀਂ ਕਰਦਾ, ਸਗੋਂ ਵਰਕਰਾਂ ਦੇ ਮਨਾਂ ਨੂੰ ਜੋੜਦਾ ਹੈ। ਉਹ ਹਰ ਬੂਥ ਵਰਕਰ ਦੇ ਯੋਗਦਾਨ ਦਾ ਸਨਮਾਨ ਕਰਦਾ ਹੈ। ਉਹ ਸਮਾਜ ਦੇ ਹਰ ਵਰਗ ਤੱਕ ਸੰਗਠਨ ਦੀ ਪਹੁੰਚ ਨੂੰ ਯਕੀਨੀ ਬਣਾਉਂਦਾ ਹੈ।

ਨਵੇਂ ਵਰਕਰਾਂ ਨੂੰ ਮੌਕੇ ਅਤੇ ਨਵੀਂ ਊਰਜਾ ਨੂੰ ਦਿਸ਼ਾ ਦਿੰਦਾ ਹੈ ਅਤੇ ਸੰਗਠਨ ਨੂੰ ਨਿਰੰਤਰ ਗਤੀਸ਼ੀਲ ਬਣਾਈ ਰੱਖਦਾ ਹੈ। ਨਵੀਂ ਸੂਬਾ ਪ੍ਰਧਾਨ ਇਸੇ ਭਾਵਨਾ ਨਾਲ ਸੰਗਠਨ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਭਾਜਪਾ ਸੰਗਠਨ ਹਰਿਆਣਾ ਦੇ ਹਰ ਪਿੰਡ, ਵਾਰਡ, ਬੂਥ ਅਤੇ ਸਮਾਜ ਦੇ ਹਰ ਵਰਗ ਤੱਕ ਹੋਰ ਵੀ ਮਜ਼ਬੂਤੀ ਨਾਲ ਪਹੁੰਚੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਡਾ. ਅਰਚਨਾ ਗੁਪਤਾ ਦੀ ਅਗਵਾਈ ਵਿੱਚ ਭਾਜਪਾ ਦਾ ਸੰਗਠਨ ਬੂਥ ਪੱਧਰ ਤੱਕ ਹੋਰ ਸ਼ਕਤੀਸ਼ਾਲੀ ਹੋਵੇਗਾ। ਔਰਤਾਂ ਅਤੇ ਨੌਜਵਾਨਾਂ ਦੀ ਭਾਗੀਦਾਰੀ ਵਧੇਗੀ। ਸਮਾਜ ਦੇ ਹਰ ਵਰਗ ਨਾਲ ਸੰਵਾਦ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀ ਲੋਕ ਸੇਵਾ ਦੀ ਪਰੰਪਰਾ ਹੋਰ ਵਿਆਪਕ ਰੂਪ ਵਿੱਚ ਅੱਗੇ ਵਧੇਗੀ। 

ਉਨ੍ਹਾਂ ਕਿਹਾ ਕਿ ਭਾਜਪਾ ਕੋਈ ਸਾਧਾਰਨ ਸਿਆਸੀ ਪਾਰਟੀ ਨਹੀਂ ਹੈ। ਭਾਜਪਾ ਇੱਕ ਵਿਚਾਰ, ਸੰਸਕਾਰ ਅਤੇ ਅੰਦੋਲਨ ਹੈ। ਰਾਸ਼ਟਰ ਨਿਰਮਾਣ ਦੀ ਇੱਕ ਨਿਰੰਤਰ ਮੁਹਿੰਮ ਹੈ। ਇਸ ਵਿੱਚ ਵਿਅਕਤੀ ਨਹੀਂ, ਵਿਚਾਰ ਵੱਡਾ ਹੁੰਦਾ ਹੈ। ਅਹੁਦਾ ਨਹੀਂ, ਜ਼ਿੰਮੇਵਾਰੀ ਵੱਡੀ ਹੋੁੰਦੀ ਹੈ। ਭਾਜਪਾ ਵਿੱਚ ਸੱਤਾ ਨਹੀਂ, ਸੇਵਾ ਸਰਵਉੱਚ ਹੁੰਦੀ ਹੈ।

ਭਾਜਪਾ ਵਿੱਚ ਵਰਕਰ ਸਰਵਉੱਚ, ਸੰਗਠਨ ਸਭ ਤੋਂ ਉੱਪਰ ਅਤੇ ਰਾਸ਼ਟਰਹਿੱਤ ਅੰਤਿਮ ਟੀਚਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਰੋਹ ਕੇਵਲ ਜ਼ਿੰਮੇਵਾਰੀ ਸੰਭਾਲਣ ਦਾ ਪ੍ਰੋਗਰਾਮ ਨਹੀਂ ਹੈ, ਬਲਕਿ ਇਹ ਉਸ ਵਿਸ਼ਵਾਸ ਦਾ ਪ੍ਰਤੀਕ ਹੈ ਜਿੱਥੇ ਭਾਜਪਾ ਵਿੱਚ ਮੌਕੇ ਪਰਿਵਾਰਵਾਦ ਦੇ ਅਧਾਰ 'ਤੇ ਨਹੀਂ, ਸਗੋਂ ਯੋਗਤਾ, ਸਮਰਪਣ, ਮਿਹਨਤ ਅਤੇ ਸੰਗਠਨ ਪ੍ਰਤੀ ਵਫ਼ਾਦਾਰੀ ਦੇ ਅਧਾਰ 'ਤੇ ਮਿਲਦੇ ਹਨ। ਇਹ ਸਿਰਫ਼ ਸੰਗਠਨ ਦਾ ਪ੍ਰੋਗਰਾਮ ਨਹੀਂ ਹੈ, ਇਹ ਇੱਕ ਵਿਚਾਰ ਅਤੇ ਨਾਰੀ ਸ਼ਕਤੀ ਦੇ ਸਨਮਾਨ ਦਾ ਉਤਸਵ ਵੀ ਹੈ। ਭਾਰਤੀ ਜਨਤਾ ਪਾਰਟੀ ਦੀ ਉਸ ਜੀਵੰਤ ਪਰੰਪਰਾ ਦਾ ਉਤਸਵ ਹੈ, ਜਿਸ ਵਿੱਚ ਵਰਕਰ ਸਰਵਉੱਚ ਹੈ, ਸੰਗਠਨ ਸਭ ਤੋਂ ਉੱਪਰ ਹੈ ਅਤੇ ਰਾਸ਼ਟਰਹਿੱਤ ਅੰਤਿਮ ਟੀਚਾ ਹੈ।

ਪ੍ਰਧਾਨ ਮੰਤਰੀ ਦੀ ਕੁਸ਼ਲ ਅਗਵਾਈ ਵਿੱਚ ਬਣ ਰਿਹਾ ਹੈ ਨਵੇਂ ਭਾਰਤ ਦਾ ਸਰੂਪ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਔਰਤ ਨੂੰ ਭਾਰਤੀ ਜਨਤਾ ਪਾਰਟੀ ਦੀ ਸੂਬਾ ਪ੍ਰਧਾਨ ਬਣਨ ਦਾ ਮਾਣ ਹਾਸਲ ਹੋਇਆ ਹੈ। ਇਹ ਹਰਿਆਣਾ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦੇ ਸਨਮਾਨ ਦਾ ਪਲ ਹੈ। ਇਹ ਉਸ ਬਦਲਦੇ ਹੋਏ ਹਰਿਆਣਾ ਦਾ ਪ੍ਰਤੀਬਿੰਬ ਹੈ, ਜਿੱਥੇ ਔਰਤਾਂ ਕੇਵਲ ਭਾਗੀਦਾਰੀ ਨਹੀਂ ਕਰ ਰਹੀਆਂ, ਸਗੋਂ ਅਗਵਾਈ ਕਰ ਰਹੀਆਂ ਹਨ। 

ਇਹ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਕੁਸ਼ਲ ਅਗਵਾਈ ਵਿੱਚ ਨਵੇਂ ਭਾਰਤ ਦਾ ਸਰੂਪ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਨੇ ਹਮੇਸ਼ਾ ਨਾਰੀ ਨੂੰ ਸ਼ਕਤੀ ਦਾ ਰੂਪ ਮੰਨਿਆ ਹੈ। ਪਰ ਕਈ ਸਾਲਾਂ ਤੱਕ ਰਾਜਨੀਤੀ ਵਿੱਚ ਔਰਤਾਂ ਦੀ ਭਾਗੀਦਾਰੀ ਸੀਮਤ ਰਹੀ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਇਸ ਸਥਿਤੀ ਨੂੰ ਬਦਲਦੇ ਹੋਏ ਵੇਖਿਆ ਹੈ। 

ਪ੍ਰਧਾਨ ਮੰਤਰੀ ਨੇ ਸਿਰਫ ਨਾਰੀ ਸਨਮਾਨ ਦੀ ਗੱਲ ਨਹੀਂ ਕੀਤੀ,ਸਗੋਂ ਔਰਤਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕਾਰਜ ਕੀਤਾ ਹੈ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਨੇ ਦੇਸ਼ ਵਿੱਚ ਧੀਆਂ ਪ੍ਰਤੀ ਸੋਚ ਬਦਲੀ ਹੈ। 

'ਨਾਰੀ ਸ਼ਕਤੀ ਵੰਦਨ ਅਧਿਨਿਯਮ' ਨੇ ਔਰਤਾਂ ਦੇ ਸਿਆਸੀ ਸਸ਼ਕਤੀਕਰਨ ਦਾ ਨਵਾਂ ਅਧਿਆਏ ਲਿਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਔਰਤਾਂ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ ਹੈ। ਭਾਜਪਾ ਦੇ 12 ਸਾਲਾਂ ਵਿੱਚ ਲੱਖਾਂ ਧੀਆਂ ਨੂੰ ਜੀਵਨਦਾਨ ਦਿੱਤਾ ਗਿਆ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਾਇਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਦੀਆਂ ਔਰਤਾਂ ਫ਼ੌਜ ਦੇ ਮੋਰਚਿਆਂ ਅਤੇ ਵਿਗਿਆਨ ਦੀਆਂ ਪ੍ਰਯੋਗਸ਼ਾਲਾਵਾਂ ਵਿੱਚ ਮੋਹਰੀ ਹਨ। ਸਟਾਰਟਅੱਪ ਦੀ ਦੁਨੀਆ ਅਤੇ ਖੇਡ ਮੈਦਾਨਾਂ ਦੇ ਨਾਲ-ਨਾਲ ਲੋਕਤੰਤਰ ਦੀ ਅਗਵਾਈ ਵਿੱਚ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾ ਰਹੀਆਂ ਹਨ। 

ਹਰਿਆਣਾ ਇਸਦੀ ਸਭ ਤੋਂ ਵੱਡੀ ਮਿਸਾਲ ਬਣ ਕੇ ਉਭਰਿਆ ਹੈ। ਨਵੀਂ ਸੂਬਾ ਪ੍ਰਧਾਨ ਦੀ ਚੋਣ ਵੀ ਇਸੇ ਪਰਿਵਰਤਨਸ਼ੀਲ ਸੋਚ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਅੱਜ ਧੀਆਂ ਕਮਜ਼ੋਰ ਨਹੀਂ, ਆਤਮ-ਨਿਰਭਰ ਹਨ, ਇਸ ਲਈ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਡਾ. ਗੁਪਤਾ ਨੂੰ ਸੌਂਪੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਇਤਿਹਾਸਕ ਮੌਕੇ 'ਤੇ ਸਾਰੇ ਮਿਲ ਕੇ ਸੰਕਲਪ ਲੈਣ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ। ਹਰ ਬੂਥ ਨੂੰ ਮਜ਼ਬੂਤ ਕਰਦੇ ਹੋਏ ਸਮਾਜ ਦੇ ਅੰਤਿਮ ਵਿਅਕਤੀ ਤੱਕ ਪਹੁੰਚਾਂਗੇ ਅਤੇ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਦੇਵਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਲੋਕ ਹਿੱਤ ਵਿੱਚ ਕੰਮ ਕਰ ਰਹੀ ਹੈ ਅਤੇ ਲੋਕਾਂ ਦਾ ਵਿਸ਼ਵਾਸ ਵਧ ਰਿਹਾ ਹੈ। 

ਕੇਂਦਰ ਸਰਕਾਰ ਨੇ 'ਵਿਕਸਿਤ ਭਾਰਤ 2047' ਦੇ ਨਾਲ 'ਹਰਿਆਣਾ ਵਿਕਸਿਤ' ਦਾ ਟੀਚਾ ਰੱਖਿਆ ਹੈ। ਨਵ-ਨਿਯੁਕਤ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਪਾਰਟੀ ਲਈ ਵਰਕਰ ਹੋਣਾ ਹੀ ਮਾਣ ਵਾਲੀ ਗੱਲ ਹੈ। ਬੂਥ ਤੋਂ ਲੈ ਕੇ ਸਾਰੇ ਅਹੁਦੇਦਾਰਾਂ ਦੀ ਮਹੱਤਤਾ ਅਤੇ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਸੰਗਠਨ ਨੂੰ ਅੱਗੇ ਵਧਾਉਂਦੇ ਰਹਿਣ। 

ਉਹ ਵਰਕਰਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਯਤਨ ਕਰਨਗੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਮਨੋਹਰ ਲਾਲ, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸਮੇਤ ਸੀਨੀਅਰ ਅਹੁਦੇਦਾਰਾਂ ਦਾ ਧੰਨਵਾਦ ਪ੍ਰਗਟਾਇਆ।

ਸਮਾਰੋਹ ਨੂੰ ਸੰਬੋਧਨ ਕਰਦਿਆਂ ਹਰਿਆਣਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ, ਸਹਿ-ਇੰਚਾਰਜ ਸੁਰੇਂਦਰ ਨਾਗਰ, ਰਾਸ਼ਟਰੀ ਉਪ-ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਸਕੱਤਰ ਓਮ ਪ੍ਰਕਾਸ਼ ਧਨਖੜ, ਸਾਬਕਾ ਪ੍ਰਧਾਨ ਮੋਹਨ ਲਾਲ ਬਡੌਲੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਨਵ-ਨਿਯੁਕਤ ਸੂਬਾ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਮਾਰੋਹ ਵਿੱਚ ਊਰਜਾ ਅਤੇ ਟ੍ਰਾਂਸਪੋਰਟ ਮੰਤਰੀ ਅਨਿਲ ਵਿੱਜ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਸਮੇਤ ਮੰਤਰੀ, ਸੰਸਦ ਮੈਂਬਰ, ਵਿਧਾਇਕ, ਬੋਰਡਾਂ ਅਤੇ ਨਿਗਮਾਂ ਦੇ ਚੇਅਰਮੈਨ, ਮੇਅਰ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਮੌਜ਼ੂਦ ਸਨ।

 

Tags: Nayab Singh Saini , Chief Minister of Haryana , BJP Haryana , Mohan Lal Badoli , Dr Archana Gupta , Om Parkash Dhankhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD