Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ’ਤੇ ਦਿੱਤਾ ਜ਼ੋਰ

Punjab Admin, Jalandhar

5 Dariya News

5 Dariya News

5 Dariya News

ਜਲੰਧਰ , 03 Jun 2026

Last updated on: Jun 04, 2026, 12:03 IST

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਕਿ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅੰਡਰ ਏਜ ਡਰਾਈਵਿੰਗ, ਓਵਰਲੋਡਿੰਗ, ਓਵਰ ਹਾਈਟ ਵਾਹਨਾਂ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ। 

ਇਸ ਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਵਿੱਚ ਟ੍ਰੈਫਿਕ ਨਿਯਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਪਬਲਿਕ ਟਰਾਂਸਪੋਰਟ ਖਾਸ ਕਰ ਆਟੋ ਰਿਕਸ਼ਿਆਂ ’ਚ ਓਵਰਲੋਡਿੰਗ ਨੂੰ ਰੋਕਣ ਲਈ ਵਿਸ਼ੇਸ਼ ਤਵਜੋਂ ਦੇਣ ਦੇ ਨਿਰਦੇਸ਼ ਦਿੰਦਿਆਂ ਸੜਕ ਹਾਦਸਿਆਂ ਨੂੰ ਘਟਾਉਣ ਲਈ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਕਿਹਾ। 

ਬਲੈਕ ਸਪਾਟਸ ਨੂੰ ਠੀਕ ਕਰਨ ਲਈ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਐਸ.ਡੀ.ਐਮਜ਼ ਨੂੰ ਪੁਲਿਸ ਵਿਭਾਗ ਅਤੇ ਸਬੰਧਤ ਰੋਡ ਏਜੰਸੀ ਨਾਲ ਸਾਂਝੇ ਤੌਰ ’ਤੇ ਮੌਕੇ ਦਾ ਮੁਆਇਨਾ ਕਰਨ ਲਈ ਕਿਹਾ। ਮੀਟਿੰਗ ਦੌਰਾਨ ਉਨ੍ਹਾਂ ਨਗਰ ਨਿਗਮ ਜਲੰਧਰ, ਪੀ.ਡਬਲਯੂ.ਡੀ. ਤੇ ਮੰਡੀਬੋਰਡ ਨੂੰ ਨਿਰਦੇਸ਼ ਦਿੱਤੇ ਕਿ ਸੜਕ ’ਤੇ ਪੈਦਲ ਚੱਲਣ ਵਾਲੇ ਯਾਤਰੀਆਂ ਦੀ ਸੁਰੱਖਿਆ ਲਈ ਢੁੱਕਵੇਂ ਉਪਰਾਲੇ ਕੀਤੇ ਜਾਣ। 

ਉਨ੍ਹਾਂ ਕਿਹਾ ਕਿ ਇਸ ਸਬੰਧੀ ਕੀਤੇ ਜਾ ਸਕਣ ਵਾਲੇ ਕਾਰਜਾਂ ਸਬੰਧੀ ਵਿਸਥਾਰਤ ਯੋਜਨਾ ਤਿਆਰ ਕਰਕੇ ਪੇਸ਼ ਕੀਤੀ ਜਾਵੇ ਤਾਂ ਜੋ ਉਸ ’ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਮੀਟਿੰਗ ਦੌਰਾਨ ਉਨ੍ਹਾਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ, ਸੜਕ ਕੰਢੇ ਝਾੜੀਆਂ ਆਦਿ ਦੀ ਕਟਾਈ, ਟੁੱਟੀਆਂ ਸੜਕਾਂ ਦੀ ਮੁਰੰਮਤ, ਹਿੱਟ ਐਂਡ ਰਨ ਦੇ ਸਾਰੇ ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਹਦਾਇਤ ਕੀਤੀ। 

ਇਸ ਤੋਂ ਇਲਾਵਾ ਸੇਫ ਸਕੂਲ ਵਾਹਨ ਪਾਲਿਸੀ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਇੰਨ-ਬਿੰਨ ਲਾਗੂ ਕਰਨ ‘ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਟ੍ਰੈਫਿਕ ਲਾਈਟਾਂ, ਸਪੀਡ ਬ੍ਰੇਕਰ ਆਦਿ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ ਅਤੇ ਸੜਕ ਹਾਦਸਿਆਂ ਲਈ ਜ਼ਿੰਮੇਵਾਰ ਕਾਰਨਾਂ ਨੂੰ ਦੂਰ ਕਰਨ ਅਤੇ ਸੜਕ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ।

ਮੀਟਿੰਗ ਵਿੱਚ ਸਕੱਤਰ, ਆਰ.ਟੀ.ਏ. ਬਲਜਿੰਦਰ ਸਿੰਘ ਢਿੱਲੋਂ, ਏ.ਟੀ.ਓ. ਵਿਸ਼ਾਲ ਗੋਇਲ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

 

Tags: Punjab Admin , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD