Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ

Punjab Admin, Jalandhar

5 Dariya News

5 Dariya News

5 Dariya News

ਜਲੰਧਰ , 03 Jun 2026

Last updated on: Jun 04, 2026, 12:10 IST

ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਜਾਰੀ ਸਮਾਂ ਸਾਰਣੀ ਵਿੱਚ ਸੋਧ ਕਰਦਿਆਂ ਨਵਾਂ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਅੱਜ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 31 ਜੁਲਾਈ 2026 ਦੀ ਬਜਾਏ ਹੁਣ 3 ਅਗਸਤ 2026 ਨੂੰ ਕੀਤੀ ਜਾਵੇਗੀ। 

ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ 2026 ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ 'ਨੋਟਿਸ ਫੇਜ਼' ਦੀ ਪ੍ਰਕਿਰਿਆ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਰਹੇਗਾ।

ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਉਣਗੇ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਹਰੇਕ ਵੋਟਰ ਨੂੰ ਬੀ.ਐਲ.ਓ. ਵੱਲੋਂ ਦਿੱਤਾ ਜਾਣ ਵਾਲਾ ਇਨੂਮੀਰੇਸ਼ਨ ਫਾਰਮ ਭਰਨਾ ਜ਼ਰੂਰੀ ਹੈ। 

ਜੇਕਰ ਕੋਈ ਵੋਟਰ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡ੍ਰਾਫ਼ਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ 2003 ਦੀ ਵੋਟਰ ਸੂਚੀ ਨਾਲ ਵੋਟਰ ਮੈਪਿੰਗ ਦੀ ਵਿਸ਼ੇਸ਼ ਸਹੂਲਤ ਦੇਣ ਲਈ 7 ਜੂਨ 2026 ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ , ਜਿਸ ਦੌਰਾਨ ਬੀ.ਐਲ.ਓਜ਼ ਵੋਟਰਾਂ ਦੀ ਸਹੂਲਤ ਲਈ ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ। 

ਉਨ੍ਹਾਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਨਮੈਪਡ ਵੋਟਰਾਂ ਦੀ ਸੂਚੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਇਸ ਕੈਂਪ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਕਿਹਾ, ਤਾਂ ਜੋ ਬਾਕੀ ਰਹਿੰਦੇ ਵੋਟਰਾਂ ਦੀ ਮੈਪਿੰਗ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਅਜਿਹੇ ਵੋਟਰਾਂ, ਜਿਨ੍ਹਾਂ ਦੀ ਅਜੇ ਤੱਕ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਨਹੀਂ ਹੋਈ, ਨੂੰ ਸਬੰਧਤ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਆਪਣੀ ਮੈਪਿੰਗ ਕਰਵਾਉਣ ਦੀ ਅਪੀਲ ਵੀ ਕੀਤੀ। 

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨੂੰ ਇਸ ਹਫ਼ਤੇ ਦੇ ਅਖੀਰ ਤੱਕ ਆਪਣੇ ਬੀ.ਐਲ.ਏ. ਨਿਯੁਕਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਬੀ.ਐਲ.ਏਜ਼ ਲਈ ਟ੍ਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਸਮੂਹ ਰਾਜਨੀਤਕ ਪਾਰਟੀਆਂ ਨੂੰ ਕਿਹਾ ਕਿ ਆਪਣੇ ਬੀ.ਐਲ.ਏਜ਼ ਦੀ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਸ਼ਮੂਲੀਅਤ ਯਕੀਨੀ ਬਣਾਉਣ। 

ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ-ਸਿਰ ਬੀ.ਐਲ.ਓਜ਼ ਨੂੰ ਮੁਹੱਈਆ ਕਰਵਾਉਣ ਦੀ ਅਪੀਲ ਵੀ ਕੀਤੀ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਬਣਾਇਆ ਜਾ ਸਕੇ।

ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: Punjab Admin , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD